ਬਿਊਰੋ ਰਿਪੋਰਟ – ਸ਼ਾਹਕੋਟ (Shahkot) ‘ਚ ਇਕ ਨੌਜਵਾਨ ਦੀ ਥਾਣੇ ਵਿਚ ਕੁੱਟਮਾਰ ਹੋਈ ਸੀ, ਜਿਸ ਤੋਂ ਬਾਅਦ ਨੌਜਵਾਨ ਨੇ ਕੁੱਟਮਾਰ ਅਤੇ ਬੇਇੱਜ਼ਤੀ ਤੋਂ ਪਰੇਸ਼ਾਨ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਨੌਜਵਾਨ ਵੱਲੋਂ ਇਹ ਖੌਫਨਾਕ ਕਦਮ ਚੁੱਕਣ ਤੋਂ ਪਹਿਲਾਂ ਇਕ ਵੀਡੀਓ ਵੀ ਬਣਾਈ ਸੀ ਅਤੇ ਉਸ ਤੋਂ ਬਾਅਦ ਉਸ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਗੁਰਵਿੰਦਰ ਸਿੰਘ ਪੁੱਤਰ ਕੇਵਲ ਕ੍ਰਿਸ਼ਨ ਵਾਸੀ ਬੁਰਹਾਨਵਾਲ, ਸ਼ਾਹਕੋਟ ਵਜੋਂ ਹੋਈ ਹੈ।
ਇਸ ਮਾਮਲੇ ‘ਤੇ ਪੁਲਿਸ ਨੇ ਮ੍ਰਿਤਕ ਨੌਜਵਾਨ ਦੇ ਪਿਤਾ ਦੇ ਬਿਆਨਾਂ ਦੇ ਆਧਾਰ ਤੇ ਬੁੱਢਣਵਾਲ ਦੇ ਰਹਿਣ ਵਾਲੇ ਉਸ ਦੇ ਦੋਸਤ ਪੁਲਿਸ ਮੁਲਾਜ਼ਮ ਰਮਨ, ਉਸ ਦੀ ਪਤਨੀ ਜੋਤੀ ਅਤੇ ਸੱਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਦੱਸ ਦੇਈਏ ਕਿ ਹੁਣ ਤੱਕ ਕੋਈ ਵੀ ਮੁਲਜ਼ਮ ਪੁਲਿਸ ਦੇ ਅੜਿੱਕੇ ਨਹੀਂ ਆਇਆ ਹੈ। ਸਾਰੇ ਹੀ ਫਿਲਹਾਲ ਪੁਲਿਸ ਦੀ ਗ੍ਰਿਫਤ ਵਿਚੋਂ ਬਾਹਰ ਹਨ। ਇਸ ਸਬੰਧੀ ਥਾਣਾ ਸ਼ਾਹਕੋਟ ਦੇ ਐਸਐਚਓ ਨੇ ਦੱਸਿਆ ਕਿ ਇਸ ਮਾਮਲੇ ਵਿਚ ਮਾਮਲਾ ਦਰਜ ਕਰ ਲਿਆ ਹੈ ਅਤੇ ਸਾਰੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਪੁੱਛਗਿੱਛ ਕੀਤੀ ਜਾਵੇਗੀ।
ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਗੁਰਵਿੰਦਰ ਅਤੇ ਰਮਨ ਕਾਫੀ ਨਜ਼ਦੀਕੀ ਦੋਸਤ ਸਨ। ਦੋਵਾਂ ਦਾ ਇਕ ਦੂਜੇ ਵੱਲ ਕਾਫੀ ਆਉਣ ਜਾਣ ਸੀ। ਕੁਝ ਦਿਨ ਪਹਿਲਾਂ ਗੁਰਵਿੰਦਰ ਰਮਨ ਦੇ ਘਰ ਗਿਆ ਸੀ ਅਤੇ ਇਸੇ ਦੌਰਾਨ ਹੀ ਰਮਨ ਦੀ ਘਰ ਵਾਲੀ ਜੋਤੀ ਨਾਲ ਕਿਸੇ ਗੱਲ ਨੂੰ ਲੈ ਕੇ ਉਸ ਦਾ ਝਗੜਾ ਹੋ ਗਿਆ। ਜਿਸ ਤੋਂ ਬਾਅਦ ਰਮਨ ਅਤੇ ਉਸ ਦੀ ਪਤਨੀ ਜੋਤੀ ਤੇ ਉਸ ਦੀ ਸੱਸ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ, ਜਿਸ ਦੇ ਸਿਲਸਿਲੇ ਵਿਚ ਪੁਲਿਸ ਨੇ ਗੁਰਵਿੰਦਰ ਨੂੰ ਥਾਣੇ ਬੁਲਾਇਆ ਸੀ।
ਇਹ ਵੀ ਪੜ੍ਹੋ – ਬਜ਼ੁਰਗ ਨੂੰ ਫੁਕਰਪੁਣਾ ਰੋਕਣਾ ਪਿਆ ਮਹਿੰਗਾ! ਗਵਾਈ ਜਾਨ