Punjab

ਗੁਰਦਾਸ ਮਾਨ ਨੇ ਨਸ਼ਿਆਂ ਖ਼ਿਲਾਫ਼ ਵੀਡੀਓ ਕੀਤੀ ਜਾਰੀ, ਡੀਜੀਪੀ ਨੇ ਕੀਤਾ ਧੰਨਵਾਦ

ਪੰਜਾਬ ਦੇ ਪ੍ਰਸਿੱਧ ਗਾਇਕ ਗੁਰਦਾਸ ਮਾਨ (Gurdas Maan) ਨੇ ਪੰਜਾਬ ਵਿੱਚ ਚੱਲ ਰਹੀ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਸੋਸ਼ਲ ਮੀਡੀਆਂ ਰਾਹੀਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਹੈ। ਗੁਰਦਾਸ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਚੱਲ ਰਿਹਾ ਨਸ਼ੀਆਂ ਦਾ ਦੌਰ ਪੰਜਾਬ ਦੀ ਜਵਾਨੀ ਦਾ ਘਾਣ ਕਰ ਰਿਹਾ ਹੈ। ਇਸ ਨੂੰ ਨੱਥ ਪਾਉਣਾ ਬਹੁਤ ਜ਼ਰੂਰੀ ਹੈ। ਜਿਸ ਦੇ ਸਬੰਧ ਵਿੱਚ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੇ ਨਸ਼ੀਆਂ ਖ਼ਿਲਾਫ਼ ਨਸ਼ਾ ਮੁਕਤ ਲਹਿਰ ਚਲਾਈ ਗਈ ਹੈ। ਉਨ੍ਹਾਂ ਕਿਹਾ ਕਿ ਉਹ ਸਾਰੇ ਪੰਜਾਬ ਨੂੰ ਅਪੀਲ ਕਰਦੇ ਹਨ ਆਓ ਇਸ ਲਹਿਰ ਦਾ ਹਿੱਸਾ ਬਣੀਏ ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਵਿੱਚ ਆਪਣਾ ਯੋਗਦਾਨ ਦਈਏ।

ਡੀਜੀਪੀ ਨੇ ਕੀਤਾ ਧੰਨਵਾਦ

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਗੁਰਦਾਸ ਵੱਲੋਂ ਨਸ਼ੀਆਂ ਖ਼ਿਲਾਫ਼ ਜਾਰੀ ਕੀਤੀ ਗਈ ਵੀਡੀਓ ਦਾ ਧੰਨਵਾਦ ਕੀਤਾ ਹੈ। ਡੀਜੀਪੀ ਨੇ ਲਿਖਿਆ ਕਿ ਇਸ ਪ੍ਰੇਰਣਾਦਾਇਕ ਸੰਦੇਸ਼ ਲਈ ਤੁਹਾਡਾ ਧੰਨਵਾਦ ਗੁਰਦਾਸ ਮਾਨ। ਪੰਜਾਬ ਪੁਲਿਸ ਨਸ਼ਿਆਂ ਦੀ ਰੀੜ ਦੀ ਹੱਡੀ ਨੂੰ ਤੋੜਨ ਲਈ ਅਣਥੱਕ ਮਿਹਨਤ ਕਰ ਰਹੀ ਹੈ। ਸਾਡੀਆਂ ਸਮੂਹਿਕ ਕੋਸ਼ਿਸ਼ਾਂ ਮੁੱਖ ਮੰਤਰੀ ਦੇ ਨਿਰਦੇਸ਼ਾਂ ਤਹਿਤ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਵਿੱਚ ਮਦਦ ਗਈ ਹੋਣਗੀਆਂ।
https://x.com/DGPPunjabPolice/status/1806695625473523875

 

ਇਹ ਵੀ ਪੜ੍ਹੋ –  ਸ੍ਰੀ ਦਰਬਾਰ ਸਾਹਿਬ ਯੋਗਾ ਕਰਨ ਵਾਲੀ ਕੁੜੀ ਨੇ ਨਵੀਆਂ ਫੋਟੋਆਂ ਜਾਰੀ ਕੀਤੀ ! ਵਾਹਿਗੁਰੂ ਜੀ ਤੁਸੀਂ ਸੱਚ ਜਾਣਦੇ ਹੋ, ਇਨਸਾਫ਼ ਕਰੋ ਜੀ।’