ਬਿਊਰੋ ਰਿਪੋਰਟ : ਡਿਬਰੂਗੜ੍ਹ ਵਿੱਚ ਵਿੱਚ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੀ ਇੱਕ ਮੰਗ ਨੂੰ ਜੇਲ੍ਹ ਪ੍ਰਸ਼ਾਸਨ ਨੇ ਮਨਜ਼ੂਰ ਕਰ ਲਿਆ ਹੈ । ਹੁਣ ਹਫਤੇ ਦੇ ਅੰਦਰ ਇੱਕ ਦਿਨ ਸਾਰੇ ਕੈਦੀਆਂ ਨੂੰ ਆਪਣੇ ਪਰਿਵਾਰ ਨਾਲ 15 ਮਿੰਟ ਫੋਨ ‘ਤੇ ਗੱਲ ਕਰਨ ਦੀ ਇਜਾਜ਼ਤ ਮਿਲੇਗੀ । ਡਿਬਰੂਗੜ੍ਹ ਦੇ ਡਿਪਟੀ ਕਮਿਸ਼ਨਰ ਬਿਸ਼ਵਜੀਤ ਪੈਗੂ ਅਤੇ SP ਸ਼ਵੇਤਾਂਕ ਮਿਸ਼ਰਾ ਉੱਤਰ ਭਾਰਤ ਦੀ ਸਭ ਤੋਂ ਪੁਰਾਣੀ ਜੇਲ੍ਹ ਗਏ ਸਨ । ਜਿੱਥੇ ਉਨ੍ਹਾਂ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ । ਜੇਲ੍ਹ ਪ੍ਰਸ਼ਾਸਨ ਨੇ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਦੇ ਦਾਅਵੇ ਦਾ ਖੰਡਨ ਕੀਤਾ ਹੈ ਕਿ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀ ਕੈਦੀ ਭੁੱਖ ਹੜਤਾਲ ‘ਤੇ ਬੈਠੇ ਹਨ । ਪਰਿਵਾਰ ਦੀ ਖਾਣੇ ਨੂੰ ਲੈਕੇ ਮੰਗ ਅਤੇ ਲੱਗੇ ਇਲਜ਼ਾਮਾਂ ‘ਤੇ ਡਿਬਰੂਗੜ੍ਹ ਦੇ ਡੀਸੀ ਨੇ ਅਹਿਮ ਬਿਆਨ ਜਾਰੀ ਕੀਤਾ ਹੈ ।
ਖਾਣੇ ਨੂੰ ਲੈਕੇ ਡਿਬਰੂਗੜ੍ਹ ਦੇ ਡੀਸੀ ਦਾ ਬਿਆਨ
ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਅਤੇ ਵਕੀਲ ਨੇ ਦਾਅਵਾ ਕੀਤਾ ਸੀ ਕਿ ਸਿੱਖ ਕੈਦੀਆਂ ਦੇ ਆਟੇ ਵਿੱਚ ਤੰਬਾਕੂ ਪਾਕੇ ਦਿੱਤਾ ਜਾ ਰਿਹਾ ਹੈ । ਡੀਸੀ ਨੇ ਕਿਹਾ ਸਿਰਫ ਇੱਕ ਵਾਰ ਹੀ ਖਾਣੇ ਨੂੰ ਲੈਕੇ ਸ਼ਿਕਾਇਤ ਮਿਲੀ ਸੀ ਜਿਸ ਨੂੰ ਠੀਕ ਕਰ ਲਿਆ ਗਿਆ ਹੈ,ਹੁਣ ਖਾਣੇ ਨੂੰ ਲੈਕੇ ਕੋਈ ਸ਼ਿਕਾਇਤ ਨਹੀਂ ਹੈ । ਜਦਕਿ ਖਾਣੇ ਵਿੱਚ ਤੰਬਾਕੂ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਖਤ ਨੋਟਿਸ ਲਿਆ ਸੀ । ਜਥੇਦਾਰ ਰਘਬੀਰ ਸਿੰਘ ਨੇ ਪੰਜਾਬ ਅਤੇ ਅਸਾਮ ਸਰਕਾਰ ਨੂੰ ਤਾੜਨਾ ਲਗਾਉਂਦੇ ਹੋਏ ਕਿਹਾ ਸੀ ਕਿ ਪਹਿਲਾਂ NSA ਦੇ ਸਖਤ ਕਾਨੂੰਨ ਅਧੀਨ ਸਿੱਖ ਕੈਦੀਆਂ ਨੂੰ ਅੰਦਰ ਰੱਖਿਆ ਗਿਆ ਅਤੇ ਹੁਣ ਤੰਬਾਕੂ ਵਾਲਾ ਖਾਣਾ ਦਿੱਤਾ ਜਾ ਰਿਹਾ ਹੈ ਇਸ ਨੂੰ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ । ਉਨ੍ਹਾਂ ਨੇ ਇਸ ਦੀ ਜਾਂਚ ਕਰਵਾਉਣ ਅਤੇ ਮੁਲਜ਼ਮਾਂ ਨੂੰ ਸਜ਼ਾ ਦੇਣ ਦੇ ਨਿਰਦੇਸ਼ ਦਿੱਤੇ ਸਨ । ਇਸ ਤੋਂ ਇਲਾਵਾ ਸਿੱਖ ਕੈਦੀਆਂ ਲਈ ਵੱਖ ਤੋਂ ਲੰਗਰ ਬਣਾਉਣ ਦੀ ਇਜਾਜ਼ਤ ਮੰਗੀ ਸੀ । ਜਿਸ ‘ਤੇ ਜੇਲ੍ਹ ਪ੍ਰਸ਼ਾਸਨ ਦਾ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ । SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅਤੇ ਪਿਤਾ ਤਰਸੇਮ ਸਿੰਘ ਸਿੱਖ ਕੈਦੀਆਂ ਦੀ ਸਿਹਤ ਨੂੰ ਲੈਕੇ ਵੀ ਚਿੰਤਾ ਜ਼ਾਹਿਰ ਕੀਤਾ ਸੀ।
ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਵੱਲੋਂ ਪੁੱਤਰ ਅਤੇ ਹੋਰ ਸਿੱਖ ਕੈਦੀਆਂ ਦੀ ਸਿਹਤ ਨੂੰ ਲੈਕੇ ਵੱਡਾ ਬਿਆਨ ਦਿੱਤਾ ਸੀ । ਉਨ੍ਹਾਂ ਕਿਹਾ ਸੀ ਸਿੱਖ ਕੈਦੀਆਂ ਦੀ ਹਾਲਤ ਖ਼ਰਾਬ ਹੋ ਰਹੀ ਹੈ ਉਨ੍ਹਾਂ ਨੂੰ ਮੈਡੀਕਲ ਸੁਵਿਧਾਵਾਂ ਦਿੱਤੀਆਂ ਜਾਣ ਜਿਸ ਦੀ ਹਮਾਇਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੀ ਦਿੱਤੀ ਸੀ । ਉਨ੍ਹਾਂ ਨੇ ਕਿਹਾ ਕਿ ਸਿਹਤ ਸੁਵਿਧਾਵਾਂ ਵੱਲ ਪੰਜਾਬ ਸਰਕਾਰ ਧਿਆਨ ਦੇਵੇ,ਕਿਉਂਕਿ ਇਹ ਹਰ ਇੱਕ ਕੈਦੀ ਦਾ ਬੁਨਿਆਦੀ ਅਧਿਕਾਰ ਹੈ ।