Punjab

ਮੰਡੀਆਂ ਦੇ ਆਲੇ-ਦੁਆਲੇ ਦੀਆਂ ਸੜਕਾਂ ਜਾਮ! ਲਿਆ ਵੱਡਾ ਐਕਸ਼ਨ

ਬਿਉਰੋ ਰਿਪੋਰਟ – ਸੰਯੁਕਤ ਕਿਸਾਨ ਮੋਰਚਾ (SKM) ਵੱਲੋਂ ਝੋਨੇ ਦੀ ਖਰੀਦ ਨਾ ਹੋਣ ਕਰਕੇ ਸੂਬੇ ਦੀਆਂ ਮੁੱਖ ਸੜਕਾਂ ਨੂੰ ਜਾਮ ਕਰ ਦਿੱਤਾ ਹੈ। ਕਿਸਾਨ ਜਥੇਬੰਦੀਆਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸਾਡੇ ਵੱਲੋਂ ਵਾਰ-ਵਾਰ ਮੰਗ ਕੀਤੀ ਗਈ ਹੈ ਕਿ ਝੋਨੇ ਦੀ ਖਰੀਦ ਕੀਤੀ ਜਾਵੇ ਪਰ ਕੋਈ ਸੁਣਵਾਈ ਨਹੀਂ ਹੋਈ ਹੈ। ਇਸ ਤੋਂ ਬਅਦ ਅੱਜ 11 ਵਜੇ ਤੋਂ ਲੈ ਕੇ 3 ਵਜੇ ਤੱਕ ਸੂਬੇ ਦੀਆਂ ਮੰਡੀਆਂ ਦੇ ਆਲੇ-ਦੁਆਲੇ ਦੀਆਂ ਮੁੱਖ ਸੜਕਾਂ ਨੂੰ 4 ਘੰਟਿਆਂ ਲਈ ਜਾਮ ਕਰ ਦਿੱਤਾ ਗਿਆ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਕਿਸਾਨਾਂ ਕੋਲੋ 4 ਦਿਨ ਦਾ ਸਮਾਂ ਲਿਆ ਸੀ ਪਰ ਸਮਾਂ ਬੀਤਣ ਦੇ ਬਾਵਜੂਦ ਕਿਸਾਨਾਂ ਮੁਤਾਬਕ ਖਰੀਦ ਵਿਚ ਕੋਈ ਸੁਧਾਰ ਨਹੀਂ ਹੋਇਆ। ਸਰਕਾਰ ਨੂੰ ਦਿੱਤਾ ਸਮਾਂ ਬੀਤਣ ਤੋਂ ਬਾਅਦ ਕਿਸਾਨਾਂ ਵੱਲੋਂ ਸੜਕਾਂ ਘੇਰਨ ਦਾ ਫੈਸਲਾ ਲਿਆ ਹੈ। ਇਸ ਸਬੰਧੀ ਕਿਸਾਨਾਂ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ 19 ਅਕਤੂਬਰ ਨੂੰ ਹੀ ਸੜਕਾਂ ਘੇਰਨ ਦਾ ਫੈਸਲਾ ਲਿਆ ਸੀ ਪਰ ਅਸੀਂ ਸਰਕਾਰ ਵੱਲੋਂ ਲਏ ਗਏ ਸਮੇਂ ਕਾਰਨ ਚੁੱਪ ਸੀ ਪਰ ਸਰਕਾਰ ਨੇ ਅਜੇ ਤੱਕ ਕੋਈ ਗੌਰ ਨਹੀਂ ਕੀਤਾ ਹੈ। ਇਸ ਕਰਕੇ ਅੱਜ ਸੜਕਾਂ ਜਾਮ ਕੀਤੀਆਂ ਹਨ।

ਇਹ ਵੀ ਪੜ੍ਹੋ –  ਪੰਜਾਬ ਦੀ ਸਿਆਸਤ ‘ਚ ਐਕਟਿਵ ਹੋਏ ਕੈਪਟਨ ਅਮਰਿੰਦਰ, ਮਾਨ ਸਰਕਾਰ ਨੂੰ ਲੈ ਕੇ ਕਹਿ ਦਿੱਤੀ ਵੱਡੀ ਗੱਲ