Punjab

ਡੀਐੱਸਪੀ ਸੇਖੋਂ ਦੀ ਹੋਈ ਛੁੱਟੀ

‘ਦ ਖ਼ਾਲਸ ਬਿਊਰੋ :- ਪੰਜਾਬ ਸਰਕਾਰ ਨੇ ਡੀਐੱਸਪੀ ਬਲਵਿੰਦਰ ਸਿੰਘ ਸੇਖੋਂ ਨੂੰ ਬਰਖ਼ਾਸਤ ਕਰ ਦਿੱਤਾ ਹੈ। ਬਰਖ਼ਾਸਤਗੀ ਤੋਂ ਪਹਿਲਾਂ ਬਲਵਿੰਦਰ ਸਿੰਘ ਸੇਖੋਂ ਨੂੰ ਕੁੱਝ ਵਿਵਾਦਾਂ ਕਾਰਨ ਸਸਪੈਂਡ ਕੀਤਾ ਗਿਆ ਸੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਵੀ ਸੇਖੋਂ ਦਾ ਕੇਸ ਗਿਆ ਸੀ। ਜਾਣਕਾਰੀ ਮੁਤਾਬਕ ਸੇਖੋਂ ਦਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਟਕਰਾਅ ਚੱਲਦਾ ਆ ਰਿਹਾ ਸੀ।

ਸੂਬੇ ਦੇ ਗ੍ਰਹਿ ਮਹਿਕਮੇ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਉਸ ਨੂੰ ਨੌਕਰੀ ਤੋਂ ਹੀ ਬਰਖ਼ਾਸਤ ਕਰ ਦਿੱਤਾ ਗਿਆ ਹੈ ਪਰ ਇਸ ਹੁਕਮ ਵਿੱਚ ਹਾਈ ਕੋਰਟ ਦੇ ਉਸ ਹੁਕਮ ਦਾ ਵੀ ਹਵਾਲਾ ਦਿੱਤਾ ਗਿਆ ਹੈ ਕਿ ਸੇਖੋਂ ਦੇ ਖਿਲਾਫ ਕੋਈ ਵੀ ਸਜ਼ਾ ਹੁਕਮ ਜਾਰੀ ਕਰਨ ਤੋਂ 10 ਦਿਨ ਬਾਅਦ ਲਾਗੂ ਹੋਵੇਗੀ। ਇਹ ਹੁਕਮ 25 ਅਗਸਤ, 2021 ਨੂੰ ਜਾਰੀ ਕੀਤੇ ਸਨ। ਇਹ ਹੁਕਮ 10 ਦਿਨ ਬਾਅਦ ਲਾਗੂ ਹੋਣਗੇ ।