The Khalas Tv Blog Punjab ਪ੍ਰੇਮਿਕਾ ਨਾਲ ਨਰਾਜ਼ਗੀ ਕਾਰਨ ਨੌਜਵਾਨ ਨੇ ਚੁੱਕਿਆ ਖੌਫਨਾਕ ਕਦਮ
Punjab

ਪ੍ਰੇਮਿਕਾ ਨਾਲ ਨਰਾਜ਼ਗੀ ਕਾਰਨ ਨੌਜਵਾਨ ਨੇ ਚੁੱਕਿਆ ਖੌਫਨਾਕ ਕਦਮ

In Jalandhar, the married man was killed by strangulation, the accused tried to show the murder as suicide...

In Jalandhar, the married man was killed by strangulation, the accused tried to show the murder as suicide...

ਬਿਊਰੋ ਰਿਪੋਰਟ – ਮੋਗਾ (Moga) ਦੇ ਪਿੰਡ ਸੈਦ ਮੁਹੰਮਦ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਇਕ ਨੌਜਵਾਨ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਉਸ ਨੌਜਵਾਨ ਦੀ ਉਮਰ 22 ਸਾਲਾ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਇਹ ਮਾਮਲਾ ਪ੍ਰੇਮ ਸਬੰਧਾਂ ਦਾ ਹੈ। ਨੌਜਵਾਨ ਨੇ ਆਪਣੀ ਪ੍ਰੇਮਿਕਾਂ ਤੋਂ ਨਾਰਾਜ਼ ਹੋ ਕੇ ਦਰੱਖਤ ਨਾਲ ਲਟਕ ਕੇ ਆਪਣੀ ਜਾਨ ਦੇ ਦਿੱਤੀ। ਇਸ ਤੋਂ ਬਾਅਦ ਪੁਲਿਸ ਨੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾ ਦੇ ਬਿਆਨਾਂ ਤੇ ਮਾਮਲਾ ਦਰਜ ਕਰ ਲਿਆ ਹੈ। ਮ੍ਰਿਤਕ ਦੀ ਪਛਾਣ ਸ਼ਿਆਮ ਸਿੰਘ ਵਜੋਂ ਹੋਈ ਹੈ ਅਤੇ ਉਹ ਕਿਸਾਨ ਕੋਲ ਮਜ਼ਦੂਰੀ ਦਾ ਕੰਮ ਕਰਦੈ ਸੀ ਅਤੇ ਜਿਸ ਲੜਕੀ ਕਰਕੇ ਉਸ ਨੇ ਇਹ ਕਦਮ ਚੁੱਕਿਆ ਹੈ ਉਹ ਬੈਂਗਲੁਰੂ ਦੀ ਰਹਿਣ ਵਾਲੀ ਸੀ।

ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਮ੍ਰਿਤਕ ਦੀ ਕਿਸੇ ਗੱਲੋਂ ਆਪਣੀ ਪ੍ਰੇਮਿਕਾ ਨਾਲ ਬਹਿਸ ਹੋ ਗਈ ਅਤੇ ਜਿਸ ਤੋਂ ਬਾਅਦ ਉਸ ਨੇ ਅਜਿਹਾ ਖੌਫਨਾਕ ਕਦਮ ਚੁੱਕਿਆ ਹੈ। ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। 

ਇਹ ਵੀ ਪੜ੍ਹੋ –   ਓਲੰਪਿਕ ਤੋਂ ਬਾਅਦ ਏਸ਼ੀਅਨ ਚੈਂਪੀਅਨਸ਼ਿੱਪ ‘ਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ ! ਜਾਪਾਨ ਨੂੰ ਬੂਰੀ ਤਰ੍ਹਾਂ ਹਰਾਇਆ

 

Exit mobile version