The Khalas Tv Blog India ਨਵੇਂ ਕਾਨੂੰਨ ਤਹਿਤ ਸਿੱਖਾਂ ਨੂੂੰ ਬਣਾਇਆ ਜਾ ਰਿਹਾ ਨਿਸ਼ਾਨਾ! ਧਾਮੀ ਨੇ ਸਿੱਖ ਆਗੂ ਖ਼ਿਲਾਫ਼ ਕੀਤੀ ਕਾਰਵਾਈ ਦੀ ਕੀਤੀ ਨਿੰਦਾ
India Punjab

ਨਵੇਂ ਕਾਨੂੰਨ ਤਹਿਤ ਸਿੱਖਾਂ ਨੂੂੰ ਬਣਾਇਆ ਜਾ ਰਿਹਾ ਨਿਸ਼ਾਨਾ! ਧਾਮੀ ਨੇ ਸਿੱਖ ਆਗੂ ਖ਼ਿਲਾਫ਼ ਕੀਤੀ ਕਾਰਵਾਈ ਦੀ ਕੀਤੀ ਨਿੰਦਾ

ਰਾਜਸਥਾਨ ਵਿੱਚ ਸਿੱਖ ਆਗੂ ਤੇਜਿੰਦਰਪਾਲ ਸਿੰਘ ਟਿੰਮਾ ਖਿਲਾਫ ਦੇਸ਼ ਧਰੋਹ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਸ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਨਿੰਦਾ ਕੀਤੀ ਹੈ। ਉਨ੍ਹਾਂ ਆਪਣੇ ਬਿਆਨ ਵਿੱਚ ਕਿਹਾ ਕਿ ਰਾਜਸਥਾਨ ਦੇ ਸਿੱਖ ਆਗੂ ਅਤੇ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਸਰਗਰਮ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਨੂੰ ਨਵੇਂ ਕਾਨੂੰਨਾਂ ਤਹਿਤ ਨਿਸ਼ਾਨੇ ‘ਤੇ ਲੈ ਕੇ ਉਨ੍ਹਾਂ ਵਿਰੁੱਧ ਦੇਸ਼ ਧ੍ਰੋਹ ਦਾ ਪਰਚਾ ਦਰਜ ਕਰਨਾ ਦੇਸ਼ ਅੰਦਰ ਸਿੱਖਾਂ ਵਿਰੁੱਧ ਚਲਾਇਆਂ ਜਾ ਰਹੀਆਂ ਸਰਕਾਰੀ ਚਾਲਾਂ ਦੀ ਤਸਵੀਰ ਹੈ।
ਸ਼੍ਰੋਮਣੀ ਕਮੇਟੀ ਇਸ ਦੀ ਕਰੜੀ ਨਿੰਦਾ ਕਰਦੀ ਹੈ ਅਤੇ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਨਾਲ ਖੜ੍ਹਣ ਅਤੇ ਉਨ੍ਹਾਂ ਦੀ ਹਰ ਲੋੜੀਂਦੀ ਮਦਦ ਲਈ ਵਚਨਬੱਧ ਹੈ। ਭਾਰਤ ਬਹੁ-ਕੌਮੀ, ਬਹੁ-ਧਰਮੀ ਅਤੇ ਬਹੁ-ਸਭਿਅਕ ਦੇਸ਼ ਹੈ ਅਤੇ ਇੱਥੇ ਕਾਨੂੰਨ ਵੀ ਸਭ ਲਈ ਇਕਸਾਰ ਹੋਣੇ ਚਾਹੀਦੇ ਹਨ।
