ਅਮਰੀਕਾ : ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ਼ ਦੇ ਪੁਲ ਬੰਨ੍ਹੇ ਹਨ। ਉਨ੍ਹਾਂ ਨੇ ਪੀਐੱਮ ਮੋਦੀ ਨੂੰ ਇੱਕ ਵਧੀਆ ਇਨਸਾਨ ਕਰਾਰ ਦਿੰਦਿਆਂ ਕਿਹਾ ਕਿ ਉਹ ਵਧੀਆ ਕੰਮ ਕਰ ਰਹੇ ਹਨ। ਟਰੰਪ ਨੇ ਕਿਹਾ ਕਿ ਭਾਰਤ ਦਾ ਉਨ੍ਹਾਂ ਤੋਂ ਬਿਹਤਰ ਕੋਈ ਦੋਸਤ ਨਹੀਂ ਰਿਹਾ। PM ਟਰੰਪ ਨੇ ਕਿਹਾ ਕਿ ਇਹ ਇੱਕ ਆਸਾਨ ਕੰਮ ਨਹੀਂ ਹੈ, ਜੋ ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਹੈ। ਉਨ੍ਹਾਂ ਨੇ ਕਿਹਾ ਕਿ ਰਾਸ਼ਟਰਪਤੀ ਜੋਅ ਬਾਇਡਨ ਅਤੇ ਬਰਾਤ ਓਬਾਨਾ ਦੀ ਤੁਲਨਾ ਵਿੱਚ ਭਾਰਤ ਦੇ ਨਾਲ ਉਨ੍ਹਾਂ ਦੇ ਸਬੰਧ ਬਿਹਤਰ ਸਨ। ਟਰੰਪ ਨੇ ਕਿਹਾ ਕਿ ਇਸ ਬਾਰੇ ਚਾਹੇ ਪ੍ਰਧਾਨ ਮੰਤਰੀ ਮੋਦੀ ਨੂੰ ਪੁੱਛ ਲਉ। ਪਰ ਮੈਨੂੰ ਨਹੀਂ ਲੱਗਦਾ ਕਿ ਭਾਰਤ ਦੇ ਨਾਲ ਉਨ੍ਹਾਂ ਤੋਂ ਬਿਹਤਰ ਕਿਸੇ ਅਮਰੀਕੀ ਰਾਸ਼ਟਰਪਤੀ ਦੇ ਸਬੰਧ ਰਹੇ ਹੋਣਗੇ।
ਡੋਨਾਲਡ ਟਰੰਪ ਅਮਰੀਕਾ ਵਿੱਚ ਨਵੰਬਰ 2020 ਨੂੰ ਰਾਸ਼ਟਰਪਤੀ ਚੋਣਾਂ ਵਿੱਚ ਹਾਰ ਗਏ ਸਨ। ਹਾਲਾਂਕਿ, ਉਨ੍ਹਾਂ ਨੇ ਚੋਣਾਂ ਵਿੱਚ ਹਾਰ ਨਹੀਂ ਮੰਨੀ ਸੀ ਅਤੇ ਧੋਖਾਧੜੀ ਦੇ ਦੋਸ਼ ਲਗਾਏ ਸਨ। ਇਸ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਨੇ 6 ਜਨਵਰੀ ਨੂੰ ਕੈਪੀਟਲ ਹਿਲ (ਸੰਸਦ ਭਵਨ ਕੰਪਲੈਕਸ) ਵਿੱਚ ਕਥਿਤ ਤੌਰ ਉੱਤੇ ਹਿੰਸਾ ਕੀਤੀ ਸੀ। ਇਸ ਘਟਨਾ ਨੂੰ ਲੈ ਕੇ ਹਾਲ ਹੀ ਵਿੱਚ ਰਾਸ਼ਟਰਪਤੀ ਜੋਅ ਬਾਈਡਨ ਨੇ ਟਰੰਪ ਅਤੇ ਉਨ੍ਹਾਂ ਦੇ ਸਮਰਥਕਾਂ ਦੀ ਹਿੰਸਾ ਉਤੇ ਸਖ਼ਤ ਟਿੱਪਣੀ ਕਰਦਿਆਂ ਕਿਹਾ ਸੀ ਕਿ ਅਮਰੀਕਾ ਵਿੱਚ ਰਾਜਨੀਤਿਕ ਹਿੰਸਾ ਦੇ ਲਈ ਕੋਈ ਜਗ੍ਹਾ ਨਹੀਂ ਹੈ।