The Khalas Tv Blog Punjab ਪੰਜਾਬ ’ਚੋਂ ਹਰ ਤਰੀਕੇ ਨਾਲ ਨਸ਼ਾ ਕੀਤਾ ਜਾਵੇਗਾ ਖ਼ਤਮ- DGP ਗੌਰਵ ਯਾਦਵ
Punjab

ਪੰਜਾਬ ’ਚੋਂ ਹਰ ਤਰੀਕੇ ਨਾਲ ਨਸ਼ਾ ਕੀਤਾ ਜਾਵੇਗਾ ਖ਼ਤਮ- DGP ਗੌਰਵ ਯਾਦਵ

31 ਮਈ ਤੱਕ ਪੰਜਾਬ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਪੁਲਿਸ ਐਕਸ਼ਨ ਮੋਡ ਵਿੱਚ ਹੈ। ਸਮਾਂ ਸੀਮਾ ਨਿਰਧਾਰਤ ਕਰਨ ਤੋਂ ਬਾਅਦ, ਅੱਜ (29 ਅਪ੍ਰੈਲ) ਡੀਜੀਪੀ ਗੌਰਵ ਯਾਦਵ ਨੇ ਸਾਰੇ ਜ਼ਿਲ੍ਹਿਆਂ ਦੇ ਐਸਐਸਪੀ ਅਤੇ ਸੀਪੀ ਦੀ ਮੀਟਿੰਗ ਬੁਲਾਈ। ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਕਰਦਿਆਂ ਡੀਜੀਪੀ ਨੇ ਕਿਹਾ ਕਿ ਅਸੀਂ ਸੀਨੀਅਰ ਅਧਿਕਾਰੀਆਂ ਤੋਂ ਲੈ ਕੇ ਐਸਐਚਓ ਅਤੇ ਡੀਐਸਪੀ ਪੱਧਰ ਦੇ ਅਧਿਕਾਰੀਆਂ ਤੱਕ ਸਾਰਿਆਂ ਦੀ ਜ਼ਿੰਮੇਵਾਰੀ ਤੈਅ ਕਰ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਸਾਰੇ ਵਿਭਾਗਾਂ ਨੂੰ ਨਾਲ ਲੈ ਕੇ ਪੰਜਾਬ ਪੁਲਿਸ ਨਸ਼ੇ ਖਿਲਾਫ਼ ਜੰਗ ਲੜੇਗੀ ਤੇ ਸਾਰੇ ਅਦਾਰੇ ਮੁਹਿੰਮ ਤਹਿਤ ਲੋਕਾਂ ਨਾਲ ਜੁੜਨਗੇ। ਉਨ੍ਹਾਂ ਅੱਗੇ ਕਿਹਾ ਕਿ 31 ਮਈ ਤੋਂ ਬਾਅਦ ਪੰਜਾਬ ਪੁਲਿਸ ਵਲੋਂ ਸਰਵੇਖਣ ਕੀਤਾ ਜਾਵੇਗਾ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਾਕਿਸਤਾਨ ਨੂੰ ਡਰੋਨ ਰਾਹੀਂ ਨਸ਼ਾ ਆਉਂਦਾ ਹੈ ਪਰ ਪੰਜਾਬ ਪੁਲਿਸ ਹਰ ਤਰ੍ਹਾਂ ਦੇ ਹਾਲਾਤ ਨਾਲ ਨਜਿੱਠਣ ਲਈ ਤਿਆਰ ਹੈ। ਨਸ਼ਿਆਂ ਦੇ ਵਪਾਰ ’ਚ ਸ਼ਾਮਿਲ ਕਿਸੇ ਵੀ ਪੁਲਿਸ ਅਧਿਕਾਰੀ, ਸਰਕਾਰੀ ਕਰਮਚਾਰੀ ਜਾਂ ਕਿਸੇ ਹੋਰ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ ਤੇ ਬੀ.ਐਸ.ਐਫ਼. ਨਾਲ ਪੰਜਾਬ ਪੁਲਿਸ ਦਾ ਵਧੀਆ ਤਾਲਮੇਲ ਹੈ। ਉਨ੍ਹਾਂ ਕਿਹਾ ਕਿ ਹਰ ਤਰੀਕੇ ਨਾਲ ਪੰਜਾਬ ਵਿਚੋਂ ਨਸ਼ੇ ਖਤਮ ਕੀਤੇ ਜਾਣਗੇ।

ਡੀਜੀਪੀ ਨੇ ਕਿਹਾ ਕਿ ਪੰਜਾਬ ਵਿੱਚ, ਨਸ਼ੀਲੇ ਪਦਾਰਥਾਂ ਦੀ ਤਸਕਰੀ ਮੁੱਖ ਤੌਰ ‘ਤੇ ਸਰਹੱਦ ਪਾਰ ਤੋਂ ਡਰੋਨਾਂ ਰਾਹੀਂ ਕੀਤੀ ਜਾਂਦੀ ਹੈ। ਨਸ਼ਿਆਂ ਵਿਰੁੱਧ ਸਾਡੀ ਜੰਗ ਕਾਫ਼ੀ ਹੱਦ ਤੱਕ ਸਫਲ ਰਹੀ ਹੈ। ਅਸੀਂ ਸਪਲਾਈ ਚੇਨ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਹੈ। ਇਸ ਦੇ ਨਾਲ ਹੀ, ਦੋਸ਼ੀਆਂ ਦੇ ਨੈੱਟਵਰਕ ਨੂੰ ਤੋੜਨ ਲਈ ਨਵੀਨਤਮ ਤਕਨਾਲੋਜੀ ਦੀ ਵਰਤੋਂ ਕੀਤੀ ਜਾਵੇਗੀ। ਇਸ ਦੇ ਨਾਲ ਹੀ, ਉਨ੍ਹਾਂ ਕਿਹਾ ਕਿ 755 ਹੌਟਸਪੌਟਾਂ ‘ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ।

Exit mobile version