‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਮੁੰਬਈ ਦੇ ਇੱਕ ਹਸਪਤਾਲ ਵਿੱਚ ਜ਼ੇਰੇ ਇਲਾਜ਼ ਦਿਲੀਪ ਕੁਮਾਰ ਦੀ ਹਾਲਤ ਸਥਿਰ ਬਣੀ ਹੋਈ ਹੈ। ਹਾਲਾਂਕਿ ਉਨ੍ਹਾਂ ਨੂੰ ਆਕਸੀਜਨ ਦੇ ਸਹਾਰੇ ਰੱਖਿਆ ਗਿਆ ਹੈ।ਉਨ੍ਹਾਂ ਦੇ ਟਵਿੱਟਰ ‘ਤੇ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਉਹ ਵੈਂਟੀਲੇਟਰ ‘ਤੇ ਨਹੀਂ ਹਨ।

ਬੀਬੀਸੀ ਤੋਂ ਮਿਲੀ ਜਾਣਕਾਰੀ ਮੁਤਾਬਿਕ ਉਨ੍ਹਾਂ ਨੂੰ ਸਾਹ ਲੈਣ ਦੀ ਸ਼ਿਕਾਇਤ ‘ਤੇ ਮੁੰਬਈ ਦੇ ਹਿੰਦੂਜਾ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ।ਦਿਲੀਪ ਕੁਮਾਰ ਦੀ ਪਤਨੀ ਸਾਇਰਾ ਬਾਨੋ ਨੇ ਦੱਸਿਆ ਹੈ ਕਿ ਰੋਜ਼ਾਨਾ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਨਾਨ ਕੋਵਿਡ ਸੈਂਟਰ ਵਿੱਚ ਦਾਖਿਲ ਕਰਵਾਇਆ ਗਿਆ ਹੈ।