Punjab

ਦਾਲ ਰੋਟੀ ਘਰ ਦੀ, ਦੀਵਾਲੀ ਅੰਮ੍ਰਿਤਸਰ ਦੀ

‘ਦ ਖ਼ਾਲਸ ਬਿਊਰੋ : ਬੰਦੀ ਛੋੜ ਦਿਵਸ ਅਤੇ ਦਿਵਾਲੀ ਮੌਕੇ ਅੱਜ ਸ਼੍ਰੀ ਦਰਬਾਰ ਸਾਹਿਬ ਵਿਖੇ ਖੂਬ ਰੌਣਕਾਂ ਲੱਗੀਆਂ। ਸ਼੍ਰੀ ਹਰਿਮੰਦਰ ਸਾਹਿਬ ਨੂੰ ਸੁੰਦਰ ਲਾਈਟਾਂ ਨਾਲ ਸਜਾਇਆ ਗਿਆ। ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਬਹੁਤ ਹੀ ਸ਼ਰਧਾ ਅਤੇ ਧੂਮ ਧਾਮ ਦੇ ਨਾਲ ਬੰਦੀ ਛੋੜ ਦਿਵਸ ਮਨਾਇਆ ਗਿਆ ਹੈ ਅਤੇ ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਤੋਂ ਗੁਰਮਤਿ ਸਮਾਗਮ ਕਰਵਾਏ ਗਏ ਹਨ। ਵੱਡੀ ਗਿਣਤੀ ਵਿੱਚ ਸੰਗਤ ਮੱਥਾ ਟੇਕਣ ਦੇ ਲਈ ਪਹੁੰਚੀ।

ਸ਼ਾਮ ਨੂੰ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਅਤੇ ਆਤਿਸ਼ਬਾਜ਼ੀ ਕੀਤੀ ਜਾਵੇਗੀ। ਚਾਰੇ ਪਾਸੇ ਦੀਵੇ ਜਗਾਏ ਜਾਣਗੇ। ਲੰਗਰ ਵਿੱਚ ਦਾਲ-ਰੋਟੀ ਤੋਂ ਇਲਾਵਾ ਖੀਰ, ਜਲੇਬੀ ਵੀ ਸੰਗਤਾਂ ਨੂੰ ਵਰਤਾਈ ਗਈ।

ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਾਰੀ ਸਿੱਖ ਸੰਗਤ ਨੂੰ ਦਿਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ।