ਸ੍ਰੀ ਫਤਿਹਗੜ੍ਹ ਸਾਹਿਬ : ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਪੰਜਾਬ ਪਹੁੰਚ ਚੁੱਕੀ ਹੈ। ਰਾਹੁਲ ਗਾਂਧੀ ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਪਹੁੰਚ ਚੁੱਕੇ ਹਨ। ਇਸ ਮੌਕੇ ਰਾਹੁਲ ਸਿਰ ‘ਤੇ ਲਾਲ ਰੰਗ ਦੀ ਦਸਤਾਰ ਸਜਾ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਨਤਮਸਤਕ ਹੋਏ। ਗੁਰੁਦੁਆਰਾ ਸਾਹਿਬ ਵਿੱਚ ਮੱਥਾ ਟੇਕਣ ਮਗਰੋਂ ਰਾਹੁਲ ਗੁਰਦੁਆਰਾ ਠੰਢਾ ਬੁਰਜ ਵਿੱਚ ਨਤਮਸਤਕ ਹੋਏ। ਭਾਰਤ ਜੋੜੋ ਯਾਤਰਾ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਸਖ਼ਤ ਸੁਰੱਖਿਆ ਦੇ ਇੰਤਜ਼ਾਮ ਕੀਤੇ ਗਏ ਹਨ।
#WATCH | Congress MP Rahul Gandhi visits Gurdwara Fatehgarh Sahib in Fatehgarh, Punjab pic.twitter.com/9y7DXhbP4C
— ANI (@ANI) January 11, 2023
ਇਸ ਤੋਂ ਪਹਿਲਾਂ ਯਾਤਰਾ ਦੀ ਸ਼ੁਰੂਆਤ ਦਾ ਸਮਾਂ ਸਵੇਰੇ 6 ਵਜੇ ਸੀ ਅਤੇ ਯਾਤਰਾ ਸਵੇਰੇ 7 ਵਜੇ ਸ਼ੁਰੂ ਹੋਣੀ ਸੀ। ਹਾਲਾਂਕਿ ਹੁਣ ਯਾਤਰਾ ਸ਼ੁਰੂ ਹੋਣ ‘ਚ 2 ਘੰਟੇ ਦੀ ਦੇਰ ਹੋ ਗਈ ਹੈ। ਪ੍ਰੋਗਰਾਮ ਵਿੱਚ ਦੇਰੀ ਹੋਣ ਕਾਰਨ ਉਹ ਸਾਢੇ ਛੇ ਦੀ ਬਜਾਏ ਸਾਢੇ ਸੱਤ ਵਜੇ ਸਰਹਿੰਦ ਦੀ ਦਾਣਾ ਮੰਡੀ ਵਿੱਚ ਝੰਡਾ ਬਦਲਣ ਦੀ ਰਸਮ ਵਿੱਚ ਪੁੱਜੇ।
ਹਰਿਆਣਾ ਕਾਂਗਰਸ ਦੇ ਆਗੂਆਂ ਨੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਯਾਤਰਾ ਦਾ ਝੰਡਾ ਸੌਂਪਿਆ। ਜਿਸ ਤੋਂ ਬਾਅਦ ਹੁਣ ਪ੍ਰਧਾਨ ਵੜਿੰਗ ਨੇ ਆਪਣਾ ਸੰਬੋਧਨ ਸ਼ੁਰੂ ਕੀਤਾ। ਪ੍ਰਧਾਨ ਰਾਜਾ ਵੜਿੰਗ ਦੇ ਸੰਬੋਧਨ ਤੋਂ ਪਹਿਲਾਂ ਰਾਹੁਲ ਗਾਂਧੀ ਨੂੰ ਸਨਮਾਨਿਤ ਕੀਤਾ ਗਿਆ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੰਚ ‘ਤੇ ਬੈਠੇ ਹਨ। ਅਪਣੇ ਸੰਬੋਧਨ ਵਿੱਚ ਰਾਹੁਲ ਗਾਂਧੀ ਨੇ ਕਿਹਾ ਕਿ ਇਕ ਜਾਤ ਦੇ ਲੋਕਾਂ ਨੂੰ ਦੂਜੀ ਜਾਤ ਦੇ ਲੋਕਾਂ ਨਾਲ ਲੜਾਉਣ ਦਾ ਯਤਨ ਕੀਤਾ ਜਾ ਰਿਹਾ ਹੈ। ਉਹਨਾਂ ਬਗੈਰ ਭਾਜਪਾ ਦਾ ਨਾਂ ਲਏ ਕਿਹਾ ਕਿ ਉਹਨਾਂ ਨੇ ਦੇਸ਼ ਦਾ ਮਾਹੌਲ ਖਰਾਬ ਕਰ ਦਿੱਤਾ ਹੈ।ਅਸੀਂ ਦੇਸ਼ ਨੂੰ ਪਿਆਰ, ਏਕਤਾ ਤੇ ਭਾਈਚਾਰਕ ਸਾਂਝ ਦਾ ਰਾਹ ਵਿਖਾ ਰਹੇ ਹਾਂ। ਇਸੇ ਲਈ ਅਸੀਂ ਇਹ ਯਾਤਰਾ ਸ਼ੁਰੂ ਕੀਤੀ ਹੈ।
