The Khalas Tv Blog Punjab ਡਿੰਪੀ ਢਿੱਲੋਂ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਿਲ; ਸੀਐਮ ਭਗਵੰਤ ਮਾਨ ਨੇ ਕੀਤਾ ਸਵਾਗਤ
Punjab

ਡਿੰਪੀ ਢਿੱਲੋਂ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਿਲ; ਸੀਐਮ ਭਗਵੰਤ ਮਾਨ ਨੇ ਕੀਤਾ ਸਵਾਗਤ

ਗਿੱਦੜਵਾਹਾ :  ਪੰਜਾਬ ਦੇ ਗਿੱਦੜਬਾਹਾ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿਣ ਵਾਲੇ ਸੁਖਬੀਰ ਬਾਦਲ ਦੇ ਹਲਕਾ ਇੰਚਾਰਜ ਅਤੇ ਨਜ਼ਦੀਕੀ ਹਰਦੀਪ ਸਿੰਘ ਡਿੰਪੀ ਢਿੱਲੋਂ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਉਣ ਲਈ ਸੀਐਮ ਭਗਵੰਤ ਮਾਨ ਖੁਦ ਗਿੱਦੜਬਾਹਾ ਪੁੱਜੇ ਹਨ।

ਇਸ ਮੌਕੇ ਡਿੰਪੀ ਨੇ ਕਿਹਾ ਕਿ ਉਨ੍ਹਾਂ ਨੇ 38 ਸਾਲ ਪੰਥ ਦੀ ਸੇਵਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਮੇਰੇ ‘ਤੇ ਕਈ ਤਰ੍ਹਾਂ ਦੇ ਦੋਸ਼ ਲਗਾਏ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕਹਿਹਾ ਜਾ ਰਿਹਾ ਹੈ ਕਿ ਦੋ ਮਹੀਨਿਆਂ ਤੋਂ ਆਮ ਆਦਮੀ ਪਾਰਟੀ ਨਾਲ ਉਨ੍ਹਾਂ ਦੀਆਂ ਮੀਟਿੰਗਾਂ ਚੱਲ ਰਹੀਆਂ ਸਨ।

ਡਿੰਪੀ ਨੇ ਕਿਹਾ ਕਿ ਮੈਂ ਕਦੇ ਵੀ ਝੂਠ ਦੀ ਸਿਆਸਤ ਨਹੀਂ ਕੀਤੀ।

ਡਿੰਪੀ ਨੇ ਦੱਸਿਆ ਕਿ 5 ਦਿਨ ਪਹਿਲਾਂ ਉਸ ਨੂੰ ਸੀਐਮ ਸਾਹਿਬ ਦੇ ਓਐਸਡੀ ਰਾਜਬੀਰ ਸਿੰਘ ਦਾ ਫੋਨ ਆਇਆ ਸੀ। ਉਨ੍ਹਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਮੈਂ ‘ਆਪ’ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ। ਉਨ੍ਹਾਂ ਨੇ ਕਿਹਾ ਕਿ ਪੰਜ ਦਿਨ ਪਹਿਲਾਂ ਹੀ ਮੇਰੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਹੋਈ ਸੀ।
ਉਨ੍ਹਾਂ ਨੇ ਕਿਹਾ ਕਿ ਮੈਂ ਬਿਨ੍ਹਾਂ ਲੋਭ ਲਾਲਚ ਤੋਂ ਪੰਥ ਦੀ ਸੇਵਾ ਕੀਤੀ ਨਾ ਹੀ ਮੇਰੀ ਸਿਆਸਤ ਕਰਨ ਦੀ ਕੋਈ ਇੱਛਾ ਸੀ ।ਉਨ੍ਹਾਂ ਨੇ ਕਿਹਾ ਹੈ ਕਿ ਮੈ ਹੇਠਲੇ ਪੱਧਰ  ਤੋਂ ਉੱਠ ਕੇ ਆਇਆ ਹਾਂ।

ਉਨ੍ਹਾਂ ਨੇ ਕਿਹਾ ਹੈ ਕਿ ਅਕਾਲੀ ਦਲ ਨੇ ਮੇਰੇ ਉੱਤੇ ਤੋਹਮਤਾਂ ਲਗਾਈਆਂ। ਉਨ੍ਹਾਂ ਨੇ ਕਿਹਾ ਹੈ ਕਿ ਮੈਂ ਮਨਪ੍ਰੀਤ ਬਾਦਲ ਕਰਕੇ ਪਾਰਟੀ ਛੱਡੀ । ਉਨ੍ਹਾਂ ਨੇ ਕਿਹਾ ਹੈ ਕਿ ਮੇਰੇ ਸਾਰੇ ਵਰਕਰ ਵੀ ਆਮ ਆਦਮੀ ਪਾਰਟੀ ਵਿੱਚ ਸਾਮਿਲ ਹੋ ਗਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਮੈਨੂੰ ਤਾਂ ਤਿੰਨ ਹੀ ਨਾਮ ਆਉਂਦੇ ਸੀ। ਉਨ੍ਹਾਂ ਨੇ ਕਿਹਾ ਹੈ ਕਿ ਮਾਨ ਸਾਬ ਮੇਰੇ ਵਰਕਰਾ ਨੂੰ ਸੰਭਾਲ ਕੇ ਰੱਖਿਓ।

