ਅਫਗਾਨਿਸਤਾਨ ਦੇ ਹੇਰਾਤ ਸੂਬੇ ‘ਚ ਸ਼ਨੀਵਾਰ ਰਾਤ ਨੂੰ ਆਏ ਜ਼ਬਰਦਸਤ ਭੂਚਾਲ ਤੋਂ ਬਾਅਦ ਰਾਹਤ ਅਤੇ ਬਚਾਅ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਭੂਚਾਲ ਕਾਰਨ ਡਿੱਗੀਆਂ ਇਮਾਰਤਾਂ ਦੇ ਮਲਬੇ ਹੇਠ ਕਈ ਲੋਕ ਦੱਬੇ ਹੋਏ ਹਨ। ਸਥਾਨਕ ਮੈਡੀਕਲ ਸੂਤਰਾਂ ਨੇ ਕਿਹਾ ਹੈ ਕਿ ਘੱਟੋ-ਘੱਟ 200 ਲੋਕਾਂ ਦੀ ਮੌਤ ਹੋ ਗਈ ਹੈ।
ਆਫਤ ਪ੍ਰਬੰਧਨ ਦੇ ਮੁਖੀ ਨੇ ਕਿਹਾ ਹੈ ਕਿ ਇਕ ਹਜ਼ਾਰ ਲੋਕ ਜ਼ਖਮੀ ਹੋਏ ਹਨ। ਕਈ ਪਿੰਡ ਪੂਰੀ ਤਰ੍ਹਾਂ ਤਬਾਹ ਹੋ ਚੁੱਕੇ ਹਨ। ਭੂਚਾਲ ਦੀ ਤੀਬਰਤਾ 6.3 ਸੀ। ਤੇਜ਼ ਭੂਚਾਲ ਤੋਂ ਬਾਅਦ ਲੰਬੇ ਸਮੇਂ ਤੱਕ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾਂਦੇ ਰਹੇ। ਭੂਚਾਲ ਕਾਰਨ ਈਰਾਨ ਦੀ ਸਰਹੱਦ ਨਾਲ ਲੱਗਦੇ ਹੇਰਾਤ ਸ਼ਹਿਰ ਵਿੱਚ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ ਹੈ।
ਇਸ ਤੋਂ ਪਹਿਲਾਂ ਅਫਗਾਨਿਸਤਾਨ ‘ਚ 14 ਸਤੰਬਰ ਨੂੰ 4.3 ਤੀਬਰਤਾ ਦਾ ਭੂਚਾਲ ਆਇਆ ਸੀ। ਮਾਰਚ ਵਿੱਚ ਅਫਗਾਨਿਸਤਾਨ ਵਿੱਚ ਆਏ ਭੂਚਾਲ ਵਿੱਚ ਕਰੀਬ 13 ਲੋਕਾਂ ਦੀ ਮੌਤ ਹੋ ਗਈ ਸੀ। ਇਸ ‘ਚ 300 ਲੋਕ ਜ਼ਖਮੀ ਹੋਏ ਹਨ। ਅਫਗਾਨਿਸਤਾਨ ਵਿੱਚ ਆਖਰੀ ਵੱਡਾ ਭੂਚਾਲ ਜੂਨ 2022 ਵਿੱਚ ਆਇਆ ਸੀ। ਇਸ ਦੀ ਤੀਬਰਤਾ 6.1 ਸੀ। ਪਕਤਿਕਾ ਸੂਬੇ ‘ਚ ਆਏ ਭੂਚਾਲ ‘ਚ ਕਰੀਬ ਇਕ ਹਜ਼ਾਰ ਲੋਕਾਂ ਦੀ ਮੌਤ ਹੋ ਗਈ ਸੀ। ਉੱਥੇ 1500 ਲੋਕ ਜ਼ਖਮੀ ਹੋਏ ਹਨ।