India

DSGMC ਦੇ 250 ਬੈੱਡਾਂ ਵਾਲੇ ਹਸਪਤਾਲ ‘ਚ ਕਿਹੜੇ ਮਰੀਜ਼ਾਂ ਦਾ ਹੋਵੇਗਾ ਇਲਾਜ, ਪੜ੍ਹੋ ਪੂਰੀ ਖਬਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਨੇ ਗੁਰਦੁਆਰਾ ਸ਼੍ਰੀ ਰਕਾਬ ਗੰਸ ਸਾਹਿਬ, ਦਿੱਲੀ ਦੇ ਲੱਖੀ ਸ਼ਾਹ ਵਣਜਾਰਾ ਹਾਲ ਵਿੱਚ ਕਰੋਨਾ ਮਰੀਜ਼ਾਂ ਦੇ ਲਈ 250 ਬੈੱਡਾਂ ਦਾ ਕੋਵਿਡ ਕੇਅਰ ਸੈਂਟਰ ਬਣਾਇਆ ਹੈ।

ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਅਗਲੇ ਇੱਕ ਹਫਤੇ ਦੇ ਵਿੱਚ ਬੈੱਡਾਂ ਦੀ ਗਿਣਤੀ ਵਧਾ ਕੇ 500 ਤੱਕ ਕੀਤੇ ਜਾਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸੈਂਟਰ ਦਾ ਨਾਂ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਂ ‘ਤੇ ਹੈ।

ਉਨ੍ਹਾਂ ਕਿਹਾ ਕਿ ਇਸ ਸੈਂਟਰ ਵਿੱਚ 100 ਆਕਸੀਜਨ ਕੰਸਨਟ੍ਰੇਟਰ ਅਤੇ ਹੋਰ ਸਿਹਤ ਸਹੂਲਤਾਂ ਦਾ ਪੂਰਾ ਪ੍ਰਬੰਧ ਕੀਤਾ ਹੈ। ਸਿਰਸਾ ਨੇ ਕਿਹਾ ਕਿ ਮਰੀਜ਼ਾਂ ਦੀ ਦਵਾਈ, ਖਾਣ-ਪੀਣ ਦਾ ਸਾਰਾ ਖਰਚਾ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਮੁਫਤ ਕਰੇਗੀ।

ਇੱਥੇ ਸਿਰਫ ਉਹੀ ਮਰੀਜ਼ ਆਉਣਗੇ, ਜਿਨ੍ਹਾਂ ਨੂੰ ਸਿਰਫ ਆਕਸੀਜਨ ਦੀ ਹੀ ਲੋੜ ਹੈ। ਜਿਨ੍ਹਾਂ ਨੂੰ ਮੈਡੀਕਲ ਐਮਰਜੈਂਸੀ ਹੈ ਪਰ ਉਨ੍ਹਾਂ ਦੀ ਹਾਲਤ ਗੰਭੀਰ ਨਹੀਂ ਹੈ, ਉਨ੍ਹਾਂ ਦਾ ਇੱਥੇ ਇਲਾਜ ਨਹੀਂ ਕੀਤਾ ਜਾਵੇਗਾ, ਸਿਰਫ ਗੰਭੀਰ ਮਰੀਜ਼ਾਂ ਦਾ ਇੱਥੇ ਇਲਾਜ ਕੀਤਾ ਜਾਵੇਗਾ।