Others Punjab

3 ਦਿਨਾਂ ‘ਚ ਗੁਰੂ ਘਰ ‘ਚ ਦੂਜਾ ਵੱਡਾ ਮਾਮਲਾ ! ਇਤਿਹਾਸਕ ਗੁਰੂ ਘਰ ਦਾਖਲ ਹੋ ਕੇ 6 ਅੰਗਾਂ ਨੂੰ ਨੁਕਸਾਨ ਪਹੁੰਚਾਇਆ!

ਬਿਊਰੋ ਰਿਪੋਰਟ : ਗੁਰਦਾਸਪੁਰ ਵਿੱਚ ਇੱਕ ਵਾਰ ਮੁੜ ਤੋਂ ਬੇਅਦਬੀ ਦੀ ਵੱਡੀ ਘਟਨਾ ਸਾਹਮਣੇ ਆਈ ਹੈ। ਦੀਨਾਨਗਰ ਦੇ ਪਿੰਡ ਬਹਿਰਾਮਪੁਰ ਵਿੱਚ ਇਤਿਹਾਸ ਗੁਰਦੁਆਰਾ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਨੂੰ ਨੁਕਸਾਨ ਪਹੁੰਚਾਇਆ ਗਿਆ ਹੈ। ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ ‘ਤੇ ਹਨ,ਪ੍ਰਬੰਧਕਾਂ ਅਤੇ ਸੇਵਾਦਾਰਾਂ ਦੇ ਬਿਆਨ ਲਏ ਜਾ ਰਹੇ ਹਨ ਅਤੇ ਗੁਰੂ ਘਰ ਦੇ ਅੰਦਰ ਅਤੇ ਬਾਹਰ ਲੱਗੇ ਸੀਸੀਟੀਵੀ ਨੂੰ ਖੰਗਾਲਿਆ ਜਾ ਰਿਹਾ ਹੈ । ਉਧਰ ਦਿੱਲੀ ਗੁਰਦੁਆਰਾ ਪਬ੍ਰੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਇਤਿਹਾਸਕ ਗੁਰੂ ਘਰ ਵਿੱਚ ਹੋਈ ਬੇਅਦਬੀ ਦੇ ਮਾਮਲੇ ਵਿੱਚ SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਮੰਗਿਆ ਹੈ । ਉਧਰ ਤਿੰਨ ਦਿਨਾਂ ਦੇ ਅੰਦਰ ਦੂਜੀ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ । ਸ਼ਨਿੱਚਰਵਾਰ ਨੂੰ ਰਾਜਪੁਰਾ ਦੇ ਇੱਕ ਪਿੰਡ ਦੇ ਗੁਰੂ ਘਰ ਵਿੱਚ ਇੱਕ ਸ਼ਖਸ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਵਾਲੀ ਥਾਂ ‘ਤੇ ਬੈਠ ਗਏ ਗਿਆ ਸੀ।

ਦੱਸਿਆ ਜਾ ਰਿਹਾ ਹੈ ਕੋਈ ਅਣਪਛਾਤਾ ਸ਼ਖਸ ਗੁਰੂ ਘਰ ਦੇ ਅੰਦਰ ਦਾਖਲ ਹੋਇਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਨਾਲ ਛੇੜਖਾਨੀ ਕਰਕੇ ਬੇਅਦਬੀ ਕੀਤੀ । ਗੁਰਦੁਆਰਾ ਸਾਹਿਬ ਦੀ ਬਿਲਡਿੰਗ ਵਿੱਚ ਮੁੜ ਉਸਾਰੀ ਦਾ ਕੰਮ ਚੱਲ ਰਿਹਾ ਸੀ । ਸੋਮਵਾਰ ਸਵੇਰ ਮਸਿਆ ਹੋਣ ਦੇ ਕਾਰਨ ਕੰਮ ਬੰਦ ਸੀ । ਗੁਰਦੁਆਰਾ ਸਾਹਿਬ ਵਿੱਚ ਕਾਰਸੇਵਾ ਲਈ ਆਏ ਨੌਜਵਾਨ ਜੋਬਨਪ੍ਰੀਤ ਸਿੰਘ ਅਤੇ ਨਵਤੇਜ ਸਿੰਘ ਉੱਥੇ ਮੌਜੂਦ ਸਨ । ਉਨ੍ਹਾਂ ਨੇ ਦੱਸਿਆ ਕਿ ਸਵੇਰ 11.30 ਵਜੇ ਇੱਕ ਨੌਜਵਾਨ ਗੁਰਦੁਆਰਾ ਸਾਹਿਬ ਵਿੱਚ ਆਇਆ ਅਤੇ ਉਸ ਨੇ ਸਿਰ ‘ਤੇ ਰੂਮਾਲ ਬੰਨ ਕੇ ਰੱਖਿਆ ਸੀ ਅਤੇ ਚਿਹਰੇ ‘ਤੇ ਹਲਕੀ ਦਾੜੀ ਸੀ । ਸਿਰ ‘ਤੇ ਕੇਸ ਨਹੀਂ ਸਨ ਉਹ ਗੁਰਦੁਆਰਾ ਸਾਹਿਬ ਦੇ ਅੰਦਰ ਗਿਆ ਅਤੇ ਫਿਰ ਥੋੜ੍ਹੀ ਦੇਰ ਬਾਅਦ ਬਾਹਰ ਆ ਗਿਆ ।

