‘ਦ ਖ਼ਾਲਸ ਬਿਊਰੋ : ਮਾਨਸਾ ਤੋਂ ਕਾਂਗਰਸੀ ਉਮੀਦਵਾਰ ਤੇ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਖ਼ਿਲਾ ਫ਼ ਦਰਜ ਕੇ ਸ ਦੀ ਸੁਣਵਾਈ ਅੱਜ ਚੰਡੀਗੜ੍ਹ ਜ਼ਿਲ੍ਹਾ ਅਦਾ ਲਤ ਵਿੱਚ ਹੈ। ਐਡਵੋਕੇਟ ਸੁਨੀਲ ਮੱਲਣ ਨੇ ਇਹ ਕੇਸ ਦਾਇਰ ਕੀਤਾ ਹੈ। ਇਲ ਜ਼ਾਮ ਮੁਤਾਬਕ ਮੂਸੇਵਾਲਾ ਦੇ ਸੰਜੂ ਗੀਤ ਵਿੱਚ ਵਕੀਲਾਂ ਬਾਰੇ ਇਤਰਾਜ਼ਯੋਗ ਸ਼ਬਦਾਵਲੀ ਵਰਤੀ ਗਈ ਹੈ। ਉਸ ਨੇ ਜਾਣਬੁੱਝ ਕੇ ਵਕੀਲ ਭਾਈਚਾਰੇ ਦੇ ਅਕਸ ਨੂੰ ਖ਼ਰਾਬ ਕਰਨ ਦਾ ਕੰਮ ਕੀਤਾ ਹੈ। ਉਸ ਨੇ ਗਲਤ ਇਰਾਦੇ ਨਾਲ ਇਹ ਗੀਤ ਕੱਢ ਕੇ ਨਿਆਂ ਪ੍ਰਣਾਲੀ ਦਾ ਅਕਸ ਖਰਾਬ ਕਰਨ ਦਾ ਕੰਮ ਕੀਤਾ ਹੈ। ਵਕੀਲ ਸੁਨੀਲ ਮੱਲਣ ਅਨੁਸਾਰ ਮੂਸੇਵਾਲਾ ਨੇ ਅਦਾਲਤ ਦੇ ਸੰਮਨ ਮਿਲ ਚੁੱਕੇ ਹਨ।