‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਕਰੋਨਾ ਵੈਕਸੀਨੇਸ਼ਨ ਤੇਜ਼ੀ ਨਾਲ ਹੋ ਰਹੀ ਹੈ ਅਤੇ ਇਸਦੇ ਵਿਚਾਲੇ ਡਾ. ਗਗਨਦੀਪ ਕੰਗ, ਜੋ ਕਿ ਪਹਿਲੀ ਭਾਰਤੀ ਔਰਤ ਵਿਗਿਆਨੀ ਹੈ, ਨੇ ਪੰਜਾਬ ਸਰਕਾਰ ਨੂੰ ਸਲਾਹ ਦਿੰਦਿਆਂ ਕੋਵੀਸ਼ੀਲਡ ਦੀ ਹੋਰ ਵਰਤੋਂ ਕਰਨ ‘ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੋਵੀਸ਼ੀਲਡ ਉਮੀਦ ਤੋਂ ਵਧੀਆ ਨਤੀਜਾ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਕਰੋਨਾ ਦੇ B.1.617 ਵੈਰੀਐਂਟ ‘ਤੇ ਵੀ ਵੈਕਸੀਨ ਅਸਰਦਾਰ ਹੈ। ਕੋਲੀਸ਼ੀਲਡ ਦੀ ਇੱਕ ਡੋਜ਼ ਵੀ ਪ੍ਰਭਾਵਸ਼ਾਲੀ ਹੈ ਅਤੇ ਦੂਜੀ ਡੋਜ਼ 12 ਹਫਤੇ ਬਾਅਦ ਵੀ ਲਾਈ ਜਾ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਮੋਟੇ ਲੋਕਾਂ ਨੂੰ ਵੀ ਵੈਕਸੀਨ ਦੀ ਤਰਜੀਹੀ ਸੂਚੀ ਵਿੱਚ ਸ਼ਾਮਿਲ ਕੀਤਾ ਜਾਵੇ।
ਅੱਜ ਪੰਜਾਬ ਵਿੱਚ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਦਾ ਕਰੋਨਾ ਟੀਕਾਕਰਨ ਕੀਤਾ ਜਾ ਰਿਹਾ ਹੈ। 18 ਸਾਲ ਤੋਂ 44 ਸਾਲ ਦੀ ਉਮਰ ਵਾਲੇ ਲੋਕ ਆਪਣੇ ਨਜ਼ਦੀਕੀ ਕੋਵਿਡ ਟੀਕਾਕਰਨ ਕੇਂਦਰ ‘ਤੇ ਜਾ ਕੇ ਕਰੋਨਾ ਟੀਕਾ ਲਗਵਾ ਸਕਦੇ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਿਹਤ ਕਰਮਚਾਰੀਆਂ ਦਾ ਉਨ੍ਹਾਂ ਵੱਲੋਂ ਕੀਤੀਆਂ ਗਈਆਂ ਸੇਵਾਵਾਂ ਦਾ ਧੰਨਵਾਦ ਕੀਤਾ।