ਉਨ੍ਹਾਂ ਨੇ ਸੋਚਿਆ ਕਿ ਸ਼ਾਇਦ ਗੁਰਦੁਆਰੇ ਕੋਈ ਮੱਥਾ ਟੇਕਣ ਦੇ ਲਈ ਆਇਆ ਹੈ। ਉਸ ਦੇ ਜਾਨ ਦੇ ਬਾਅਦ ਕਾਰਸੇਵਾ ਦੇ ਦੋਵੇ ਨੌਜਵਾਨ ਮਸਿਆ ‘ਤੇ ਪਿੰਡ ਗਾਹਲੜੀ ਸਥਿਤ ਇਤਿਹਾਸਕ ਗੁਰਦੁਆਰੇ ਟਾਹਲੀ ਸਾਹਿਬ ਮੱਥਾ ਟੇਕਣ ਗਏ ਸਨ । ਤਰੀਬਨ 1 ਘੰਟੇ ਬਾਅਦ ਜਦੋਂ ਉਹ ਵਾਪਸ ਆਏ ਤਾਂ ਗਰਮੀ ਹੋਣ ਦੇ ਕਾਰਨ ਉਹ ਗੁਰਦੁਆਰਾ ਸਾਹਿਬ ਦੇ ਅੰਦਰ ਬੈਠਣ ਦੇ ਲਈ ਚੱਲੇ ਗਏ ।

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 6 ਅੰਗ ਫਟੇ ਹੋਏ ਸਨ

ਨੌਜਵਾਨਾਂ ਨੇ ਦੱਸਿਆ ਕਿ ਅੰਦਰ ਜਾਕੇ ਵੇਖਿਆ ਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਰੂਮਾਲਾ ਸਾਹਿਬ ਸਾਇਡ ‘ਤੇ ਡਿੱਗਿਆ ਸੀ ਅਤੇ ਗੁਰੂ ਗ੍ਰੰਥ ਸਾਹਿਬ ਦੇ ਨੁਕਸਾਨੇ ਹੋਏ ਅੰਗ ਵਿੱਖਰੇ ਹੋਏ ਸਨ। ਜਾਂਚ ਕਰਨ ‘ਤੇ 6 ਅੰਗਾਂ ਨੂੰ ਨੁਕਸਾਨ ਪਹੁੰਚ ਹੋਇਆ ਸੀ । ਕੋਈ ਅਣਪਛਾਤਾ ਵਿਅਕਤੀ ਗੁਰਦੁਆਰਾ ਸਾਹਿਬ ਦੇ ਅੰਦਰ ਆਕੇ ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਫਰਾਰ ਹੋ ਗਿਆ ।

ਹਾਲਾਂਕਿ ਗੁਰਦੁਆਰਾ ਸਾਹਿਬ ਵਿੱਚ CCTV ਲੱਗੇ ਸਨ । ਪਰ ਕੈਮਰੇ ਇਸ ਸਮੇਂ ਕੰਮ ਨਹੀਂ ਕਰ ਰਹੇ ਸਨ । ਗੁਰਦੁਆਰਾ ਸਾਹਿਬ ਵਿੱਚ ਮੁੜ ਉਸਾਰੀ ਦਾ ਕੰਮ ਚੱਲ ਰਿਹਾ ਸੀ ਇਸ ਲਈ ਹਟਾਏ ਗਏ ਸਨ । ਬੇਅਦਬੀ ਦੀ ਘਟਨਾ ਬਾਰੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਜੋਗਾ ਸਿੰਘ ਨੇ ਇਸ ਦਾ ਜਾਣਕਾਰੀ ਦਿੱਤੀ ਸੀ ਯਾਨੀ ਬੇਅਦਬੀ ਕਰਨ ਵਾਲੇ ਨੂੰ ਵੀ ਕਿਧਰੇ ਨਾ ਕਿਧਰੇ ਇਸ ਦੀ ਜਾਣਕਾਰੀ ਸੀ ।

