The Khalas Tv Blog Punjab ਢੀਂਡਸਾ ਹੋਏ ਕਰੋਨਾ ਪਾਜ਼ੀਟਿਵ
Punjab

ਢੀਂਡਸਾ ਹੋਏ ਕਰੋਨਾ ਪਾਜ਼ੀਟਿਵ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਕਰੋਨਾ ਪਾਜ਼ੀਟਿਵ ਹੋ ਗਏ ਹਨ। ਢੀਂਡਸਾ ਨੇ ਆਪਣੇ-ਆਪ ਨੂੰ ਘਰ ਵਿੱਚ ਇਕਾਂਤਵਾਸ ਕਰ ਲਿਆ ਹੈ। ਢੀਂਡਸਾ ਨੇ ਬੀਤੇ ਦਿਨੀ ਆਪਣੇ ਸੰਪਰਕ ਵਿੱਚ ਆਉਣ ਵਾਲੇ ਸਾਰੇ ਆਗੂਆਂ ਅਤੇ ਵਰਕਰ ਸਾਹਿਬਾਨਾਂ ਨੂੰ ਆਪਣਾ ਕਰੋਨਾ ਟੈਸਟ ਕਰਵਾਉਣ ਦੀ ਅਪੀਲ ਕੀਤੀ ਹੈ।

ਤੁਹਾਨੂੰ ਦੱਸ ਦੇਈਏ ਕਿ ਢੀਂਡਸਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਵਿੱਚ ਹੋ ਰਹੀ ਰੈਲੀ ਵਿੱਚ ਉਚੇਚੇ ਤੌਰ `ਤੇ ਪਹੁੰਚਣਾ ਸੀ ਅਤੇ ਉਹ ਆਪਣੇ ਘਰ ਤੋਂ ਫਿਰੋਜ਼ਪੁਰ ਲਈ ਨਿਕਲ ਵੀ ਗਏ ਸਨ। ਪਰ ਕਰੋਨਾ ਪਾਜ਼ੀਟਿਵ ਹੋਣ ਤੋਂ ਬਾਅਦ ਉਨ੍ਹਾਂ ਨੂੰ ਮੋਗਾ ਤੋਂ ਅੱਧ ਰਸਤੇ ਵਿੱਚੋਂ ਹੀ ਵਾਪਸ ਪਰਤਣਾ ਪਿਆ।

Exit mobile version