Punjab

DGP ਨੇ ਥਾਣੇ ‘ਤੇ ਕਬਜ਼ੇ ਦੀ ਜਾਂਚ ਦੇ ਦਿੱਤੇ ਹੁਕਮ, ਅੰਮ੍ਰਿਤਪਾਲ ਦੀ ਡੀਜੀਪੀ ਨੂੰ ਸਲਾਹ , ‘ਕਾਰਵਾਈ ਹੋਈ ਤਾਂ ਦੁਬਾਰਾ ਕਰਾਂਗੇ ਪ੍ਰਦਰਸ਼ਨ’

DGP orders inquiry into encroachment of police station Amritpal warns DGP 'If action is taken we will protest again'

ਅੰਮ੍ਰਿਤਸਰ : ਪੰਜਾਬ ਦੇ ਅੰਮ੍ਰਿਤਸਰ ਦੇ ਅਜਨਾਲਾ ਥਾਣੇ ‘ਤੇ ਕਬਜ਼ੇ ਦੀ ਘਟਨਾ ਦੇ 24 ਘੰਟੇ ਬਾਅਦ ਡੀਜੀਪੀ ਗੌਰਵ ਯਾਦਵ ਨੇ ਜਾਂਚ ਕਰਕੇ ਕਾਰਵਾਈ ਦੀ ਗੱਲ ਕਹੀ ਹੈ। ਜਿਸ ‘ਤੇ ਵਾਰਿਸ ਪੰਜਾਬ ਦੇ ਜਥੇਦਾਰ ਅੰਮ੍ਰਿਤਪਾਲ ਨੇ ਇੱਕ ਵਾਰ ਫਿਰ ਡੀਜੀਪੀ ਨੂੰ ਅਜਿਹੀ ਘਟਨਾ ਦੁਬਾਰਾ ਵਾਪਰਨ ਦੀ ਧਮਕੀ ਦਿੱਤੀ ਹੈ। ਇੰਨਾ ਹੀ ਨਹੀਂ ਡੀਜੀਪੀ ਨੂੰ ਵੀ ਇਸ ਮਾਮਲੇ ਨੂੰ ਬੰਦ ਕਰਨ ਦੀ ਸਲਾਹ ਦਿੱਤੀ ਗਈ।

ਦਰਅਸਲ ਲਵਪ੍ਰੀਤ ਸਿੰਘ ਤੂਫਾਨ ਜੇਲ ਤੋਂ ਰਿਹਾਅ ਹੋ ਕੇ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਸੀ। ਦੇਰ ਰਾਤ ਅੰਮ੍ਰਿਤਪਾਲ ਸਿੰਘ ਵੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪੁੱਜੇ। ਕਾਰਵਾਈ ਕਰਨ ਦੇ ਡੀਜੀਪੀ ਦੇ ਬਿਆਨ ‘ਤੇ ਅੰਮ੍ਰਿਤਪਾਲ ਸਿੰਘ ਗੁੱਸੇ ‘ਚ ਆ ਗਏ।

ਅੰਮ੍ਰਿਤਪਾਲ ਨੇ ਕਿਹਾ ਕਿ ਕੀ ਕਾਰਵਾਈ ਕਰਨੀ ਹੈ। ਜੇਲ੍ਹ ਵਿੱਚ ਬੰਦ ਇੱਕ ਬੇਕਸੂਰ ਵਿਅਕਤੀ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਜਿਸ ‘ਤੇ ਕਾਰਵਾਈ ਕਰਨ ਲਈ ਪੁਲਿਸ ਨੇ ਲਾਠੀਚਾਰਜ ਕੀਤਾ। ਡੀਜੀਪੀ ਨੂੰ ਅਜਿਹੇ ਬਿਆਨ ਨਹੀਂ ਦੇਣੇ ਚਾਹੀਦੇ।

ਵੀਡੀਓਗ੍ਰਾਫੀ ‘ਤੇ ਕਾਰਵਾਈ ‘ਤੇ ਭੜਕਿਆ

ਵੀਡੀਓਗ੍ਰਾਫੀ ‘ਤੇ ਡੀਜੀਪੀ ਨੇ ਕਾਰਵਾਈ ਕਰਨ ‘ਤੇ ਅੰਮ੍ਰਿਤਪਾਲ ਸਿੰਘ ਗੁੱਸੇ ‘ਚ ਆ ਗਿਆ। ਅੰਮ੍ਰਿਤਪਾਲ ਸਿੰਘ ਨੇ ਡੀਜੀਪੀ ਨੂੰ ਮੁੜ ਚਿਤਾਵਨੀ ਦਿੱਤੀ ਹੈ ਕਿ ਜੇਕਰ ਵੀਡੀਓਗ੍ਰਾਫੀ ‘ਤੇ ਕਾਰਵਾਈ ਕੀਤੀ ਗਈ ਤਾਂ ਮੁੜ ਰੋਸ ਮੁਜ਼ਾਹਰੇ ਕੀਤੇ ਜਾਣਗੇ, ਇਹ ਸਥਿਤੀ ਮੁੜ ਪੈਦਾ ਹੋਵੇਗੀ। ਇਸ ਮਾਮਲੇ ਨੂੰ ਬੰਦ ਕਰਨਾ ਬਿਹਤਰ ਹੈ.