ਥਾਣਾ ਬਹਿਰਾਮਪੁਰ ਪੁਲਿਸ ਨੂੰ ਜਾਣਕਾਰੀ ਦੇਣ ‘ਤੇ ਦੀਨਾਗਰ ਦੇ SSP ਅਤੇ DSP ਸੁਖਪਾਲ ਫੌਰਸ ਪੁਲਿਸ ਫੌਰਸ ਲੈਕੇ ਮੌਕੇ ‘ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ । ਗੁਰਦੁਆਰਾ ਸਾਹਿਬ ਦੇ ਰਸਤੇ ਵਿੱਚ ਲੱਗੇ ਸੀਸੀਟੀਵੀ ਚੈੱਕ ਕੀਤੇ ਜਾ ਰਹੇ ਹਨ। ਉਧਰ ਇਤਿਹਾਸਕ ਗੁਰਦੁਆਰਾ ਟਾਹਲੀ ਸਾਹਿਬ ਦੇ ਹੈੱਡ ਗ੍ਰੰਥੀ ਸਰਬਜੀਤ ਸਿੰਘ ਅਤੇ ਗੁਰਦੁਆਰਾ ਬਾਰਠ ਦੀ ਇੱਕ ਖਾਸ ਟੀਮ ਵਿੱਚ ਮੌਕੇ ‘ਤੇ ਪਹੁੰਚੀ ਹੈ ।

ਜਥੇਦਾਰ ਸ੍ਰੀ ਅਕਾਲ ਤਖਤ ਦਾ ਬਿਆਨ

ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਪਿੰਡ ਬਹਿਰਾਮਪੁਰ, ਦੀਨਾਨਗਰ, ਗੁਰਦਾਸਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਦੀ ਵਾਪਰੀ ਘਟਨਾ ਦੀ ਸਖ਼ਤ ਸ਼ਬਦਾਂ ਚ ਨਿਖੇਧੀ ਕਰਦਿਆਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਇੱਕ ਬਹੁਤ ਹੀ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ।ਆਏ ਦਿਨ ਕੋਈ ਨਾ ਕੋਈ ਬੇਅਦਬੀ ਦੀ ਘਟਨਾ ਵਾਪਰ ਜਾਂਦੀ ਹੈ।ਜਿਸ ਕਾਰਨ ਸਿੱਖ ਸੰਗਤਾਂ ਦੇ ਹਿਰਦੇ ਵਲੂੰਧਰੇ ਜਾਂਦੇ ਹਨ।

ਸਿੰਘ ਸਾਹਿਬ ਜੀ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਵੱਧ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ, ਇਹ ਕੋਈ ਸੋਚੀ ਸਮਝੀ ਸਾਜਿਸ਼ ਦਾ ਹਿੱਸਾ ਏ।ਇਨ੍ਹਾਂ ਘਟਨਾਵਾਂ ਨੂੰ ਸੋਚੀ ਸਮਝੀ ਸਾਜਿਸ਼ ਤਹਿਤ ਹੀ ਪੰਥ ਦੋਖੀਆਂ ਵੱਲੋਂ ਅੰਜਾਮ ਦਿੱਤਾ ਜਾ ਰਿਹਾ ਹੈ।

ਸਿੰਘ ਸਾਹਿਬ ਜੀ ਨੇ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸ਼ਨ ਸਖਤ ਕਾਰਵਾਈ ਕਰਦਿਆਂ ਹੋਇਆ ਅਜਿਹੇ ਸਾਜਿਸ਼ ਕਰਤਾ ਅਤੇ ਘਨੌਣੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲਿਆਂ ਨੂੰ ਬੇਪਰਦ ਕਰੇ ਤਾਂ ਜੋ ਕੋਈ ਐਸੀਆਂ ਘਟਨਾਵਾਂ ਨੂੰ ਦੁਬਾਰਾ ਕਰਨ ਦੀ ਹਿੰਮਤ ਨਾ ਕਰੇ।
ਸਿੰਘ ਸਾਹਿਬ ਜੀ ਨੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਵੀ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਉਹ ਸੁਚੇਤ ਹੋ ਕੇ ਸੇਵਾ ਸੰਭਾਲ ਕਰਨ ਅਤੇ ਹਰ ਵੇਲੇ ਇੱਕ ਸਿੰਘ ਗੁਰੂ ਸਾਹਿਬ ਜੀ ਦੀ ਹਜ਼ੂਰੀ ਵਿਚ ਤਾਇਨਾਤ ਰਹੇ।