The Khalas Tv Blog India ਭਾਰਤ ਦੀ ਅਰਥ-ਵਿਵਸਥਾ ਨੂੰ ਸੁਧਾਰਨ ਲਈ ਸਾਬਕਾ PM ਮਨਮੋਹਨ ਸਿੰਘ ਦੇ ਤਿੰਨ ਮਹੱਤਵਪੂਰਨ ਸੁਝਾਅ
India

ਭਾਰਤ ਦੀ ਅਰਥ-ਵਿਵਸਥਾ ਨੂੰ ਸੁਧਾਰਨ ਲਈ ਸਾਬਕਾ PM ਮਨਮੋਹਨ ਸਿੰਘ ਦੇ ਤਿੰਨ ਮਹੱਤਵਪੂਰਨ ਸੁਝਾਅ

‘ਦ ਖ਼ਾਲਸ ਬਿਊਰੋ:- ਕੋਰੋਨਾਵਾਇਰਸ ਕਰਕੇ ਪੂਰੀ ਦੁਨੀਆ ਨੂੰ ਆਰਥਿਕ ਪੱਖ ਤੋਂ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਾਰਤ ਵੀ ਆਰਥਿਕ ਮੰਦੀ ਦਾ ਸਾਹਮਣਾ ਕਰ ਰਿਹਾ ਹੈ। ਵੱਡੇ ਪੱਧਰ ‘ਤੇ ਲੋਕਾਂ ਸਾਹਮਣੇ ਰੁਜ਼ਗਾਰ ਦਾ ਸੰਕਟ ਹੈ। ਅਜਿਹੇ ਵਿੱਚ ਸਰਕਾਰ ਸਾਹਮਣੇ ਦੇਸ਼ ਦੀ ਆਰਥਿਕਤਾ ਨੂੰ ਸੁਧਾਰਨ ਦੀ ਇੱਕ ਵੱਡੀ ਚੁਣੌਤੀ ਹੈ। ਅਜਿਹੇ ਹਾਲਾਤਾਂ ਵਿੱਚ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਤੇ ਉੱਘੇ ਅਰਥ ਸ਼ਾਸਤਰੀ ਡਾ. ਮਨਮੋਹਨ ਸਿੰਘ ਨੇ ਸਰਕਾਰ ਨੂੰ ਅਰਥਚਾਰੇ ਵਿੱਚ ਸੁਧਾਰ ਲਿਆਉਣ ਲਈ ਤਿੰਨ ਮਹੱਤਵਪੂਰਨ ਸੁਝਾਅ ਦਿੱਤੇ ਹਨ।

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਸਰਕਾਰ ਨੂੰ ਪਹਿਲਾ ਸੁਝਾਅ ਦਿੰਦਿਆਂ ਕਿਹਾ ਕਿ ਲੋਕਾਂ ਦੀ ਰੋਜ਼ੀ-ਰੋਟੀ ਦੀ ਰੱਖਿਆ ਕੀਤੀ ਜਾਵੇ। ਸਰਕਾਰ ਨੂੰ ਆਮ ਲੋਕਾਂ ਦੀਆਂ ਨੌਕਰੀਆਂ ਨਾ ਖੁੱਸਣ ਲਈ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਨੂੰ ਵਿੱਤੀ ਸਹਾਇਤਾ ਦੇ ਕੇ ਉਨ੍ਹਾਂ ਦੇ ਖਰਚ ਦੀ ਸਮਰੱਥਾ ਨੂੰ ਕਾਇਮ ਰੱਖਣਾ ਚਾਹੀਦਾ ਹੈ।

ਦੂਜੇ ਸੁਝਾਅ ਵਿੱਚ ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਸਰਕਾਰੀ ਕ੍ਰੈਡਿਟ ਗਰੰਟੀ ਪ੍ਰੋਗਰਾਮਾਂ ਰਾਹੀਂ ਵਪਾਰ ਤੇ ਉਦਯੋਗਾਂ ਨੂੰ ਲੋੜੀਂਦੀ ਪੂੰਜੀ ਮੁਹੱਈਆ ਕਰਵਾਉਣੀ ਚਾਹੀਦੀ ਹੈ।

ਡਾ. ਮਨਮੋਹਨ ਸਿੰਘ ਨੇ ਤੀਜੇ ਸੁਝਾਅ ਵਿੱਚ ਕਿਹਾ ਕਿ ਸਰਕਾਰ ਨੂੰ ਆਰਥਿਕ ਸੈਕਟਰ ‘ਚ ਸੰਸਥਾਗਤ ਖੁਦ ਮੁਖਤਿਆਰੀ ਤੇ ਪ੍ਰਕਿਰਿਆਵਾਂ ਰਾਹੀਂ ਸੁਧਾਰ ਕਰਨਾ ਹੋਵੇਗਾ।

Exit mobile version