ਯਾਤਰਾ ਸਵੇਰੇ 8.20 ਵਜੇ ਸ਼ੁਰੂ ਹੋ ਚੁੱਕੀ ਹੈ । ਸਵੇਰੇ 11.30 ਵਜੇ ਦੀ ਬਰੇਕ ਤੋਂ ਬਾਅਦ ਇਹ ਰੈਲੀ ਦੁਪਹਿਰ 3:30 ਵਜੇ ਮੁੜ ਮੰਡੀ-ਗੋਬਿੰਦਗੜ੍ਹ ਸਥਿਤ ਖਾਲਸਾ ਸਕੂਲ ਦੀ ਗਰਾਊਂਡ ਤੋਂ ਸ਼ੁਰੂ ਹੋਵੇਗੀ। ਰਾਹੁਲ ਦੇ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਕਾਂਗਰਸੀ ਆਗੂ ਵੀ ਸ਼ਾਮਲ ਹੋਣਗੇ।
ਪੰਜਾਬ ਦੀ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਰਾਹੁਲ ਗਾਂਧੀ ਮੰਗਲਵਾਰ ਨੂੰ ਅੰਮ੍ਰਿਤਸਰ ਪੁੱਜੇ ਅਤੇ ਹਰਿਮੰਦਰ ਸਾਹਿਬ ਮੱਥਾ ਟੇਕਿਆ।
ਇਸ ਦੌਰਾਨ ਉਨ੍ਹਾਂ ਨੇ ਭਗਵੇਂ ਰੰਗ ਦੀ ਪੱਗ ਬੰਨ੍ਹੀ ਸੀ। ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਰਾਹੁਲ ਗਾਂਧੀ ਦੇ ਆਖ਼ਰੀ ਦਿਨ ਦੇ ਹਰਿਆਣਾ ਦੌਰੇ ਦਾ ਪ੍ਰੋਗਰਾਮ ਬਦਲ ਦਿੱਤਾ ਗਿਆ ਹੈ। ਉਨ੍ਹਾਂ ਨੇ ਸ਼ਾਮ ਨੂੰ ਸ਼ੰਭੂ ਬਾਰਡਰ ਤੋਂ ਪੰਜਾਬ ਤੱਕ ਅੰਬਾਲਾ ਜਾਣਾ ਸੀ। ਹਾਲਾਂਕਿ ਸਵੇਰ ਦੀ ਯਾਤਰਾ ਤੋਂ ਬਾਅਦ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ।
@bharatjodo ਯਾਤਰਾ ਦਾ ਸਰਹਿੰਦ ਵਿਖੇ @RajaBrar_INC ਦੀ ਅਗਵਾਈ 'ਚ ਹੋਇਆ ਵੱਡਾ ਇਕੱਠ pic.twitter.com/m8jTifsjgz
— A S Shaant, News Reporter (@asshaant) January 11, 2023
ਪੰਜਾਬ ਕਾਂਗਰਸ ਪ੍ਰਧਾਨ ਨੇ ਮੁੱਖ ਮੰਤਰੀ ਮਾਨ ਨੂੰ ਮੰਗ ਪੱਤਰ ਸੌਂਪਿਆ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹੋਰ ਕਾਂਗਰਸੀ ਆਗੂ ਭਾਰਤ ਜੋੜੋ ਯਾਤਰਾ ਦੇ ਪੰਜਾਬ ਵਿੱਚ ਦਾਖ਼ਲੇ ਤੋਂ ਪਹਿਲਾਂ ਹੀ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਮੰਗ ਪੱਤਰ ਸੌਂਪ ਚੁੱਕੇ ਹਨ। ਇਸ ਵਿੱਚ ਸੀਐਮ ਮਾਨ ਤੋਂ ਰਾਹੁਲ ਗਾਂਧੀ ਅਤੇ ਹੋਰ ਪੋਸਟਾਂ ਦੇ ਯਾਤਰੀਆਂ ਦੀ ਸੁਰੱਖਿਆ ਦੀ ਮੰਗ ਕੀਤੀ ਗਈ ਸੀ। ਇਸ ਦੇ ਨਾਲ ਹੀ ਪੁਖਤਾ ਪ੍ਰਬੰਧ ਕਰਨ ਦੀ ਮੰਗ ਕੀਤੀ ਗਈ ਤਾਂ ਜੋ ਯਾਤਰਾ ਦੌਰਾਨ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਦੂਜੇ ਪਾਸੇ ਰਾਹੁਲ ਗਾਂਧੀ ਦੀ ਪੈਦਲ ਯਾਤਰਾ ਦੇ ਮੱਦੇਨਜ਼ਰ ਪੰਜਾਬ ‘ਚ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਅਲਰਟ ‘ਤੇ ਹਨ।