Punjab

ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਵਿਜੀਲੈਂਸ ਨੇ ਕੀਤਾ ਤਲਬ , ਸੁਖਬੀਰ ਬਾਦਲ ਨੇ ਦੱਸੀ ਸ਼ਰਮਨਾਕ ਕਾਰਵਾਈ

Dr. Barjinder Singh Hamdard was summoned by vigilance, Sukhbir Badal said it was a shameful act.

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਜੰਗ ਏ ਆਜ਼ਾਦੀ ਯਾਦਗਾਰ ਦੇ ਮਾਮਲੇ ਵਿਚ ਅਜੀਤ ਅਖ਼ਬਾਰ ਦੇ ਮੁੱਖ ਸੰਪਾਦਕ/ ਮੈਨੇਜਿੰਗ ਐਡੀਟਰ ਡਾ. ਬਰਜਿੰਦਰ ਸਿੰਘ ਹਮਦਰਦ ਨੂੰ 29 ਮਈ ਨੂੰ ਪੇਸ਼ ਕੇ ਜਾਂਚ ਵਿੱਚ ਸ਼ਾਮਲ ਹੋਣ ਲਈ ਆਖਿਆ ਹੈ। ਇਸ ਸਬੰਧੀ ਇੱਕ ਖ਼ਬਰ ਸਾਂਝ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਗਵੰਤ ਸਰਕਾਰ ਨੂੰ ਘੇਰਿਆ ਹੈ।

ਸੁਖਬੀਰ ਬਾਦਲ ਨੇ ਟਵੀਟ ਕਰਦਿਆਂ ਕਿਹਾ ਕਿ ਇਹ ਘਟਨਾ ਸ਼ਰਮਨਾਕ ਹੈ ਸੱਤਾ ਦੇ ਨਸ਼ੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਇਹ ਬੇਸ਼ਰਮੀ ਭਰੀ ਹਰਕਤ ਅਤੇ ਉਸ ਦੀ ‘ਆਪ’ ਸਰਕਾਰ ਪੰਥ ਅਤੇ ਪੰਜਾਬ ਦੀ ਆਵਾਜ਼ – ਅਜੀਤ, ਅਤੇ ਪਦਮ ਭੂਸ਼ਣ ਐੱਸ ਬਰਜਿੰਦਰ ਐੱਸ ਹਮਦਰਦ ਵਿਰੁੱਧ। ਇਹ ਸਪੱਸ਼ਟ ਤੌਰ ‘ਤੇ ਪ੍ਰੈਸ ਦੀ ਆਜ਼ਾਦੀ ਬਾਰੇ ਹਮਦਰਦ ਸਾਹਿਬ ਦੇ ਸਿਧਾਂਤਕ ਸਟੈਂਡ ਲਈ ਬਦਲਾ ਹੈ।

ਇੱਕ ਹੋਰ ਟਵੀਟ ਕਰਦਿਆਂ ਬਾਦਲ ਨੇ ਕਿਹਾ ਕਿ ਗੈਰ ਪੰਜਾਬੀਆਂ ਦੁਆਰਾ ਚਲਾਈ ਗਈ ਇਹ ਸਰਕਾਰ ਪੰਜਾਬ ਦੀ ਜ਼ਮੀਰ ਦੀ ਆਵਾਜ਼ ਨੂੰ ਕਦੇ ਵੀ ਬੰਦ ਨਹੀਂ ਕਰ ਸਕਦੀ। ਅਕਾਲੀ ਦਲ ਸੱਤਾ ਦੇ ਇਸ ਹੰਕਾਰ ਵਿਰੁੱਧ ਹਮਦਰਦ ਸਾਹਬ ਅਤੇ ਅਜੀਤ ਅਖਬਾਰ (ਪੰਜਾਬ ਦੀ ਆਵਾਜ਼) ਦੇ ਨਾਲ ਖੜਾ ਹੈ।

 

ਦੱਸਿਆ ਜਾ ਰਿਹਾ ਹੈ ਕਿ ਇਹ ਕਾਰਵਾਈ ਜਲੰਧਰ ਵਿਖੇ ਉਸਾਰੀ ਗਈ ਜੰਗੇ ਅਜ਼ਾਦੀ ਯਾਦਗਾਰ ਦੇ ਫੰਡਾਂ ਬਾਰੇ ਚੱਲ ਰਹੀ ਜਾਂਚ ਸਬੰਧੀ ਕੀਤੀ ਗਈ ਹੈ। ਉਨ੍ਹਾਂ ਨੂੰ ਉਥੇ ਖਰਚ ਕੀਤੇ ਗਏ ਪੈਸੇ ਦਾ ਹਿਸਾਬ ਦੇਣ ਲਈ ਕਿਹਾ ਜਾਵੇਗਾ।

ਵਿਜੀਲੈਂਸ ਵੱਲੋਂ ਬਰਜਿੰਦਰ ਸਿੰਘ ਹਮਦਰਦ ਨੂੰ ਤਲਬ ਕਰਦਿਆਂ ਸਪੱਸ਼ਟ ਕੀਤਾ ਗਿਆ ਹੈ ਕਿ ਜੰਗ-ਏ-ਆਜ਼ਾਦੀ ਯਾਦਗਾਰ ਦੇ ਮਾਮਲੇ ਵਿੱਚ ਭ੍ਰਿਸ਼ਟਾਚਾਰ ਦੇ ਸਬੰਧ ਵਿੱਚ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਮੀਡੀਆ ਦਾ ਚੌਥਾ ਥੰਮ੍ਹ ਜਾਂ ਕਿਸੇ ਵੀ ਪਾਰਟੀ ਦਾ ਆਗੂ ਹੋਵੇ।

ਭ੍ਰਿਸ਼ਟਾਚਾਰ ਦੇ ਦੋਸ਼ਾਂ ਦੇ ਮਾਮਲੇ ‘ਚ ਹਰ ਕਿਸੇ ਨੂੰ ਜਾਂਚ ‘ਚ ਸ਼ਾਮਲ ਹੋਣਾ ਪਵੇਗਾ, ਹਾਲਾਂਕਿ ਹੁਣ ਤੱਕ ਬਰਜਿੰਦਰ ਸਿੰਘ ਹਮਦਰਦ ‘ਤੇ ਕੋਈ ਦੋਸ਼ ਨਹੀਂ ਲੱਗਾ ਹੈ, ਪਰ ਵਿਜੀਲੈਂਸ ਵੱਲੋਂ ਤਲਬ ਕੀਤੇ ਜਾਣ ਤੋਂ ਬਾਅਦ ਲੱਗਦਾ ਹੈ ਕਿ ਆਉਣ ਵਾਲੇ ਸਮੇਂ ‘ਚ ਬਰਜਿੰਦਰ ਸਿੰਘ ਹਮਦਰਦ ਦੀਆਂ ਮੁਸ਼ਕਿਲਾਂ ਵਿੱਚ ਵਾਧਾ ਹੋ ਸਕਦਾ ਹੈ। ਇਸ ਮਾਮਲੇ ਸਬੰਧੀ ਬਰਜਿੰਦਰ ਸਿੰਘ ਹਮਦਰਦ ਦੀ ਫਿਲਹਾਲ ਕੋਈ ਪ੍ਰਤੀਕ੍ਰਿਰਿਆ ਸਾਹਮਣੇ ਨਹੀਂ ਆਈ ਹੈ।