Punjab

ਜਿਲ੍ਹਾ ਸੰਗਰੂਰ ਨੂੰ ਮਿਲੇਗਾ ਇੱਕ ਨਵਾਂ ਮੈਡੀਕਲ ਕਾਲਜ

‘ਦ ਖਾਲਸ ਬਿਊਰੋ:ਪੰਜਾਬ ਦੀ ਆਪ ਸਰਕਾਰ ਨੇ ਸਰਕਾਰੀ ਜ਼ਮੀਨਾਂ ਤੇ ਭੂ-ਮਾਫ਼ੀਆ ਖਿਲਾਫ਼ ਕੀਤੀ ਕਾਰਵਾਈ ਦੇ ਸੰਬੰਧ ਵਿੱਚ ਆਪ ਦੇ ਬੁਲਾਰਿਆਂ ਸੰਨੀ ਆਹਲੂਵਾਲੀਆ,ਮਾਲਵਿੰਦਰ ਕੰਗ ਨੇ ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕੀਤਾ ਤੇ ਦਸਿਆ ਕਿ ਪੰਜਾਬ ਦੀ ਆਪ ਸਰਕਾਰ ਨੇ ਮੁਹਾਲੀ ਦੇ ਨੇੜਲੇ ਪਿੰਡ ‘ਚ 29 ਏਕੜ ਸਰਕਾਰੀ ਜ਼ਮੀਨ ‘ਤੇ ਕੀਤੇ ਗਏ ਨਾਜਾਇਜ਼ ਕਬਜੇ ਨੂੰ ਖਤਮ ਕਰਵਾਇਆ ਹੈ।ਇਸ ਜ਼ਮਨ ਦੀ ਕੀਮਤ ਕਰੋੜਾਂ ਰੁਪਏ ਬਣਦੀ ਹੈ।ਇਸ ਜ਼ਮੀਨ ‘ਤੇ ਪਿਛਲੇ ਕਈ ਸਾਲਾਂ ਤੋਂ ਨਾਜ਼ਾਇਜ ਕਬਜਾ ਸੀ।ਉਹਨਾਂ ਕਿਹਾ ਕਿ ਆਪ ਸਰਕਾਰ ਵੱਲੋਂ ਆਮ ਲੋਕਾਂ ਨਾਲ ਕੀਤੇ ਵਾਅਦੇ ਮੁਤਾਬਕ ਹੁਣ ਇਸ ਤਰਾਂ ਦੀਆਂ ਕਾਰਵਾਈਆਂ ਕਰਕੇ ਸਰਕਾਰੀ ਜਾਇਦਾਦਾਂ ਨੂੰ ਖਾਲੀ ਕਰਾ ਕੇ ਆਮਦਨ ਦੇ ਸ੍ਰੋਤ ਬਣਾਇਆ ਜਾਵੇਗਾ ਤੇ ਲੋਕਾਂ ਨੂੰ ਇੱਕ-ਇੱਕ ਪੈਸੇ ਦਾ ਹਿਸਾਬ ਵੀ ਦੇਵਾਂਗੇ।ਇਸ ਵੱਡੀ ਕਾਰਵਾਈ ਲਈ ਆਪ ਦੇ ਬੁਲਾਰੇ ਮਾਲਵਿੰਦਰ ਕੰਗ ਨੇ ਭਗਵੰਤ ਸਿੰਘ ਮਾਨ ਸਰਕਾਰ ਦਾ ਧੰਨਵਾਦ ਕੀਤਾ ਹੈ ਤੇ ਇਹ ਉਮੀਦ ਜ਼ਾਹਿਰ ਕੀਤੀ ਹੈ ਕਿ ਇਸ ਤਰਾਂ ਦੀਆਂ ਕਾਰਵਾਈਆਂ ਕਰਕੇ ਭੂ-ਮਾਫੀਆ ਨੂੰ ਨੱਥ ਪਾਈ ਜਾਵੇਗੀ ਤੇ ਸਰਕਾਰ ਇਸ ਤਰਾਂ ਦੇ ਲੋਕ ਹਿਤੈਸ਼ੀ ਫ਼ੈਸਲੇ ਲੈਂਦੀ ਰਹੇਗੀ ।
ਦੇਸ਼ ਭਰ ਵਿੱਚ ਪੈਦਾ ਹੋਏ ਗੰਭੀਰ ਬਿਜਲੀ ਸੰਕਟ ਦੇ ਚੱਲਦਿਆਂ ਕੇਂਦਰ ਸਰਕਾਰ ਤੇ ਵਰਦਿਆਂ ਉਹਨਾਂ ਕਿਹਾ ਕਿ ਵੱਡੇ-ਵੱਡੇ ਦਾਅਵੇ ਕਰਨ ਵਾਲਿਆਂ ਦੇ ਰਾਜ ਵਿੱਚ ਸਾਰਾ ਮੁਲਕ ਹਨੇਰੇ ਵਿੱਚ ਡੁੱਬ ਗਿਆ ਹੈ।ਸਿਰਫ਼ ਗੱਲਾਂ ਕਰਨ ਨਾਲ ਕੁਝ ਨਹੀਂ ਹੁੰਦਾ ।ਇਸ ਤੋਂ ਇਲਾਵਾ ਉਹਨਾਂ ਇਹ ਵੀ ਕਿਹਾ ਕਿ ਇਸ ਕਾਰਵਾਈ ਦੀ ਤਾਰੀਫ਼ ਕਰਨ ਵਾਲੇ
ਵਿਰੋਧੀ ਆਗੂਆਂ ਦਾ ਧੰਨਵਾਦ ਹੈ।ਆਪ ਸਰਕਾਰ ਕਿਸੇ ਨੂੰ ਵੀ ਇਸ ਮਾਮਲੇ ਵਿੱਚ ਬਖਸ਼ਣ ਵਾਲੀ ਨਹੀਂ ਹੈ।