ਮਨਪ੍ਰੀਤ ਬਾਦਲ ‘ਤੇ ਸਾਧਿਆ ਨਿਸ਼ਾਨਾ

ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇੱਕ ਚੰਡੀ ਨੀਅਤ ਵਾਲਾ ਲੀਡਰ ਵਰਕਰਾਂ ‘ਚ ਜਾਨ ਵੇਖਦਾ ਹੈ। ਉਨ੍ਹਾਂ ਨੇ ਕਿਹਾ ਕਿ ਰੰਗਲੇ ਪੰਜਾਬ ਦੇ ਪਰਿਵਾਰ ‘ਚ ਸਾਰਿਆਂ ਜਾ ਸਵਾਗਤ ਹੈ। ਉਨ੍ਹਾਂ ਨੇ ਮਨਪ੍ਰੀਤ ਬਾਦਲ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਲੋਕ ਚੋਣਾਂ ਹਰਾ ਕੇ ਟੈਸਟ ਲਿਆ ਕਰਦੇ ਹਨ। ਸੁਖਬਾਰ ਬਾਦਲ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਬਾਦਲ ਕਦੇ 25 ਸਾਲ ਰਾਜ ਕਰਨ ਦੀਆਂ ਗੱਲਾਂ ਕਰਿਆ ਕਰਦੇ ਸਨ ਪਰ ਅੱਜ ਉਨ੍ਹਾਂ ਦੇ ਕੋਲ 25 ਬੰਦੇ ਵੀ ਨਹੀਂ ਹਨ।

ਉਨ੍ਹਾਂ ਨੇ ਕਿਹਾ ਹੈ ਕਿ ਜਦੋਂ ਮਨਪ੍ਰੀਤ ਸਿੰਘ ਬਾਦਲ ਨੇ ਪਾਰਟੀ ਬਣਾਈ ਸੀ ਤਾਂ ਉਨ੍ਹਾਂ ਨੇ ਕਿਹਾ ਹੈ ਕਿ ਜੋ ਪੰਜਾਬ ਨੂੰ ਬਚਾਉਣਾ ਚਾਹੁੰਦੇ ਹਨ ਤਾਂ ਪਾਰਟੀ ਵਿੱਚ ਆਓ। ਉਨ੍ਹਾਂ ਨੇ ਕਿਹਾ ਇਸੇ ਕਰਕੇ ਮੈਂ ਪੀਪਲਜ਼ ਪਾਰਟੀ ਵਿੱਚ ਗਿਆ ਸੀ।

ਮ ਮਾਨ ਨੇ ਕਿਹਾ ਹੈ ਕਿ ਮਨਪ੍ਰੀਤ ਬਾਦਲ ਫਿਰ ਆਪਣੀ ਪਾਰਟੀ ਖਤਮ ਕਰਕੇ ਕਾਂਗਰਸ ਵਿੱਚ ਚਲੇ ਗਏ। ਉਨ੍ਹਾਂ ਨੇ ਕਿਹਾ ਹੈ ਕਿ ਮੈਂ ਆਮ ਆਦਮੀ ਪਾਰਟੀ ਵਿੱਚ ਆ ਕੇ ਕੰਮ ਕੀਤਾ ਫਿਰ ਲੋਕਾਂ ਨੇ ਮੈਨੂੰ ਐੱਮਪੀ ਜਿਤਾ ਕੇ ਭੇਜਿਆ। ਉਨ੍ਹਾਂ ਨੇ ਕਿ ਸਾਡੀ ਪਾਰਟੀ ਲੋਕਾਂ ਨਾਲ ਜੁੜੀ ਹੋਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੈਂ ਹੇਠਲੇ ਪੱਧਰ ਤੋਂ ਆਇਆ ਹਾਂ।

ਉਨ੍ਹਾਂ ਨੇ ਕਿਹਾ ਹੈ ਕਿ ਡਿੰਪੀ ਢਿੱਲੋਂ ਹੇਠਲੇ ਪੱਧਰ ਤੋਂ ਉੱਠ ਕੇ ਆਇਆ ਹੈ ਹੁਣ ਇਹ ਸੇਵਾ ਕਰਨਾ ਚਾਹੁੰਦਾ ਹੈ।  ਉਨ੍ਹਾਂ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਨੌਜਵਾਨਾਂ ਨੂੰ ਰਾਜਨੀਤਿਕ ਵਿੱਚ ਆਉਣਾ ਚਾਹੁੰਦੇ ਹਨ ਤਾਂ ਅਸੀ ਸਵਾਗਤ ਕਰਾਂਗੇ। ਉਨ੍ਹਾਂ ਨੇ ਕਿਹਾ ਹੈ ਕਿ ਜੀਵਨਜੋਤ ਨੇ ਸਿੱਧੂ ਨੂੰ ਹਰਾਇਆ।

ਮਾਨ ਨੇ ਕਿਹਾ ਹੈ ਕਿ ਮਨਪ੍ਰੀਤ ਬਾਦਲ ਫਿਰ ਆਪਣੀ ਪਾਰਟੀ ਖਤਮ ਕਰਕੇ ਕਾਂਗਰਸ ਵਿੱਚ ਚਲੇ ਗਏ। ਉਨ੍ਹਾਂ ਨੇ ਕਿਹਾ ਹੈ ਕਿ ਮੈਂ ਆਮ ਆਦਮੀ ਪਾਰਟੀ ਵਿੱਚ ਆ ਕੇ ਕੰਮ ਕੀਤਾ ਫਿਰ ਲੋਕਾਂ ਨੇ ਮੈਨੂੰ ਐੱਮਪੀ ਜਿਤਾ ਕੇ ਭੇਜਿਆ।ਉਨ੍ਹਾਂ ਨੇ ਕਿ ਸਾਡੀ ਪਾਰਟੀ ਲੋਕਾਂ ਨਾਲ ਜੁੜੀ ਹੋਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੈਂ ਹੇਠਲੇ ਪੱਧਰ ਤੋਂ ਆਇਆ ਹਾਂ।

 

 

Exit mobile version