Punjab

ਅੰਮ੍ਰਿਤਸਰ ਮਾਮਲਾ ਤੇ ਜਲੰਧਰ ਚੋਣਾਂ : ਪੰਜਾਬ ਅਲਰਟ ‘ਤੇ,ਪੁਲਿਸ ਦਾ ਆਪਰੇਸ਼ਨ “VIGIL”

ਅੰਮ੍ਰਿਤਸਰ : ਅੰਮ੍ਰਿਤਸਰ ਮਾਮਲੇ ‘ਚ ਹੁਣ NIA ਅਤੇ NSG ਦੀ ਐਂਟਰੀ ਵੀ ਹੋ ਗਈ ਹੈ।ਘਟਨਾ ਵਾਲੀ ਥਾਂ ‘ਤੇ NIA ਅਤੇ NSG ਦੀਆਂ ਟੀਮਾਂ ਪਹੁੰਚ ਚੁੱਕੀਆਂ ਹਨ ਤੇ ਜਗ੍ਹਾ ਦਾ ਜਾਇਜ਼ਾ ਲੈ ਰਹੀਆਂ ਹਨ।ਇਸ ਦੌਰਾਨ ਪੰਜਾਬ ਪੁਲਿਸ ਹੱਥ ਵੀ ਵੱਡੇ ਸਬੂਤ ਲੱਗੇ ਹਨ।ਪੁਲਿਸ ਪ੍ਰਸ਼ਾਸਨ ਵੱਲੋਂ ਜਲੰਧਰ ਜ਼ਿਮਨੀ ਚੋਣਾਂ ਲਈ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਤੇ ਲੋਕਾਂ ਦਾ ਵਿਸ਼ਵਾਸ ਕਾਇਮ ਕਾਇਮ ਰੱਖਣ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਤਾੜਨਾ ਕਰਨ ਦੇ ਲਈ ਫਲੈਗ ਮਾਰਚ ਕੀਤਾ ਹੈ ਤੇ ਸਾਰੇ ਪੰਜਾਬ ਵਿੱਚ ਆਪਰੇਸ਼ਨ ਵਿਜਿਲ ਚਲਾਇਆ ਜਾ ਰਿਹਾ ਹੈ।ਜਿਸ ਦੇ ਤਹਿਤ ਬੱਸ ਅੱਡਿਆਂ,ਰੇਲਵੇ ਸਟੇਸ਼ਨਾਂ ਤੇ ਹੋਰ ਥਾਵਾਂ ਦੀ ਤਲਾਸ਼ੀ ਲਈ ਜਾ ਰਹੀ ਹੈ ਤੇ ਗੱਡੀਆਂ ਦੀ ਚੈਕਿੰਗ ਲਈ ਨਾਕਾਬੰਦੀ ਵੀ ਕੀਤੀ ਗਈ ਹੈ।

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਇਹ ਦੱਸਿਆ ਹੈ ਕਿ ਅੱਜ ਤੇ ਕੱਲ ਦੋ ਦਿਨ ਇਹ ਆਪਰੇਸ਼ਨ ਜਾਰੀ ਰਹੇਗਾ। ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਉੱਚ ਪੁਲਿਸ ਅਧਿਕਾਰੀ ਇਹ ਮੁਹਿੰਮ ਦੀ ਆਪ ਆਗਵਾਈ ਕਰ ਰਹੇ ਹਨ। ਉਹਨਾਂ ਕਿਹਾ ਹੈ ਕਿ ਸਮਾਜ ਵਿਰੋਧੀ ਤੱਤਾਂ ਨੂੰ ਨੱਥ ਪਾਉਣ ਤੇ ਲੋਕਾਂ ਵਿੱਚ ਕਾਨੂੰਨ ਪ੍ਰਤੀ ਵਿਸ਼ਵਾਸ ਪੈਦਾ ਕਰਨ ਲਈ ਪੁਲਿਸ ਵੱਲੋਂ ਇਹ ਆਪਰੇਸ਼ਨ ਚਲਾਇਆ ਜਾ ਰਿਹਾ ਹੈ।ਕਿਉਂਕਿ ਅਚਨਚੇਤ ਮਾਰੇ ਜਾ ਰਹੇ ਛਾਪਿਆਂ ਦੌਰਾਨ ਕਾਫੀ ਬਰਮਾਦਗੀਆਂ ਹੁੰਦੀਆਂ ਹਨ।ਇਸ ਦੌਰਾਨ ਰੇਲਵੇ ਸਟੇਸ਼ਨਾਂ,ਬੱਸ ਅੱਡਿਆਂ,ਬਾਜ਼ਾਰਾਂ ਤੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾਵੇਗੀ। ਸੂਬੇ ਵਿੱਚ ਅਮਨ-ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਪੁਲਿਸ ਹਰ ਸੰਭਵ ਕੋਸ਼ਿਸ਼ ਕਰੇਗੀ ।

