The Khalas Tv Blog India DSGMC ਦਾ ਵਫ਼ਦ ਮੇਘਾਲਿਆ ਦੇ ਰਾਜਪਾਲ ਨੂੰ ਮਿਲਿਆ
India Punjab

DSGMC ਦਾ ਵਫ਼ਦ ਮੇਘਾਲਿਆ ਦੇ ਰਾਜਪਾਲ ਨੂੰ ਮਿਲਿਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼ਿਲੌਂਗ ਦੇ ਸਿੱਖਾਂ ਦੇ ਉਜਾੜੇ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫਦ ਨੇ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਹੇਠ ਮੇਘਾਲਿਆ ਦੇ ਰਾਜਪਾਲ ਸੱਤਪਾਲ ਮਲਿਕ ਦੇ ਨਾਲ ਮੁਲਾਕਾਤ ਕੀਤੀ। ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਮੇਘਾਲਿਆ ਦੇ ਰਾਜਪਾਲ ਨੇ ਭਰੋਸਾ ਦਿੱਤਾ ਹੈ ਕਿ ਸ਼ਿਲੌਂਗ ਦੇ ਸਿੱਖਾਂ ਦਾ ਉਜਾੜਾ ਨਹੀਂ ਕੀਤਾ ਜਾਵੇਗਾ।

ਸਿਰਸਾ ਨੇ ਟਵੀਟ ਕਰਕੇ ਲਿਖਿਆ ਕਿ, “ਮੇਘਾਲਿਆ ਦੇ ਰਾਜਪਾਲ ਸੱਤਿਆਪਾਲ ਮਲਿਕ ਨੇ ਡੀਐੱਸਜੀਐੱਮਸੀ ਦੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਹਰੀਜਨ ਕਲੋਨੀ ਵਿੱਚ ਰਹਿਣ ਵਾਲੇ ਸਿੱਖ ਪਰਿਵਾਰਾਂ ਨਾਲ ਬੇਇਨਸਾਫ਼ੀ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਸਰਕਾਰ ਉਨ੍ਹਾਂ ਨੂੰ ਉੱਥੋਂ ਹਟਾਉਣ ਦੀ ਕੋਸ਼ਿਸ਼ ਨਹੀਂ ਕਰੇਗੀ।” ਇਸ ਤੋਂ ਅੱਗੇ ਮਨਜਿੰਦਰ ਸਿੰਘ ਸਿਰਸਾ ਨੇ ਲਿਖਿਆ ਕਿ, “DSGMC ਇਨ੍ਹਾਂ ਸਿੱਖ ਪਰਿਵਾਰਾਂ ਦੇ ਅਧਿਕਾਰਾਂ ਲਈ ਕਾਨੂੰਨੀ ਲੜਾਈ ਲੜ ਰਹੀ ਹੈ ਅਤੇ ਲੜਦੀ ਰਹੇਗੀ।”

ਇਸ ਸਬੰਧੀ ਮਨਜਿੰਦਰ ਸਿੰਘ ਸਿਰਸਾ ਨੇ ਇੱਕ ਵੀਡੀਓ ਵੀ ਸਾਂਝੀ ਕੀਤੀ ਹੈ। ਉੱਥੇ ਹੀ ਇਸ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਮੇਘਾਲਿਆ ਸਰਕਾਰ ਦੇ ਫ਼ੈਸਲੇ ਦੀ ਨਿਖੇਧੀ ਕੀਤੀ ਸੀ। ਉਨ੍ਹਾਂ ਕਿਹਾ ਕਿ ਸ਼ਿਲੌਂਗ ਵਿੱਚ ਇਹ ਸਿੱਖ ਪਰਿਵਾਰ ਕਈ ਦਹਾਕਿਆਂ ਤੋਂ ਰਹਿ ਰਹੇ ਹਨ। ਉਨ੍ਹਾਂ ਨੂੰ ਉੱਥੋਂ ਬਾਹਰ ਕੱਢਿਆ ਜਾਣਾ ਗੈਰ-ਸੰਵਿਧਾਨਕ ਤੇ ਮੰਦਭਾਗਾ ਹੈ। ਉਨ੍ਹਾਂ ਨੇ ਭਾਰਤ ਸਰਕਾਰ ਨੂੰ ਇਸ ਮਾਮਲੇ ਵਿੱਚ ਤੁਰੰਤ ਦਖ਼ਲ ਦੇਣ ਤੇ ਮੇਘਾਲਿਆ ਸਰਕਾਰ ਦੇ ਫ਼ੈਸਲੇ ’ਤੇ ਰੋਕ ਲਾਉਣ ਦੀ ਅਪੀਲ ਵੀ ਕੀਤੀ ਸੀ ਤਾਂ ਜੋ ਸਿੱਖ ਉੱਥੇ ਸੁਖਾਲੇ ਅਤੇ ਸ਼ਾਂਤਮਈ ਢੰਗ ਨਾਲ ਰਹਿ ਸਕਣ।

Exit mobile version