Punjab

ਹਾਈਕੋਰਟ ‘ਚ ਅੱਜ ਫਿਰ ਨਹੀਂ ਖੁੱਲ੍ਹੀ ਡਰੱਗ ਰਿਪੋਰਟ, 6 ਦਸੰਬਰ ਨੂੰ ਅਗਲੀ ਸੁਣਵਾਈ

‘ਦ ਖ਼ਾਲਸ ਟੀਵੀ ਬਿਊਰੋ:-ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਬਹੁ ਚਰਚਿਤ ਡਰੱਗ ਰਿਪੋਰਟ ਫਿਰ ਖੁੱਲ੍ਹਣ ਤੋਂ ਰਹਿ ਗਈ। ਅਕਾਲੀ ਨੇਤਾ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠਿਆ ਨੇ ਲੰਘੇ ਕੱਲ੍ਹ ਅਦਾਲਤ ਵਿਚ ਅਰਜੀ ਦੇ ਕੇ ਕੇਸ ਵਿਚ ਧਿਰ ਬਣਨ ਦੀ ਆਗਿਆ ਮੰਗੀ ਸੀ, ਉਨ੍ਹਾਂ ਨੇ ਆਪਣੀ ਅਰਜ਼ੀ ਵਿਚ ਕਿਹਾ ਸੀ, ਕਿ ਸਰਕਾਰ ਉਨ੍ਹਾਂ ਨੂੰ ਜਾਣਬੁੱਝ ਕੇ ਫਸਾਉਣਾ ਚਾਹੁੰਦੀ ਹੈ, ਜਿਸ ਲਈ ਉਨ੍ਹਾਂ ਨੂੰ ਆਪਣਾ ਪੱਖ ਪੇਸ਼ ਕਰਨ ਦਾ ਮੌਕਾ ਦਿੱਤਾ ਜਾਵੇ। ਅਦਾਲਤ ਨੇ ਕੇਸ ਦੀ ਸੁਣਵਾਈ 6 ਦਸੰਬਰ ਨੂੰ ਹੋਵੇਗੀ।