Punjab

ਗੁਰਦਾਸਪੁਰ ‘ਚ ਨਸ਼ੇ ਨੇ ਲਈ ਇਕ ਹੋਰ ਨੌਜਵਾਨ ਦੀ ਜਾਨ, ਪਰਿਵਾਰ ਸਦਮੇ ‘ਚ

ਗੁਰਦਾਸਪੁਰ ਦੇ ਪਿੰਡ ਬਾਬੋਵਾਲ ਵਿੱਚ ਇੱਕ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਦੇ ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ।ਮ੍ਰਿਤਕ 27 ਸਾਲਾ ਨੌਜਵਾਨ ਅਮਿਤ ਮਸੀਹ ਪੁੱਤਰ ਸੋਨੋ ਮਸੀਹ ਵਾਸੀ ਪਿੰਡ ਬਾਬੋਵਾਲ, ਮਾਤਾ ਸੁਨੀਤਾ ਅਤੇ ਪਤਨੀ ਸ਼ਿਵਾਲੀ ਨੇ ਦੱਸਿਆ ਕਿ ਅਮਿਤ ਪਹਿਲਾਂ ਨਸ਼ਾ ਕਰਦਾ ਸੀ, ਪਰ ਬਾਅਦ ਵਿੱਚ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਕਰਵਾਇਆ ਗਿਆ।

ਪਿਛਲੇ ਸੱਤ ਮਹੀਨਿਆਂ ਤੋਂ ਉਸ ਨੇ ਨਸ਼ਾ ਛੱਡ ਦਿੱਤਾ ਸੀ ਪਰ ਬੀਤੇ ਦਿਨ ਉਸ ਦੇ ਦੋ ਦੋਸਤ ਉਸ ਨੂੰ ਆਪਣੇ ਨਾਲ ਲੈ ਗਏ। ਜਿਸ ਨੇ ਜ਼ਬਰਦਸਤੀ ਉਸ ਨੂੰ ਨਸ਼ੇ ਦਾ ਟੀਕਾ ਲਗਾ ਦਿੱਤਾ। ਜਿਸ ਕਾਰਨ ਅਮਿਤ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਉਸਦੇ ਦੋਸਤ ਉਸਨੂੰ ਈ-ਰਿਕਸ਼ਾ ਵਿੱਚ ਛੱਡ ਕੇ ਫਰਾਰ ਹੋ ਗਏ। ਜਿਸ ਤੋਂ ਬਾਅਦ ਇਲਾਕੇ ਦੇ ਲੋਕਾਂ ਨੇ ਉਸ ਨੂੰ ਸੂਚਨਾ ਦਿੱਤੀ ਕਿ ਉਸ ਦਾ ਲੜਕਾ ਅਮਿਤ ਈ-ਰਿਕਸ਼ਾ ‘ਚ ਬੇਹੋਸ਼ ਪਿਆ ਸੀ। ਜਦੋਂ ਉਸ ਨੂੰ ਚੁੱਕ ਕੇ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਉਸ ਨੇ ਦੋਸ਼ ਲਾਇਆ ਕਿ ਉਸ ਦੇ ਦੋਸਤਾਂ ਨੇ ਉਸ ਨੂੰ ਨਸ਼ੇ ਦਾ ਟੀਕਾ ਲਾਇਆ ਸੀ। ਕਿਉਂਕਿ ਉਸਦੇ ਦੋਸਤ ਪਹਿਲਾਂ ਹੀ ਨਸ਼ੇੜੀ ਹਨ। ਉਸ ਨੇ ਮੰਗ ਕੀਤੀ ਕਿ ਉਸ ਨੂੰ ਇਨਸਾਫ਼ ਦਿਵਾਇਆ ਜਾਵੇ ਅਤੇ ਉਸ ਦੇ ਲੜਕੇ ਨੂੰ ਨਸ਼ੇ ਦਾ ਟੀਕਾ ਲਗਾਉਣ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ –  ਬਰਤਾਨੀਆ ਦੀਆਂ ਪਾਰਲੀਮੈਂਟ ਚੋਣਾਂ ‘ਚ ਪਹਿਲੀ ਵਾਰ ਚੁਣੇ ਗਏ 4 ਦਸਤਾਰਧਾਰੀ ਸਿੱਖਾਂ, ਗਿਆਨੀ ਰਘਬੀਰ ਸਿੰਘ ਨੇ ਦਿੱਤੀ ਵਧਾਈ