The Khalas Tv Blog Punjab ਫਿਰੋਜ਼ਪੁਰ ‘ਚ ਸ਼ਾਮ 5 ਵਜੇ ਤੋਂ ਬਾਅਦ ਨਹੀਂ ਵੱਜੇਗਾ ਡੀਜੇ , ਡੀਸੀ ਨੇ ਹੁਕਮ ਜਾਰੀ ਕਰ ਕੇ ਦੱਸੀ ਵੱਡੀ ਵਜ੍ਹਾ
Punjab

ਫਿਰੋਜ਼ਪੁਰ ‘ਚ ਸ਼ਾਮ 5 ਵਜੇ ਤੋਂ ਬਾਅਦ ਨਹੀਂ ਵੱਜੇਗਾ ਡੀਜੇ , ਡੀਸੀ ਨੇ ਹੁਕਮ ਜਾਰੀ ਕਰ ਕੇ ਦੱਸੀ ਵੱਡੀ ਵਜ੍ਹਾ

DJ will not play after 5 pm in Ferozepur, DC has given the main reason by issuing an order.

ਚੰਡੀਗੜ੍ਹ : ਪੰਜਾਬ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਇਲਾਕਿਆਂ ਵਿੱਚ ਸਰਹੱਦ ਪਾਰੋਂ ਡਰੋਨ ਗਤੀਵਿਧੀਆਂ ਅਤੇ ਨਸ਼ਿਆਂ ਦੀ ਤਸਕਰੀ ਵਧਣ ਲੱਗੀ ਹੈ। ਇਸ ਕਾਰਨ ਫ਼ਿਰੋਜ਼ਪੁਰ ਵਿੱਚ ਸ਼ਾਮ 5 ਵਜੇ ਤੋਂ ਬਾਅਦ ਸਰਹੱਦੀ ਖੇਤਰ ਵਿੱਚ ਡੀਜੇ ਨਹੀਂ ਵੱਜੇਗਾ ਅਤੇ ਡਰੋਨ ਵੀ ਨਹੀਂ ਉਡਾਇਆ ਜਾਵੇਗਾ। ਇਨ੍ਹਾਂ ਦੋਵਾਂ ‘ਤੇ ਪਾਬੰਦੀ ਲਗਾਈ ਗਈ ਹੈ। ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ। ਹੁਕਮਾਂ ਦੀ ਉਲੰਘਣਾ ਕਰਨ ‘ਤੇ ਕਾਨੂੰਨੀ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ ਹੈ।

ਫ਼ਿਰੋਜ਼ਪੁਰ ਦੇ ਡੀਸੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਰਹੱਦੀ ਇਲਾਕਿਆਂ ਵਿੱਚ ਪਿਛਲੇ ਕੁੱਝ ਮਹੀਨਿਆਂ ਤੋਂ ਡਰੋਨ ਗਤੀਵਿਧੀਆਂ ਵਿੱਚ ਕਾਫ਼ੀ ਵਾਧਾ ਹੋਇਆ ਹੈ। ਡਰੋਨਾਂ ਕਾਰਨ ਨਸ਼ਿਆਂ ਦੀ ਤਸਕਰੀ ਵਿੱਚ ਵਾਧਾ ਹੋਇਆ ਹੈ, ਜੋ ਦੇਸ਼ ਦੇ ਸੁਰੱਖਿਆ ਬਲਾਂ ਅਤੇ ਏਜੰਸੀਆਂ ਦੇ ਨਾਲ-ਨਾਲ ਜ਼ਿਲ੍ਹਾ ਪ੍ਰਸ਼ਾਸਨ ਲਈ ਵੀ ਗੰਭੀਰ ਚਿੰਤਾ ਦਾ ਵਿਸ਼ਾ ਹੈ। ਇਸ ਕਾਰਨ ਦੇਸ਼ ਦੀ ਰਾਸ਼ਟਰੀ ਸੁਰੱਖਿਆ ਨੂੰ ਵੀ ਖ਼ਤਰਾ ਪੈਦਾ ਹੋ ਰਿਹਾ ਹੈ।

ਸਰਹੱਦੀ ਇਲਾਕਿਆਂ ਅਤੇ ਪਿੰਡਾਂ ਵਿੱਚ ਡੀ ਜੇ, ਲਾਊਡ ਸਪੀਕਰਾਂ ਦੀ ਉੱਚੀ ਆਵਾਜ਼ ਕਾਰਨ ਡਿਊਟੀ ’ਤੇ ਤਾਇਨਾਤ ਮੁਲਾਜ਼ਮ ਡਰੋਨ ਦੀ ਆਵਾਜ਼ ਨਹੀਂ ਸੁਣ ਸਕਦੇ, ਜਿਸ ਕਾਰਨ ਡਰੋਨ ਦਾ ਪਤਾ ਲਗਾਉਣਾ ਮੁਸ਼ਕਲ ਹੋ ਜਾਂਦਾ ਹੈ। ਇਸ ਨਾਲ ਰਾਸ਼ਟਰੀ ਸੁਰੱਖਿਆ ਨੂੰ ਖ਼ਤਰਾ ਹੈ। ਇਸ ਲਈ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਰਹੱਦੀ ਖੇਤਰਾਂ ਦੇ ਨਾਲ-ਨਾਲ ਬੀਓਪੀ ਦੇ ਆਸ-ਪਾਸ ਵੀ ਸ਼ਾਮ 5 ਵਜੇ ਤੋਂ ਬਾਅਦ ਡੀ ਜੇ ਵਜਾਉਣ ‘ਤੇ ਪਾਬੰਦੀ ਹੈ। ਡਰੋਨ ਉਡਾਉਣ ‘ਤੇ ਵੀ ਪਾਬੰਦੀ ਹੋਵੇਗੀ।

ਜ਼ਿਲ੍ਹੇ ਦੀ ਅੰਤਰਰਾਸ਼ਟਰੀ ਸਰਹੱਦ ਤੋਂ 25 ਕਿਲੋਮੀਟਰ ਦੇ ਘੇਰੇ ਅੰਦਰ ਵੱਖ-ਵੱਖ ਥਾਵਾਂ ‘ਤੇ ਡਰੋਨ ਦੀ ਵਰਤੋਂ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਡਰੋਨ ਦੀ ਵਰਤੋਂ ਨਾਲ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ, ਇਸ ਲਈ ਸੁਰੱਖਿਆ ਦੇ ਮੱਦੇਨਜ਼ਰ ਡਰੋਨ ਦੀ ਵਰਤੋਂ ‘ਤੇ ਪਾਬੰਦੀ ਲਗਾਉਣ ਦੀ ਲੋੜ ਹੈ। ਸਰਹੱਦ ਦੇ ਨੇੜੇ ਉਚਾਈ ਵਾਲੀਆਂ ਫ਼ਸਲਾਂ ਦੀ ਬਿਜਾਈ ‘ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ।

Exit mobile version