ਉਹਨਾਂ ਇਹ ਵੀ ਕਿਹਾ ਕਿ ਸਰਹੱਦੀ ਸੂਬਾ ਹੋਣ ਕਰਕੇ ਸਮਾਜ ਵਿਰੋਧੀ ਅਨਸਰਾਂ ਦੀ ਇਹ ਕੋਸ਼ਿਸ਼ ਰਹਿੰਦੀ ਹੈ ਕਿ ਇਥੇ ਮਾਹੌਲ ਖ਼ਰਾਬ ਕੀਤਾ ਜਾਵੇ ਪਰ ਪੰਜਾਬ ਪੁਲਿਸ ਅਜਿਹਾ ਨਹੀਂ ਹੋਣ ਦੇਵੇਗੀ।ਇਸ ਤੋਂ ਇਲਾਵਾ ਅੰਮ੍ਰਿਤਸਰ ਧਮਾਕਿਆਂ ਦੀ ਜਾਂਚ ਵੀ ਜਾਰੀ ਹੈ।ਹੁਣ ਤੱਕ ਹੋਈ ਜਾਂਚ ਤਕੋਂ ਬਾਅਦ ਉਥੋਂ ਕੋਈ ਵੀ ਡੈਟੋਨੇਟਰ ਬਰਾਮਦ ਨਹੀਂ ਹੋਇਆ ਹੈ ਪਰ ਇੰਨੀ ਗੱਲ ਜ਼ਰੂਰ ਹੈ ਕਿ ਇਹ ਧਮਾਕੇ ਬਹੁਤ ਘੱਟ ਤੀਬਰਤਾ ਵਾਲੇ ਸਨ।ਇਹਨਾਂ ਲਈ ਵਰਤੋਂ ‘ਚ ਆਉਣ ਵਾਲੇ ਪਦਾਰਥ ਅੰਮ੍ਰਿਤਸਰ ਦੇ ਕਈਇਲਾਕਿਆਂ ਵਿੱਚ ਆਸਾਨੀ ਨਾਲ ਮਿਲ ਜਾਂਜੇ ਹਨ ,ਸੋ ਪੁਲਿਸ ਉਸ ਪਾਸੇ ਤੋਂ ਵੀ ਜਾਂਚ ਕਰ ਰਹੀ ਹੈ।  ਫੌਰੈਂਸਿਕ ਟੀਮ ਵੀ ਇਸ ਮਾਮਲੇ ਵਿੱਚ ਸ਼ਾਮਿਲ ਹੈ। ਪੰਜਾਬ ਪੁਲਿਸ ਹੋਰ ਸਾਰੀਆਂ ਏਜੰਸੀਆਂ ਨਾਲ ਤਾਲਮਲ ਬਣਾ ਕੇ ਚੱਲ ਰਹੀ ਹੈ ਤੇ ਇਸ ਮਾਮਲੇ ਦੀ ਹਰ ਐਂਗਲ ਤੋਂ ਜਾਂਚ ਕੀਤੀ ਜਾ ਰਹੀ ਹੈ।

ਜਲੰਧਰ ਵਿੱਚ ਕੱਲ ਹੋਣ ਵਾਲੀਆਂ ਚੋਣਾਂ ਲਈ ਪੁਲਿਸ ਵੱਲੋਂ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ ਤੇ ਅੰਤਰ-ਜਿਲ੍ਹਾ ਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ।ਇਲਾਕੇ ਵਿੱਚ ਪੈਰਾ ਮਿਲਟਰੀ ਫੋਰਸ ਵੀ ਤਾਇਨਾਤ ਹੈ ਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦਾ ਪਾਲਣ ਕੀਤਾ ਜਾਵੇਗਾ ਤੇ ਵੋਟਾਂ ਸ਼ਾਂਤਮਈ ਢੰਗ ਨਾਲ ਨੇਪਰੇ ਚਾੜੀਆਂ ਜਾਣਗੀਆਂ।