‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਵੱਲੋਂ ਕੱਲ੍ਹ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਬੁਲਾਇਆ ਗਿਆ ਹੈ, ਜਿਸ ਦੇ ਲਈ ਕੱਲ੍ਹ 17 ਮਾਰਚ ਨੂੰ ਸੈਸ਼ਨ ਤੋਂ ਪਹਿਲਾਂ ਅੱਜ 16 ਮਾਰਚ ਨੂੰ ਹੀ ਪ੍ਰੋਟੈਮ ਸਪੀਕਰ ਆਪਣੇ ਅਹੁਦੇ ਦੀ ਸਹੁੰ ਚੁੱਕਣਗੇ। ਨਵੀਂ ਸਰਕਾਰ ਵੱਲੋਂ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਪ੍ਰੋਟੈਮ ਸਪੀਕਰ ਵਜੋਂ ਚੁਣਿਆ ਗਿਆ ਹੈ। ਭਗਵੰਤ ਮਾਨ ਨੇ ਰਾਜ ਭਵਨ ਵਿੱਚ ਨਿੱਝਰ ਨੂੰ ਸਹੁੰ ਚੁਕਾਈ ਹੈ।
