Punjab

ਸਿੱਧੂ ਮੂਸੇ ਵਾਲੇ ਦੇ ਪਿੰਡ ਪਹੁੰਚੇ DGP Punjab

 ਖਾਲਸ ਬਿਊਰੋ:ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅੱਜ ਸਿੱਧੂ ਮੂਸੇ ਵਾਲੇ ਦੇ ਪਿੰਡ ਮੂਸਾ ਪਹੁੰਚੇ ਤੇ ਸਿੱਧੂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਸਿੱਧੂ ਦੇ ਪਿਤਾ ਨਾਲ ਦੁੱਖ ਸਾਂਝਾ ਕਰਦੇ ਹੋਏ ਡੀਜੀਪੀ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਹੈ ਕਿ ਸਿੱਧੂ ਮਾਮਲੇ ਵਿੱਚ ਜਲਦ ਹੀ ਇਨਸਾਫ ਹੋਵੇਗਾ। ਉਨ੍ਹਾਂ ਸਿੱਧੂ ਦੇ ਪਰਿਵਾਰ ਨੂੰ ਇਹ ਵੀ ਭਰੋਸਾ ਦਿਵਾਇਆ ਕਿ ਕਤਲ ਕਾਂਡ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਜਲਦ ਹੀ ਦੋਸ਼ੀਆਂ ਨੂੰ ਫੜ ਕੇ ਸਲਾਖਾਂ ਪਿਛੇ ਦਿੱਤਾ ਜਾਵੇਗਾ ਤੇ ਪੂਰੀ ਕੋਸ਼ਿਸ਼ ਰਹੇਗੀ ਕਿ ਉਹਨਾਂ ਨੂੰ ਸਖਤ ਤੋਂ ਸਖਤ ਸਜ਼ਾ ਹੋਵੇ।

ਜਿਕਰਯੋਗ ਹੈ ਕਿ ਸਿੱਧੂ ਮਾਮਲੇ ਵਿੱਚ ਪੁਲਿਸ ਦੀ ਜਾਂਚ ਚੱਲ ਰਹੀ ਹੈ ਪਰ ਹਾਲੇ ਤੱਕ ਪੁਲਿਸ ਸਾਰੀਆਂ ਕੜੀਆਂ ਨੂੰ ਜੋੜਨ ਵਿੱਚ ਨਾਕਾਮ ਰਹੀ ਹੈ।ਹਾਲੇ ਤੱਕ ਇਸ ਵਾਰਦਾਤ ਵਿੱਚ ਵਰਤੇ ਗਏ ਹਥਿਆਰ ਵੀ ਪੁਲਿਸ ਨੂੰ ਬਰਾਮਦ ਨਹੀਂ ਹੋ ਸਕੇ ਹਨ ਤੇ ਸ਼ਾਰਪ ਸ਼ੂਟਰ ਮਨਪ੍ਰੀਤ ਮਨੂੰ ਤੇ ਜਗਰੂਪ ਰੂਪਾ ਵੀ ਹਾਲੇ ਤੱਕ ਪੁਲਿਸ ਦੀ ਪਹੁੰਚ ਤੋਂ ਬਾਹਰ ਹਨ।ਸੋ ਕਿਤੇ ਨਾ ਕਿਤੇ ਪਰਿਵਾਰ ਵਿੱਚ ਇਨਸਾਫ ਲਈ ਨਿਰਾਸ਼ਾ ਪੈਦਾ ਹੋ ਜਾਣਾ ਸੁਭਾਵਿਕ ਹੀ ਹੈ।ਡੀਜੀਪੀ ਪੰਜਾਬ ਨੇ ਦੁਖੀ ਪਰਿਵਾਰ ਨੂੰ ਤਸੱਲੀ ਤਾਂ ਦਿੱਤੀ ਹੈ ਪਰ ਇਸ ਮਾਮਲੇ ਵਿੱਚ ਇਨਸਾਫ ਲਈ ਹਾਲੇ ਸ਼ਾਇਦ ਹੋਰ ਇੰਤਜ਼ਾਰ ਕਰਨਾ ਪਏਗਾ।