Punjab

ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਅਦਾਲਤ ‘ਚ ਪੇਸ਼

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਅੱਜ ਮੁਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਕੱਲ੍ਹ ਵਿਜੀਲੈਂਸ ਦੀ ਟੀਮ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਕਥਿਤ ਮਾਮਲੇ ‘ਚ ਸੁਮੇਧ ਸੈਣੀ ਨੂੰ ਗ੍ਰਿਫ਼ਤਾਰ ਕੀਤਾ ਸੀ।ਸੁਮੇਧ ਸੈਣੀ ਦੀ 11 ਨੰਬਰ ਐੱਫਆਈਆਰ ਵਿੱਚ ਗ੍ਰਿਫਤਾਰੀ ਹੋਈ ਹੈ।ਸੂਤਰਾਂ ਅਨੁਸਾਰ ਸਰਕਾਰੀ ਵਕੀਲ ਦਾ ਕਹਿਣਾ ਹੈ ਕਿ ਸੁਮੇਧ ਸੈਣੀ ਜਾਂਚ ਵਿਚ ਸਹਿਯੋਗ ਨਹੀਂ ਕਰ ਰਿਹਾ ਹੈ।ਹਾਲਾਂਕਿ ਸੈਣੀ ਦੇ ਵਕੀਲ ਦੇ ਅਨੁਸਾਰ ਉਸਦੀ ਗ੍ਰਿਫਤਾਰੀ ਸਹੀ ਤਰੀਕੇ ਨਾਲ ਨਹੀਂ ਹੋਈ ਹੈ।


ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਨੇ ਗ੍ਰਿਫ਼ਤਾਰੀ ਤੋਂ ਪਹਿਲਾਂ ਸੈਣੀ ਦੀ ਜ਼ੈੱਡ ਸੁਰੱਖਿਆ ਵਾਪਸ ਲੈ ਲਈ ਸੀ। ਸੈਣੀ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਦਰਅਸਲ, ਸੈਣੀ ਜਾਂਚ ਵਿੱਚ ਸ਼ਾਮਿਲ ਹੋਣ ਲਈ ਆਪਣੇ ਵਕੀਲ ਨਾਲ ਪੁਲਿਸ ਕੋਲ ਰਾਤ 8 ਵਜੇ ਗਿਆ ਸੀ, ਪਰ ਉੱਥੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ।ਉਹ ਹਾਈਕੋਰਟ ਦੇ ਹੁਕਮਾਂ ‘ਤੇ ਪੰਜਾਬ ਵਿਜੀਲੈਂਸ ਬਿਊਰੋ ਹੈੱਡਕੁਆਰਟਰ ਵਿੱਚ ਜਾਂਚ ਵਿੱਚ ਸ਼ਾਮਿਲ ਹੋਣ ਲਈ ਆਇਆ ਸੀ।