The Khalas Tv Blog Punjab ਪੰਜਾਬ ਪੰਚਾਇਤ ਸੰਮਤੀਆਂ ਭੰਗ: ਅਕਤੂਬਰ ‘ਚ ਚੋਣਾਂ ਦੀਆਂ ਤਿਆਰੀਆਂ,ਹੁਣ ਕੰਮਕਾਜ ਵੇਖਣਗੇ ਡੀਡੀਪੀਓ
Punjab

ਪੰਜਾਬ ਪੰਚਾਇਤ ਸੰਮਤੀਆਂ ਭੰਗ: ਅਕਤੂਬਰ ‘ਚ ਚੋਣਾਂ ਦੀਆਂ ਤਿਆਰੀਆਂ,ਹੁਣ ਕੰਮਕਾਜ ਵੇਖਣਗੇ ਡੀਡੀਪੀਓ

ਮੁਹਾਲੀ : ਪੰਜਾਬ ਸਰਕਾਰ ਅਕਤੂਬਰ ਮਹੀਨੇ ਵਿੱਚ ਪੰਚਾਇਤੀ ਚੋਣਾਂ ਕਰਵਾ ਸਕਦੀ ਹੈ। ਪੰਚਾਇਤਾਂ ਭੰਗ ਕਰਨ ਤੋਂ ਬਾਅਦ ਹੁਣ ਪੰਚਾਇਤ ਕਮੇਟੀਆਂ ਵੀ ਭੰਗ ਕਰ ਦਿੱਤੀਆਂ ਗਈਆਂ ਹਨ। ਜਿਸ ਤੋਂ ਬਾਅਦ ਹੁਣ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ (ਡੀ.ਡੀ.ਪੀ.ਓ.) ਚੋਣਾਂ ਤੱਕ ਪੰਚਾਇਤਾਂ ਦਾ ਕੰਮਕਾਜ ਦੇਖਣਗੇ।

ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ ਫਿਰੋਜ਼ਪੁਰ, ਨਵਾਂ ਸ਼ਹਿਰ, ਫਤਹਿਗੜ੍ਹ ਸਾਹਿਬ, ਬਠਿੰਡਾ, ਮਾਨਸਾ, ਪਟਿਆਲਾ, ਲੁਧਿਆਣਾ, ਹੁਸ਼ਿਆਰਪੁਰ, ਤਰਨਤਾਰਨ, ਮੋਗਾ, ਮੁਹਾਲੀ, ਪਠਾਨਕੋਟ, ਫਰੀਦਕੋਟ, ਗੁਰਦਾਸਪੁਰ, ਫਾਜ਼ਿਲਕਾ, ਕਪੂਰਥਲਾ ਜਲੰਧਰ, ਰੋਪੜ ਅਤੇ ਅੰਮ੍ਰਿਤਸਰ ਜ਼ਿਲ੍ਹੇ ਅਧੀਨ ਆਉਣ ਵਾਲੀ ਜ਼ਿਆਦਾਤਰ ਪੰਚਾਇਤ ਸੰਮਤੀਆਂ ਨੂੰ ਭੰਗ ਕੀਤਾ ਗਿਆ ਹੈ।

ਦੱਸ ਦੇਈਏ ਕਿ ਪੰਜਾਬ ਵਿੱਚ 13,000 ਗ੍ਰਾਮ ਪੰਚਾਇਤਾਂ ਪਹਿਲਾਂ ਹੀ ਭੰਗ ਹੋ ਚੁੱਕੀਆਂ ਹਨ। ਬਾਕੀ 153 ਵਿੱਚੋਂ 76 ਪੰਚਾਇਤ ਸੰਮਤੀਆਂ ਨੂੰ ਸਰਕਾਰ ਨੇ ਭੰਗ ਕਰ ਦਿੱਤਾ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।

Exit mobile version