ਘੱਟਗਿਣਤੀਆਂ ਅਤੇ ਖਾਸਕਰ ਸਿੱਖਾਂ ਨੂੰ ਦਬਾਉਣ ਦੀ ਸਰਕਾਰੀ ਪ੍ਰਵਿਰਤੀ ਦੇਸ਼ ਹਿਤ ਵਿੱਚ ਨਹੀਂ ਹੈ। ਜੇਕਰ ਬੋਲਣ ਦੀ ਅਜ਼ਾਦੀ ਲਈ ਮਾਪਦੰਡ ਵੱਖੋ-ਵੱਖਰੇ ਰੱਖਣੇ ਹਨ ਤਾਂ ਇਹ ਸਭ ਦੇ ਸੰਵਿਧਾਨਿਕ ਤੌਰ ‘ਤੇ ਮਿਲੇ ਹੱਕ-ਹਕੂਕ ਕੇਵਲ ਇੱਕ ਕਾਗਜ਼ੀ ਪੁਲੰਦਾ ਹੀ ਕਹੇ ਜਾ ਸਕਦੇ ਹਨ।
ਭਾਰਤ ਸਰਕਾਰ ਨਵੇਂ ਕਾਨੂੰਨ ਕੇਵਲ ਸਿੱਖਾਂ ਨੂੰ ਨਿਸ਼ਾਨਾ ਬਣਾਉਣ ਲਈ ਨਾ ਵਰਤੇ ਸਗੋਂ ਸਿੱਖਾਂ ਵਿਰੁੱਧ ਉੱਠ ਰਹੀਆਂ ਅਵਾਜ਼ਾਂ ਅਤੇ ਸੋਸ਼ਲ ਮੀਡੀਆ ਉੱਤੇ ਕੀਤੇ ਜਾਂਦੇ ਸਿੱਖ ਵਿਰੋਧੀ ਨਫ਼ਰਤੀ ਪ੍ਰਚਾਰ ‘ਤੇ ਵੀ ਲਾਗੂ ਕਰੇ।
ਸਿੱਖਾਂ ਵਿਰੁੱਧ ਮਿੱਥ ਕੇ ਕੀਤੇ ਜਾਂਦੇ ਵਿਧੀਵਤ ਨਫ਼ਰਤੀ ਪ੍ਰਚਾਰ ਦੀ ਨਿਸ਼ਾਨਦੇਹੀ ਕਰਕੇ ਸ਼੍ਰੋਮਣੀ ਕਮੇਟੀ ਵੱਲੋਂ ਕਈ ਸੋਸ਼ਲ ਮੀਡੀਆ ਖਾਤਿਆਂ ਦੀ ਜਾਣਕਾਰੀ ਪੁਲਿਸ ਪ੍ਰਸ਼ਾਸਨ ਨੂੰ ਲਿਖਤੀ ਭੇਜੀ ਜਾਣ ਦੇ ਬਾਵਜੂਦ ਵੀ ਕੋਈ ਕਾਰਵਾਈ ਨਹੀਂ ਹੁੰਦੀ, ਪਰੰਤੂ ਸਿੱਖਾਂ ਵਿਰੁੱਧ ਇੱਕ ਆਮ ਸ਼ਿਕਾਇਤ ‘ਤੇ ਵੀ ਗੰਭੀਰ ਧਾਰਾਵਾਂ ਦਰਜ ਕਰ ਦਿੱਤੀਆਂ ਜਾਂਦੀਆਂ ਹਨ।
ਇਹ ਦੇਸ਼ ਅੰਦਰ ਸਭ ਧਰਮਾਂ, ਵਰਗਾਂ ਲਈ ਇਕਸਾਰ ਸੁਣਵਾਈ ਵਾਲਾ ਮਾਪਦੰਡ ਨਹੀਂ ਹੈ। ਅਸੀਂ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਦੇ ਨਾਲ ਹਾਂ ਅਤੇ ਕਾਨੂੰਨੀ ਲੜਾਈ ਵਿੱਚ ਸਹਿਯੋਗੀ ਰਹਾਂਗੇ। ਰਾਜਸਥਾਨ ਦੀ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਭਾਈ ਤੇਜਿੰਦਰਪਾਲ ਸਿੰਘ ਖ਼ਿਲਾਫ਼ ਦਰਜ ਕੀਤੇ ਗਏ ਪਰਚੇ ਨੂੰ ਤੁਰੰਤ ਰੱਦ ਕਰੇ।

 

ਇਹ ਵੀ ਪੜ੍ਹੋ –

ਰਾਜਸਥਾਨ ਦੇ ਸਿੱਖ ਖ਼ਿਲਾਫ ਮਾਮਲਾ ਹੋਇਆ ਦਰਜ, ਗਿਆਨੀ ਰਘਬੀਰ ਸਿੰਘ ਨੇ ਦਿੱਤਾ ਕਰੜਾ ਬਿਆਨ

 

 

Exit mobile version