The Khalas Tv Blog India ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਮੁਤਾਬਕ ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਤੇ ਗਿਆਨੀ ਗੌਹਰ ਵਿਚਕਾਰ ਵਿਵਾਦ ਹੋਇਆ ਹੱਲ
India Punjab Religion

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਮੁਤਾਬਕ ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਤੇ ਗਿਆਨੀ ਗੌਹਰ ਵਿਚਕਾਰ ਵਿਵਾਦ ਹੋਇਆ ਹੱਲ

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਅਤੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਵਿਚਕਾਰ ਪਿਛਲੇ ਤਿੰਨ ਸਾਲਾਂ ਤੋਂ ਚੱਲ ਰਿਹਾ ਵਿਵਾਦ 14 ਜੁਲਾਈ 2025 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਸਿੰਘ ਸਾਹਿਬਾਨ ਦੇ ਆਦੇਸ਼ ਅਨੁਸਾਰ ਆਪਸੀ ਸਹਿਮਤੀ ਨਾਲ ਹੱਲ ਹੋ ਗਿਆ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ, ਪ੍ਰਬੰਧਕ ਕਮੇਟੀ ਅਤੇ ਗਿਆਨੀ ਰਣਜੀਤ ਸਿੰਘ ਗੌਹਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਮੰਨਦਿਆਂ ਆਦੇਸ਼ਾਂ ਦੀ ਪਾਲਣਾ ਕਰਕੇ ਪੰਥਕ ਏਕਤਾ ਦਾ ਪ੍ਰਗਟਾਵਾ ਕੀਤਾ, ਜਿਸ ਲਈ ਉਹ ਵਧਾਈ ਦੇ ਪਾਤਰ ਹਨ।

ਉਨ੍ਹਾਂ ਨੇ ਕਿਹਾ ਕਿ ਸਿੱਖ ਕੌਮ ਨੂੰ ਮੌਜੂਦਾ ਸਮੇਂ ਵਿੱਚ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਸਿੱਖ ਸ਼ਕਤੀ ਅਤੇ ਸੰਸਥਾਵਾਂ ਨੂੰ ਇਕਜੁੱਟ ਕਰਨ ਦੀ ਲੋੜ ਹੈ। ਖ਼ਾਲਸਾ ਪੰਥ ਦੇ ਪੰਜ ਤਖ਼ਤ ਸਾਹਿਬਾਨ ਵਿਚਕਾਰ ਪੰਥਕ ਮਾਮਲਿਆਂ ਵਿੱਚ ਆਪਸੀ ਤਾਲਮੇਲ ਅਤੇ ਇਕਸੁਰਤਾ ਨੂੰ ਵੀ ਉਨ੍ਹਾਂ ਨੇ ਮਹੱਤਵਪੂਰਨ ਦੱਸਿਆ।

ਇਸ ਮਾਮਲੇ ਦੀ ਜਾਣਕਾਰੀ ਸਾਂਝੀ ਕਰਦਿਆਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਜਗਜੋਤ ਸਿੰਘ ਨੇ ਦੱਸਿਆ ਕਿ ਸਾਲ 2022 ਵਿੱਚ ਤਤਕਾਲੀ ਪ੍ਰਧਾਨ ਸ. ਅਵਤਾਰ ਸਿੰਘ ਹਿਤ ਨੇ ਕੁਝ ਕਾਰਨਾਂ ਕਰਕੇ ਗਿਆਨੀ ਰਣਜੀਤ ਸਿੰਘ ਗੌਹਰ ਦੀਆਂ ਸੇਵਾਵਾਂ ’ਤੇ ਰੋਕ ਲਗਾਈ ਸੀ, ਜਿਸ ਤੋਂ ਬਾਅਦ ਗਿਆਨੀ ਰਣਜੀਤ ਸਿੰਘ ਨੇ ਪ੍ਰਬੰਧਕ ਕਮੇਟੀ ਵਿਰੁੱਧ ਅਦਾਲਤ ਵਿੱਚ ਕੇਸ ਦਾਇਰ ਕਰ ਦਿੱਤਾ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਪੰਜ ਸਿੰਘ ਸਾਹਿਬਾਨ ਨੇ ਆਦੇਸ਼ ਜਾਰੀ ਕਰਕੇ ਗਿਆਨੀ ਰਣਜੀਤ ਸਿੰਘ ਨੂੰ ਅਦਾਲਤੀ ਕੇਸ ਵਾਪਸ ਲੈਣ ਅਤੇ ਪ੍ਰਬੰਧਕ ਕਮੇਟੀ ਨੂੰ ਉਨ੍ਹਾਂ ਦਾ ਬਕਾਇਆ ਅਦਾ ਕਰਨ ਦੇ ਨਿਰਦੇਸ਼ ਦਿੱਤੇ ਸਨ।

ਸ. ਜਗਜੋਤ ਸਿੰਘ ਨੇ ਦੱਸਿਆ ਕਿ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਗੁਰਵਿੰਦਰ ਸਿੰਘ ਬਾਵਾ ਅਤੇ ਸ. ਜਸਬੀਰ ਸਿੰਘ ਧਾਮ ਦੀ ਮਧਿਅਸਥਤਾ ਨਾਲ ਦੋਵਾਂ ਪੱਖਾਂ ਵਿਚਕਾਰ ਸਹਿਮਤੀ ਹੋਈ। ਬੀਤੇ ਕੱਲ੍ਹ ਪ੍ਰਬੰਧਕ ਕਮੇਟੀ ਨੇ ਗਿਆਨੀ ਰਣਜੀਤ ਸਿੰਘ ਨੂੰ ਬਕਾਇਆ ਅਦਾ ਕੀਤਾ ਅਤੇ ਪੰਜ ਪਿਆਰੇ ਸਾਹਿਬਾਨ ਨੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨ ਨਾਲ ਵਿਦਾਈ ਦਿੱਤੀ। ਇਸ ਨਾਲ ਤਿੰਨ ਸਾਲ ਪੁਰਾਣਾ ਵਿਵਾਦ ਸਮਾਪਤ ਹੋਇਆ। ਸ. ਜਗਜੋਤ ਸਿੰਘ ਨੇ ਇਸ ਮਾਮਲੇ ਨੂੰ ਸੁਲਝਾਉਣ ਲਈ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਵਿਸ਼ੇਸ਼ ਧੰਨਵਾਦ ਕੀਤਾ।

 

Exit mobile version