ਜਲੰਧਰ ‘ਚ ਹੋਣ ਵਾਲੀ ਜ਼ਿਮਨੀ ਚੋਣਾਂ ਲਈ ਜ਼ਿਲਾ ਪ੍ਰਸ਼ਾਸਨ ਅਤੇ ਚੋਣ ਅਧਿਕਾਰੀਆਂ ਨੇ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਭਲਕੇ ਇਲਾਕੇ ਦੇ ਸਰਕਾਰੀ ਸਕੂਲ, ਕਾਲਜ ਅਤੇ ਹੋਰ ਵਿੱਦਿਅਕ ਅਦਾਰੇ ਬੰਦ ਰਹਿਣਗੇ। ਜਲੰਧਰ ਦੇ ਡੀਸੀ ਕਮ ਚੋਣ ਅਧਿਕਾਰੀ ਹਿਮਾਂਸ਼ੂ ਅਗਰਵਾਲ ਨੇ ਇਸ ਦੀ ਜਾਣਕਾਰੀ ਦਿੱਤੀ ਹੈ।
ਕੱਲ੍ਹ ਚੋਣਾਂ ਹੋਣਗੀਆਂ ਇਸ ਕਰਕੇ ਆਪੋ-ਆਪਣੀਆਂ ਪਾਰਟੀਆਂ ਲਈ ਚੋਣ ਪ੍ਰਚਾਰ ਕਰ ਰਹੇ ਵੱਡੇ ਆਗੂ ਅੱਜ ਪੱਛਮੀ ਹਲਕੇ ਨੂੰ ਛੱਡ ਕੇ ਚਲੇ ਗਏ ਹਨ। ਇਸ ਦੌਰਾਨ ਉਮੀਦਵਾਰ ਦੇ ਨਾਲ ਚਾਰ ਸਾਥੀ ਹੋਣਗੇ ਜੋ ਘਰ-ਘਰ ਪ੍ਰਚਾਰ ਕਰ ਸਕਣਗੇ। ਵਿਧਾਨ ਸਭਾ ਹਲਕੇ ਲਈ ਵੋਟਾਂ 10 ਜੁਲਾਈ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ।
ਜਲੰਧਰ ਪੱਛਮੀ ਹਲਕੇ ਵਿੱਚ ਕੁੱਲ 1,71,963 ਵੋਟਰ ਹਨ। ਇਨ੍ਹਾਂ ਵਿੱਚ 89,629 ਪੁਰਸ਼ ਅਤੇ 82,326 ਔਰਤਾਂ ਸ਼ਾਮਲ ਹਨ। ਇਸ ਦੇ ਨਾਲ ਹੀ ਅੱਠ ਤੀਜੇ ਲਿੰਗ ਦੇ ਵੋਟਰ ਹਨ। ਕੁੱਲ 181 ਪੋਲਿੰਗ ਸਟੇਸ਼ਨ ਬਣਾਏ ਗਏ ਹਨ।
ਇਹ ਵੀ ਪੜ੍ਹੋ – ANI ਨੇ ਵਿਕੀਪੀਡੀਆ ਨੂੰ ਹਾਈ ਕੋਰਟ ‘ਚ ਘੜੀਸਿਆ, ਮੰਗਿਆ ਕਰੋੜਾਂ ਦਾ ਹਰਜਾਨਾ