The Khalas Tv Blog Punjab ਲੁਧਿਆਣਾ ਕੋਰਟ ਦਾ ਇਤਿਹਾਸਿਕ ਫੈਸਲਾ, ਮਾਸੂਮ ਦਿਲਰੋਜ਼ ਦੀ ਕਾਤਲ ਨੂੰ ਫ਼ਾਂਸੀ ਦੀ ਸਜ਼ਾ
Punjab

ਲੁਧਿਆਣਾ ਕੋਰਟ ਦਾ ਇਤਿਹਾਸਿਕ ਫੈਸਲਾ, ਮਾਸੂਮ ਦਿਲਰੋਜ਼ ਦੀ ਕਾਤਲ ਨੂੰ ਫ਼ਾਂਸੀ ਦੀ ਸਜ਼ਾ

Ludhiana Dilroz Murder Case

ਲੁਧਿਆਣਾ ਅਦਾਲਤ ਨੇ ਮਾਸੂਮ ਬੱਚੀ ਦਿਲਰੋਜ਼ ਦੇ ਕਤਲ ਦੇ ਮਾਮਲੇ ਵਿੱਚ ਇਤਿਹਾਸਿਕ ਫ਼ੈਸਲਾ ਸੁਣਾ ਦਿੱਤਾ ਹੈ। ਅਦਾਲਤ ਨੇ ਕਾਤਲ ਔਰਤ ਨੀਲਮ ਨੂੰ ਫ਼ਾਂਸੀ ਦੀ ਸਜ਼ਾ ਸੁਣਾਈ ਹੈ। ਢਾਈ ਸਾਲਾਂ ਬਾਅਦ ਦਿਲਰੋਜ਼ ਨੂੰ ਇੰਨਸਾਫ਼ ਮਿਲਿਆ ਹੈ। ਸਾਲ 2021 ‘ਚ ਮਹਿਲਾ ਗੁਆਂਢਣ ਨੀਲਮ ਨੇ ਪਹਿਲਾਂ ਬੱਚੀ ਨੂੰ ਅਗਵਾ ਕੀਤਾ ਤੇ ਫਿਰ ਜ਼ਿੰਦਾ ਦਫ਼ਨਾ ਦਿੱਤਾ ਸੀ। 

ਅਦਾਲਤ ਦੇ ਫੈਸਲਾ ਸੁਣਾਉਂਦਿਆਂ ਹੀ ਲੁਧਿਆਣਾ ਕੋਰਟ ਕੰਪਲੈਕਸ ਵਿੱਚ ਰੂਹ ਕੰਬਾ ਦੇਣ ਵਾਲਾ ਮਾਹੌਲ ਬਣ ਗਿਆ। ਬੱਚੀ ਦੇ ਮਾਪਿਆਂ ਦੀਆਂ ਅੱਖਾਂ ਵਿੱਚ ਹੰਝੂ ਸਨ। ਬੱਚੇ ਦੇ ਪਿਤਾ ਨੇ ਵਕੀਲ ਦੇ ਪੈਰਾਂ ਨੂੰ ਹੱਥ ਲਾਇਆ ਤੇ ਉਸ ਵੇਲੇ ਉਹ ਰੋਣ ਲੱਗ ਗਏ। ਹਰ ਪਾਸੇ ਮਾਹੌਲ ਭਾਵੁਕ ਬਣਿਆ ਹੋਇਆ ਸੀ।

ਇਸ ਮਾਮਲੇ ਦੇ ਵਿੱਚ ਕੋਰਟ ਨੇ ਬੀਤੇ ਸ਼ੁੱਕਰਵਾਰ ਔਰਤ ਨੀਲਮ ਨੂੰ ਦੋਸ਼ੀ ਕਰਾਰ ਦੇ ਦਿੱਤਾ ਸੀ, ਜਿਸ ਤੋਂ ਬਾਅਦ ਪਹਿਲਾਂ ਅਦਾਲਤ ਨੇ 16 ਅਪ੍ਰੈਲ ਤੱਕ ਸਜ਼ਾ ਦਾ ਫੈਸਲਾ ਸੁਰੱਖਿਅਤ ਰੱਖਿਆ ਸੀ ਅਤੇ ਫਿਰ 18 ਨੂੰ ਫੈਸਲੇ ਦਾ ਦਿਨ ਤੈਅ ਕੀਤਾ ਗਿਆ ਸੀ। 

ਅੱਜ ਮਾਮਲੇ ਦੀ ਸੁਣਵਾਈ ਦੌਰਾਨ ਅੱਜ ਨੇ ਮਾਸੂਮ ਦਿਲਰੋਜ਼ ਦੀ ਕਾਤਲ ਗੁਆਂਢਣ ਨੀਲਮ ਨੂੰ ਫਾਂਸੀ ਦੀ ਸਜ਼ਾ ਦਾ ਫੈਸਲਾ ਸੁਣਾਇਆ ਹੈ।

 

Exit mobile version