Punjab

“ਹਰ ਗੱਲ ਤੇ ਸੜਕਾਂ ਰੋਕ ਕੇ ਆਮ ਲੋਕਾਂ ਨੂੰ ਆਪਣੇ ਵਿਰੁੱਧ ਨਾ ਕਰੋ”

"Don't turn the common people against you by blocking the roads for everything"

ਚੰਡੀਗੜ੍ਹ :  ਲੰਘੇ ਕੱਲ੍ਹ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਸਰਕਾਰ ਖ਼ਿਲਾਫ ਮੋਰਚਾ ਖੋਲਿਆ ਹੋਇਆ ਹੈ। ਗੰਨੇ ਦੇ ਰੇਟ ਵਧਾਉਣ ਅਤੇ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਜਲੰਧਰ ਦੇ ਧਨੋਵਾਲੀ ਗੇਟ ਨੇੜੇ ਧਰਨਾ ਬੁੱਧਵਾਰ ਨੂੰ ਦੂਜੇ ਦਿਨ ਵੀ ਜਾਰੀ ਰਿਹਾ। ਕਿਸਾਨਾਂ ਨੇ ਜਲੰਧਰ-ਲੁਧਿਆਣਾ ਮੁੱਖ ਮਾਰਗ ‘ਤੇ ਧਰਨਾ ਦਿੱਤਾ ਹੈ, ਜਿਸ ‘ਚ ਸਾਰੀਆਂ ਕਿਸਾਨ ਜਥੇਬੰਦੀਆਂ ਹਿੱਸਾ ਲੈ ਰਹੀਆਂ ਹਨ।

ਇਸੇ ਦੌਰਾਨ ਮੁੱਖ ਮੰਤਰੀ ਭਗਵੇਤ ਮਾਨ ਨੇ ਧਰਨਾ ਦੇ ਰਹੇ ਕਿਸਾਨਾਂ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਮਾਨ ਨੇ ਕਿਹਾ ਕਿ  ਮੇਰੀ ਕਿਸਾਨ ਯੂਨੀਅਨਾਂ ਨੂੰ ਬੇਨਤੀ ਹੈ ਕਿ ਹਰ ਗੱਲ ’ਤੇ ਸੜਕਾਂ ਰੋਕ ਕੇ ਆਮ ਲੋਕਾਂ ਨੂੰ ਆਪਣੇ ਵਿਰੁੱਧ ਨਾ ਕਰੋ।

ਇੱਕ ਟਵੀਟ ਕਰਦਿਆਂ ਮਾਨ ਨੇ ਕਿਹਾ ਕਿ   ਕਿਸਾਨ ਯੂਨੀਅਨ ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਮੇਰੀ ਕਿਸਾਨ ਯੂਨੀਅਨਾਂ ਨੂੰ ਬੇਨਤੀ ਹੈ ਕਿ ਹਰ ਗੱਲ ’ਤੇ ਸੜਕਾਂ ਰੋਕ ਕੇ ਆਮ ਲੋਕਾਂ ਨੂੰ ਆਪਣੇ ਵਿਰੁੱਧ ਨਾ ਕਰੋ। ਮਾਨ ਨੇ ਇਹ ਵੀ ਕਿਹਾ ਕਿ , ਜੇ ਕਿਸਾਨਾਂ ਦਾ ਇਹੀ ਰਵੱਈਆ ਰਿਹਾ ਤਾਂ, ਯੂਨੀਅਨ ਵਾਲਿਆਂ ਨੂੰ ਧਰਨੇ ਲਾਉਣ ਲਈ ਬੰਦੇ ਨਹੀਂ ਲੱਭਣੇ। CM ਮਾਨ ਨੇ ਟਵੀਟ ਕਰਕੇ ਲਿਖਿਆ ਕਿ, ਮੇਰੀ ਕਿਸਾਨ ਯੂਨੀਅਨਾਂ ਨੂੰ ਬੇਨਤੀ ਹੈ ਕਿ ਹਰ ਗੱਲ ਤੇ ਸੜਕਾਂ ਰੋਕ ਕੇ ਆਮ ਲੋਕਾਂ ਨੂੰ ਆਪਣੇ ਵਿਰੁੱਧ ਨਾ ਕਰੋ।

ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਲਿਖਿਆ ਕਿ ਸਰਕਾਰ ਨਾਲ ਗੱਲ ਕਰਨ ਲਈ ਚੰਡੀਗੜ੍ਹ ਦਾ ਪੰਜਾਬ ਭਵਨ, ਸੈਕਟਰੀਏਟ, ਖੇਤੀਬਾੜੀ ਮੰਤਰੀ ਦਾ ਦਫ਼ਤਰ ਅਤੇ ਮੇਰਾ ਦਫ਼ਤਰ ਤੇ ਘਰ ਹੈ .. ਨਾ ਕੇ ਸੜਕਾਂ..ਜੇ ਇਹੀ ਰਵੱਈਆ ਰਿਹਾ ਤਾਂ ਉਹ ਦਿਨ ਦੂਰ ਨਹੀਂ ਕਿ ਜਦੋਂ ਤੁਹਾਨੂੰ ਧਰਨੇ ਵਾਸਤੇ ਬੰਦੇ ਨਹੀਂ ਲੱਭਣੇ..ਲੋਕਾਂ ਦੀਆਂ ਭਾਵਨਾਵਾਂ ਸਮਝੋ।

ਦੱਸ ਦਈਏ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਸਰਕਾਰ ਨੂੰ ਘੇਰਨ ਲਈ ਸਖਤ ਰਣਨੀਤੀ ਤਿਆਰ ਕੀਤੀ ਹੈ। ਕਿਸਾਨਾਂ ਨੇ ਮੰਗਲਵਾਰ ਨੂੰ ਜਲੰਧਰ-ਲੁਧਿਆਣਾ ਮੁੱਖ ਮਾਰਗ ‘ਤੇ ਟੈਂਟ ਲਗਾ ਦਿੱਤੇ ਸਨ। ਧਰਨੇ ਵਿੱਚ ਦੂਰੋਂ-ਦੂਰੋਂ ਕਿਸਾਨ ਜਥੇਬੰਦੀਆਂ ਪੁੱਜੀਆਂ। ਪੁਲੀਸ ਹਾਈਵੇਅ ’ਤੇ ਆਵਾਜਾਈ ਠੱਪ ਕਰਕੇ ਦੇਰ ਰਾਤ ਤੱਕ ਸੰਘਰਸ਼ ਕਰਦੀ ਰਹੀ। ਦੱਸ ਦਈਏ ਕਿ ਹਾਈਵੇਅ ‘ਤੇ ਜਾਮ ਕਾਰਨ ਸ਼ਹਿਰ ‘ਚ ਟਰੈਫਿਕ ਦਾ ਵੀ ਬੁਰਾ ਹਾਲ ਸੀ।