‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਨੇ ਪੰਜਾਬ ‘ਚ ਹੂੰਝਾ ਫੇਰ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਆਹੁਦੇਦਾਰੀਆਂ ਨੂੰ ਵੀ ਹੱਥ ਮਾਰਨਾ ਸ਼ੁਰੂ ਕਰ ਦਿੱਤਾ ਹੈ। ਅੰਮ੍ਰਿਤਸਰ ਦੱਖਣੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ.ਇੰਦਰਬੀਰ ਸਿੰਘ ਨਿੱਝਰ ਨੂੰ ਅੱਜ ਸਰਬਸੰਮਤੀ ਨਾਲ ਚੀਫ ਖਾਲਸਾ ਦੀਵਾਨ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਕੁੱਝ ਦਿਨ ਪਹਿਲਾਂ ਹੀ ਡਾ.ਨਿੱਝਰ ਤੋਂ ਪਹਿਲਾਂ ਪ੍ਰਧਾਨ ਨਿਰਮਲ ਸਿੰਘ ਦਾ ਦਿਹਾਂਤ ਹੋ ਗਿਆ ਸੀ। ਚੀਫ ਖਾਲਸਾ ਦੀਵਾਨ ਵੱਲੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ 50 ਤੋਂ ਵੱਧ ਵਿਦਿਅਕ ਅਦਾਰੇ ਚਲਾਏ ਜਾ ਰਹੇ ਹਨ।
