The Khalas Tv Blog Manoranjan ਪੰਜਾਬੀ ਸਾਹਿਤ ਜਗਤ ਨੂੰ ਵੱਡਾ ਘਾਟਾ! ਡਾ. ਮੋਹਨਜੀਤ ਨਹੀਂ ਰਹੇ
Manoranjan Punjab

ਪੰਜਾਬੀ ਸਾਹਿਤ ਜਗਤ ਨੂੰ ਵੱਡਾ ਘਾਟਾ! ਡਾ. ਮੋਹਨਜੀਤ ਨਹੀਂ ਰਹੇ

Dr. Mohanjit passes away

ਪੰਜਾਬ ਦੇ ਸਾਹਿਤ ਨੂੰ ਅੱਜ ਵੱਡਾ ਘਾਟਾ ਪਿਆ ਹੈ। ਪੰਜਾਬੀ ਕਵੀ ਡਾ. ਮੋਹਨਜੀਤ ਇਸ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਅੱਜ ਸਵੇਰੇ ਕਰੀਬ ਪੌਣੇ 6 ਵਜੇ ਉਨ੍ਹਾਂ ਆਖ਼ਰੀ ਸਾਹ ਲਿਆ। ਡਾ. ਮੋਹਨਜੀਤ ਦਾ ਜਨਮ ਅੰਮ੍ਰਿਤਸਰ ਦੇ ਪਿੰਡ ਅਦਲੀਵਾਲਾ ਵਿੱਚ 7 ਮਈ 1938 ਨੂੰ ਹੋਇਆ ਸੀ। ਉਨ੍ਹਾਂ ਦੇ ਪਰਿਵਾਰ ਵਿੱਚ ਦੋ ਪੁੱਤਰ ਤੇ ਪਤਨੀ ਹਨ।

ਬੀਤੇ ਦਿਨੀਂ ਉਨ੍ਹਾਂ ਨੂੰ ਬ੍ਰੇਨ ਸਟਰੋਕ ਦੀ ਸ਼ਿਕਾਇਤ ਹੋਈ ਸੀ, ਜਿਸ ਕਾਰਨ ਪਹਿਲਾਂ ਉਨ੍ਹਾਂ ਨੂੰ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਸੀ। ਫਿਰ ਘਰ ਵਿੱਚ ਹੀ ਡਾਕਟਰਾਂ ਦੀ ਨਿਗਰਾਨੀ ਹੇਠ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਸੀ।

ਉਨ੍ਹਾਂ ਨੇ ਕਵਿਤਾ, ਅਨੁਵਾਦ ਤੇ ਆਲੋਚਨਾ ਦੀਆਂ ਦੋ ਦਰਜਨ ਤੋਂ ਵੱਧ ਕਿਤਾਬਾਂ ਪੰਜਾਬੀ ਸਾਹਿਤ ਦੀ ਝੋਲੀ ਵਿੱਚ ਪਾਈਆਂ ਹਨ। ਉਨ੍ਹਾਂ ਆਪਣੀ ਸਵੈ ਜੀਵਨੀ ਵੀ ਲਿਖੀ ਹੈ।

ਉਨ੍ਹਾਂ ਦੀ ਮੌਤ ’ਤੇ ਪੰਜਾਬੀ ਸਾਹਿਤ ਸਭਾ ਦਿੱਲੀ ਦੀ ਚੇਅਰਪਰਸਨ ਡਾ. ਰੈਣੂਕਾ ਸਿੰਘ, ਡਾਇਰੈਕਟਰ ਬਲਬੀਰ ਮਾਧੋਪੁਰੀ, ਸਿੱਧੂ ਦਮਦਮੀ, ਗੁਰਭਜਨ ਗਿੱਲ, ਨਾਵਲਕਾਰ ਨਛੱਤਰ, ਨਾਟਕਕਾਰ ਡਾ. ਸਵਰਾਜਬੀਰ, ਰਵੇਲ ਸਿੰਘ, ਪੱਤਰਕਾਰ ਜਸਪਾਲ ਸਿੰਘ ਸਿੱਧੂ, ਦਿੱਲੀ ਯੂਨੀਵਰਸਿਟੀ ਦੇ ਪੰਜਾਬੀ ਦੇ ਪ੍ਰੋਫੈਸਰਾਂ ਕੁਲਬੀਰ ਗੋਜਰਾ, ਡਾ. ਰਵੀ ਰਵਿੰਦਰ, ਬਰਜਿੰਦਰ ਨਸਰਾਲੀ, ਲੇਖਕਾਂ ਅਮੀਆ ਕੰਵਰ, ਹਰਜੀਤ ਕੌਰ ਵਿਰਦੀ, ਕਹਾਣੀਕਾਰ ਬਲਵਿੰਦਰ ਸਿੰਘ ਬਰਾੜ ਤੇ ਵੱਖ ਵੱਖ ਸਾਹਿਤਕ ਸੰਸਥਾਵਾਂ ਵੱਲੋਂ ਦੁਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

Exit mobile version