ਬਿਉਰੋ ਰਿਪੋਰਟ – ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਬੀਤੇ ਦਿਨ ਅੰਤਿਮ ਸਸਕਾਰ ਕੀਤਾ ਗਿਆ ਸੀ ਅਤੇ ਅੱਜ ਉਨ੍ਹਾਂ ਦੀਆਂ ਅਸਥੀਆਂ ਗੁਰਦੁਆਰਾ ਮਜਨੂੰ ਕਾ ਟਿੱਲਾ ਨੇੜੇ ਯਮੁਨਾ ਘਾਟ ਵਿਖੇ ਜਲ ਪ੍ਰਵਾਹ ਕਰ ਦਿੱਤੀਆਂ ਗਈਆਂ ਹਨ। ਇਸ ਮੌਕੇ ਉਨਾਂ ਦੀ ਪਤਨੀ, ਤਿੰਨਾਂ ਧੀਆਂ ਤੇ ਹੋਰ ਪਰਿਵਾਰ ਦੇ ਮੈਂਬਰ ਮੌਜੂਦ ਸਨ। ਦੱਸ ਦੇਈਏ ਕਿ ਮਨਮੋਹਨ ਸਿੰਘ 26 ਦਸੰਬਰ ਨੂੰ ਇਸ ਦੁਨੀਆ ਨੂੰ ਅਲਵਿਦਾ ਆਖ ਗਏ ਸਨ।
ਇਹ ਵੀ ਪੜ੍ਹੋ – ਸੁਖਪਾਲ ਖਹਿਰਾ ਨੇ ਪੰਜਾਬ ਬੰਦ ਨੂੰ ਲੈ ਕੇ ਸਟੈਂਡ ਕੀਤਾ ਸਪੱਸ਼ਟ! ਸਾਰਿਆਂ ਨੂੰ ਕੀਤੀ ਖਾਸ ਅਪੀਲ