ਡੀਜੀਪੀ ਨੇ ਜਾਂਚ ਦੀ ਗੱਲ ਕਹੀ

ਜ਼ਿਕਰਯੋਗ ਹੈ ਕਿ ਘਟਨਾ ਦੇ 24 ਘੰਟੇ ਬਾਅਦ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਆਪਣਾ ਪੱਖ ਪੇਸ਼ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਦਾ ਆਤਮ-ਵਿਸ਼ਵਾਸ ਪੂਰੀ ਤਰ੍ਹਾਂ ਬਰਕਰਾਰ ਹੈ। ਵੀਰਵਾਰ ਨੂੰ ਵਾਪਰੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਖ਼ਮੀ ਐਸਪੀ ਜੁਗਰਾਜ ਸਿੰਘ ਅਤੇ ਹੋਰ ਜ਼ਖ਼ਮੀ ਪੁਲੀਸ ਮੁਲਾਜ਼ਮਾਂ ਦੇ ਬਿਆਨਾਂ ਦੇ ਆਧਾਰ ’ਤੇ ਕੇਸ ਦਰਜ ਕੀਤਾ ਜਾਵੇਗਾ। ਡੀ.ਜੀ.ਪੀ. ਨੇ ਕਿਹਾ ਕਿ ਪੰਜਾਬ ਪੁਲਿਸ ਨੇ ਪੂਰੀ ਸੂਝ ਬੂਝ ਤੋਂ ਕੰਮ ਲਿਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਾਣ ਮਰਿਆਦਾ ਕਾਇਮ ਰੱਖੀ। ਇਸ ਦੇ ਨਾਲ ਹੀ ਪੁਲਿਸ ਮੁਖੀ ਨੇ ਕਿਹਾ ਕਿ ਇਸ ਝੜਪ ਦੌਰਾਨ 6 ਪੁਲਿਸ ਮੁਲਾਜ਼ਮ ਜ਼ਖਮੀ ਹੋਏ ਹਨ। ਉਨ੍ਹਾਂ ਕਿਹਾ ਕਿ ਪੁਲਿਸ ਮੁਲਾਜ਼ਮਾਂ ਦੇ ਬਿਆਨ ਦਰਜ ਕਰ ਕੇ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਮੀਡੀਆ ਦੇ ਨਾਲ ਗੱਲਬਾਤ ਕਰਦਿਆਂ ਡੀ.ਜੀ.ਪੀ. ਨੇ ਕਿਹਾ  ਸੀ ਕਿ ਪੁਲਿਸ ਦੇ ਵੱਲੋਂ ਇਸ ਘਟਨਾ ਦੀ ਵੀਡੀਓਜ਼ ਵੀ ਦੇਖੀਆਂ ਜਾ ਰਹੀਆਂ ਹਨ ਜਿਨ੍ਹਾਂ ਤੋਂ ਮੁਲਜ਼ਮਾਂ ਦੀ ਸ਼ਨਾਖਤ ਕੀਤੀ ਜਾਵੇਗੀ।ਇਹ ਕਾਇਰਤਾ ਪੂਰਨ ਕਦਮ ਹੈ ਕਿ ਪਾਲਕੀ ਸਾਹਿਬ ਦੀ ਆੜ ਵਿੱਚ ਪੁਲਿਸ ’ਤੇ ਹਮਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਤਾਕਤਾਂ ਨੂੰ ਪੰਜਾਬ ਨੂੰ ਢਾਹ ਲਗਾਉਣਾ ਚਾਹੁੰਦੀਆਂ ਹਨ। ਪੰਜਾਬ ਪੁਲਿਸ ਨੇ ਸ਼ਾਂਤੀ ਬਣਾਈ ਰੱਖੀ ਹੈ ਅਤੇ ਅੱਗੇ ਵੀ ਬਣਾਈ ਰੱਖੀ ਜਾਵੇਗੀ। ਇਸ ਦੇ ਨਾਲ ਹੀ ਡੀ.ਜੀ.ਪੀ. ਨੇ ਕਿਹਾ ਕਿ ਪੰਜਾਬ ਨੇ ਅੱਤਵਾਦ ਦਾ ਬਹੁਤ ਮਾੜਾ ਦੌਰ ਦੇਖਿਆ ਹੈ। ਸਮੇਂ-ਸਮੇਂ ’ਤੇ ਪੰਜਾਬ ਨੂੰ ਅੱਗ ਵਿਚ ਧੱਕਣ ਦੀ ਕੋਸ਼ਿਸ਼ ਹੁੰਦੀ ਰਹੀ ਹੈ ਪਰ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਚਾਹੀਦੀ ਹੈ। ਇਸ ਬਿਆਨ ‘ਤੇ ਅੰਮ੍ਰਿਤਪਾਲ ਸਿੰਘ ਨੇ ਇਕ ਵਾਰ ਫਿਰ ਪੰਜਾਬ ਪੁਲਿਸ ਨੂੰ ਚਿਤਾਵਨੀ ਦਿੱਤੀ ਹੈ।