Punjab

CM ਚੰਨੀ ਦਾ ਖੁਲਾਸਾ, ਇਸ ਦਿਨ ਖੁਲ੍ਹੇਗੀ ਨਸ਼ਿਆਂ ਖਿਲਾਫ ਰਿਪੋਰਟ!

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਡਰੱਗ ਮਾਫੀਆ ਦੇ ਖਿਲਾਫ ਨਸ਼ਿਆਂ ਵਾਲੀ ਰਿਪੋਰਟ ਖੁੱਲਣ ਨਾਲ ਨਸ਼ੇ ਦੇ ਕਈ ਵੱਡੇ ਸੌਦਾਗਰਾਂ ਦਾ ਪਰਦਾਫਾਸ਼ ਹੋਵੇਗਾ। ਉਨ੍ਹਾਂ ਆਸ ਜਤਾਈ ਹੈ ਕਿ ਬੰਦ ਪਈ ਐੱਸਟੀਐੱਫ ਦੀ ਨਸ਼ਿਆਂ ਸਬੰਧੀ ਰਿਪੋਰਟ 18 ਨਵੰਬਰ ਨੂੰ ਖੁੱਲ੍ਹ ਸਕਦੀ ਹੈ।

ਉਨ੍ਹਾਂ ਕਿਹਾ ਕਿ ਬੇਅਦਬੀ ਦੇ ਮੁਲਜ਼ਮਾਂ ਨੂੰ ਵੀ ਛੇਤੀ ਹੀ ਸਜ਼ਾ ਦਿੱਤੀ ਜਾਵੇਗੀ ਕਿਉਂਕਿ ਇਸ ਮਾਮਲੇ ਵਿੱਚ ਜਾਂਚ ਤੇਜ਼ੀ ਨਾਲ ਕੀਤੀ ਜਾ ਰਹੀ ਹੈ। ਐੱਸਟੀਐੱਫ ਵੀ ਆਪਣਾ ਰੋਲ ਅਦਾ ਕਰ ਰਹੀ ਹੈ। ਜਿਨ੍ਹਾਂ ਦੋਸ਼ੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਹੈ, ਹੁਣ ਉਹ ਹੋਰ ਸਮਾਂ ਨਹੀਂ ਬਚ ਸਕਣਗੇ।

ਉਨ੍ਹਾਂ ਅਕਾਲੀ ਦਲ ’ਤੇ ਨਿਸ਼ਾਨਾ ਲਗਾਉਂਦਿਆਂ ਕਿਹਾ ਕਿ ਉਹ ਨਾਮ ਦੇ ਪੰਥਕ ਹਨ ਅਤੇ ਪੰਥ ਨੂੰ ਹਮੇਸ਼ਾ ਆਪਣੇ ਸਿਆਸੀ ਮੁਫਾਦਾਂ ਲਈ ਵਰਤਦੇ ਆਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੰਥਕ ਅਖਵਾਉਂਦੇ ਇਹ ਲੋਕ ਰਾਜਨੀਤਕ ਫਾਇਦਿਆਂ ਲਈ ਕਥਿਤ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਵਾਉਣ ਤੋਂ ਵੀ ਨਹੀਂ ਹਟੇ।