ਬਿਊਰੋ ਰਿਪੋਰਟ (20 ਨਵੰਬਰ 2025): ਬਰਖ਼ਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਆਖ਼ਰਕਾਰ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਅਮਨਦੀਪ ਕੌਰ ਨੂੰ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਵਿਜੀਲੈਂਸ ਨੇ ਗ੍ਰਿਫ਼ਤਾਰ ਕੀਤਾ ਸੀ। 14 ਨਵੰਬਰ ਨੂੰ ਵਿਜਲੈਂਸ ਵੱਲੋਂ ਅਮਨਦੀਪ ਕੌਰ ਦੇ ਖ਼ਿਲਾਫ਼ ਚਲਾਨ ਪੇਸ਼ ਕੀਤਾ ਗਿਆ ਸੀ। ਅਮਨਦੀਪ ਕੌਰ ਨੂੰ ਪੰਜ ਮਹੀਨੇ 19 ਦਿਨ ਤੋਂ ਬਾਅਦ ਜ਼ਮਾਨਤ ਮਿਲੀ।
ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਦੀ ਏਐਨਟੀਐਫ ਟੀਮ ਨੇ ਜ਼ਿਲ੍ਹਾ ਪੁਲਿਸ ਦੀ ਮਦਦ ਨਾਲ ਮੁਲਜ਼ਮ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਬਾਦਲ ਰੋਡ ਤੋਂ ਕਾਲੀ ਥਾਰ ਤੋਂ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ 17.71 ਗ੍ਰਾਮ ਚਿੱਟਾ ਬਰਾਮਦ ਹੋਇਆ ਸੀ, ਜਿਸ ਕਾਰਨ ਡੀਜੀਪੀ ਨੇ ਅਗਲੇ ਹੀ ਦਿਨ ਉਸਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਸੀ।

