The Khalas Tv Blog Punjab ਸਾਬਕਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਗ੍ਰਿਫ਼ਤਾਰ
Punjab

ਸਾਬਕਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਗ੍ਰਿਫ਼ਤਾਰ

ਅੰਮ੍ਰਿਤਸਰ (23 ਮਾਰਚ, 2026): ਵੇਅਰਹਾਊਸ ਦੇ ਡਿਸਟ੍ਰਿਕਟ ਮੈਨੇਜਰ (DM) ਗਗਨਦੀਪ ਸਿੰਘ ਰੰਧਾਵਾ ਦੀ ਖ਼ੁਦਕੁਸ਼ੀ ਦੇ ਮਾਮਲੇ ਵਿੱਚ ਇੱਕ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਆਮ ਆਦਮੀ ਪਾਰਟੀ ਦੇ ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਗ੍ਰਿਫ਼ਤਾਰੀ ਪਰਿਵਾਰ ਵੱਲੋਂ ਲਗਾਤਾਰ ਦਿੱਤੇ ਜਾ ਰਹੇ ਅਲਟੀਮੇਟਮ ਅਤੇ ਸਿਆਸੀ ਦਬਾਅ ਤੋਂ ਬਾਅਦ ਹੋਈ ਹੈ।

ਪਰਿਵਾਰ ਨੇ ਮੋਬਾਈਲ ਦੇਣ ਤੋਂ ਕੀਤਾ ਇਨਕਾਰ

ਅੱਜ ਡੀਸੀਪੀ (DCP) ਰਵਿੰਦਰ ਪਾਲ ਸਿੰਘ ਆਪਣੀ ਟੀਮ ਸਮੇਤ ਰੰਧਾਵਾ ਦੇ ਪਰਿਵਾਰ ਕੋਲ ਮੋਬਾਈਲ ਫੋਨ ਲੈਣ ਪਹੁੰਚੇ ਸਨ ਤਾਂ ਜੋ ਅਹਿਮ ਸਬੂਤ ਜੁਟਾਏ ਜਾ ਸਕਣ। ਹਾਲਾਂਕਿ, ਪਰਿਵਾਰਕ ਮੈਂਬਰਾਂ ਨੇ ਮੋਬਾਈਲ ਦੇਣ ਤੋਂ ਸਾਫ਼ ਮਨਾਂ ਕਰ ਦਿੱਤਾ ਅਤੇ ਅਧਿਕਾਰੀਆਂ ਨੂੰ ਖਾਲੀ ਹੱਥ ਮੋੜ ਦਿੱਤਾ। ਪਰਿਵਾਰ ਦਾ ਕਹਿਣਾ ਸੀ ਕਿ ਪਹਿਲਾਂ ਸਾਰੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਯਕੀਨੀ ਬਣਾਈ ਜਾਵੇ। ਦੱਸ ਦੇਈਏ ਕਿ ਰੰਧਾਵਾ ਦੀ ਲਾਸ਼ ਅਜੇ ਵੀ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਹੈ ਅਤੇ ਤੀਜੇ ਦਿਨ ਵੀ ਪੋਸਟਮਾਰਟਮ ਨਹੀਂ ਹੋ ਸਕਿਆ।

CBI ਜਾਂਚ ਦੀ ਪੇਸ਼ਕਸ਼

ਇਸੇ ਦੌਰਾਨ ਇਹ ਮਾਮਲਾ ਦਿੱਲੀ ਵਿਖੇ ਲੋਕ ਸਭਾ ਵਿੱਚ ਵੀ ਗੂੰਜਿਆ। ਕਾਂਗਰਸੀ ਸਾਂਸਦ ਗੁਰਜੀਤ ਸਿੰਘ ਔਜਲਾ ਵੱਲੋਂ ਮੁੱਦਾ ਉਠਾਏ ਜਾਣ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇ ਪੰਜਾਬ ਦੇ ਸਾਰੇ ਸਾਂਸਦ ਉਨ੍ਹਾਂ ਨੂੰ ਲਿਖਤੀ ਤੌਰ ‘ਤੇ ਬੇਨਤੀ ਕਰਦੇ ਹਨ, ਤਾਂ ਉਹ ਇਸ ਮਾਮਲੇ ਦੀ ਜਾਂਚ ਤੁਰੰਤ CBI ਨੂੰ ਸੌਂਪ ਦੇਣਗੇ।

 

Exit mobile version