India

ਜੀਂਦ ‘ਚ ਵਾਪਰਿਆ ਭਿਆਨਕ ਹਾਦਸਾ! ਡਰਾਈਵਰ ਦੀ ਇਸ ਤਰ੍ਹਾਂ ਹੋਈ ਦਰਦਨਾਕ ਮੌਤ

ਹਰਿਆਣਾ (Haryana) ਦੇ ਜੀਂਦ (Jind) ਦੇ ਨੈਸ਼ਨਲ ਹਾਈਵੇਅ 152 ਡੀ ‘ਤੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ, ਜਿੱਥੇ ਇਕ ਬੱਸ ਸੜਕ ‘ਤੇ ਖੜ੍ਹੇ ਟਰਾਲੇ ਨਾਲ ਟਕਰਾ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਡਰਾਇਵਰ ਦੀ ਗਰਦਨ ਕੱਟ ਕੇ ਟਰਾਲੇ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ ਕਈ ਹੋਰ ਯਾਤਰੀ ਵੀ ਜ਼ਖ਼ਮੀ ਹੋਏ ਸਨ। ਬੱਸ ਵਿੱਚ ਕਈ ਮਹਿਲਾਵਾਂ ਵੀ ਸਵਾਰ ਸਨ, ਜੋ ਜ਼ਖ਼ਮੀ ਦੱਸੀਆਂ ਜਾ ਰਹੀਆਂ ਹਨ। ਇਨ੍ਹਾਂ ਵਿੱਚੋਂ ਕਈਆਂ ਦੀ ਹਾਲਤ ਬਹੁਤ ਨਾਜ਼ੁਕ ਦੱਸੀ ਜਾ ਰਹੀ ਹੈ, ਜੋ ਪੀ.ਜੀ.ਆਈ ਰੈਫਰ ਕੀਤੀਆਂ ਗਈਆਂ ਹਨ।

ਇਹ ਡਬਲ ਡੇਕਰ ਬੱਸ ਸੀ ਜੋ ਜੈਪੁਰ ਤੋਂ ਲੁਧਿਆਣਾ ਜਾ ਰਹੀ ਸੀ। ਜਾਣਕਾਰੀ ਮੁਤਾਬਕ ਬੱਸ ਵਿੱਚ ਕੁੱਲ 40 ਯਾਤਰੀ ਸਵਾਰ ਸਨ। ਇਹ ਟੱਕਰ ਇੰਨੀ ਭਿਆਨਕ ਸੀ ਕਿ ਬੱਸ ਦੇ ਪਰਖੱਚੇ ਤੱਕ ਉੱਡ ਗਏ। ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਬਾਅਦ ਮ੍ਰਿਤਰ ਡਰਾਈਵਰ ਦੀ ਲਾਸ਼ ਨੂੰ ਪੋਸਟਮਾਰਟਮ ਲਈ ਜਨਰਲ ਹਸਪਤਾਲ ਭੇਜ ਦਿੱਤਾ ਗਿਆ ਹੈ। 

ਡਰਾਈਵਰ ਤੋਂ ਇਲਾਵਾ ਇਸ ਹਾਦਸੇ ਵਿੱਚ ਕੁੱਲ 27 ਲੋਕ ਜ਼ਖ਼ਮੀ ਹੋਏ ਹਨ। ਇਨ੍ਹਾਂ ਵਿੱਚੋਂ 8 ਔਰਤਾਂ ਹਨ। ਜੁਲਾਨਾ ਪੁਲਿਸ ਵੱਲੋਂ ਹਾਦਸੇ ਦੀ ਛਾਣਬੀਣ ਕਰਕੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ –   ਨਸ਼ਾ ਵੇਚਣ ਤੋਂ ਰੋਕਿਆ ਤਾਂ ਸਮੱਗਲਰਾਂ ਨੇ ਘਿਨੌਣੀ ਵਾਰਦਾਤ ਨੂੰ ਅੰਜਾਮ ਦਿੱਤਾ! ਮਿੰਟਾਂ ‘ਚ ਸਭ ਕੁਝ ਖਤਮ!