Punjab

ਬੰਦੀ ਸਿੰਘਾਂ ਦੇ ਹੱਕ ਵਿੱਚ ਆਏ ਸੁਖਪਾਲ ਸਿੰਘ ਖ਼ਹਿਰਾ, ਵਿਧਾਨ ਸਭਾ ਵਿੱਚ ਕਹਿ ਦਿੱਤਾ ਆਹ ਕੁਝ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਵਿੱਚ ਚੱਲ ਰਹੇ ਬਜਟ ਸੈਸ਼ਨ ਦੇ ਦੌਰਾਨ ਪੇਸ਼ ਕੀਤੇ ਗਏ ਬਜਟ ‘ਤੇ ਕੱਲ ਬਹਿਸ ਹੋਈ ਹੈ। ਇਸ ਦੌਰਾਨ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਬੰਦੀ ਸਿੰਘਾਂ ਦਾ ਮੁੱਦਾ ਚੁੱਕਿਆ ਹੈ।ਆਪਣੇ ਸੰਬੋਧਨ ਵੇਲੇ ਕਾਂਗਰਸੀ ਆਗੂ ਨੇ ਕਿਹਾ ਕਿ ਆਪਣਾ ਸਜ਼ਾ ਪੂਰੀ ਕਰ ਚੁੱਕੇ ਹਰ ਬੰਦੀ ਦੀ ਰਿਹਾਈ ਹੋਣੀ ਚਾਹੀਦੀ ਹੈ,ਚਾਹੇ ਉਹ ਕਿਸੇ ਵੀ ਧਰਮ ਨਾਲ ਸੰਬੰਧਤ ਕਿਉਂ ਨਾ ਹੋਣ?

ਅੱਜ ਆਪਣੇ ਕੀਤੇ ਟਵੀਟ ਵਿੱਚ ਵੀ ਖਹਿਰਾ ਨੇ ਲਿੱਖਿਆ ਹੈ ਕਿ ਮੈਨੂੰ ਦੁੱਖ ਹੈ ਕਿ ਕੇਂਦਰ ਸਰਕਾਰ ਵੱਲੋਂ 2019 ਵਿੱਚ ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਦਵਿੰਦਰਪਾਲ ਐੱਸ ਭੁੱਲਰ, ਗੁਰਦੀਪ ਐੱਸ ਖੇੜਾ ਅਤੇ ਹੋਰਾਂ ਵਰਗੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰਨ ਦੇ ਬਾਵਜੂਦ ਉਹ ਅਜੇ ਵੀ ਜੇਲ੍ਹਾਂ ਵਿੱਚ ਬੰਦ ਹਨ। ਖਹਿਰਾ ਨੇ ਸਵਾਲ ਖੜਾ ਕੀਤਾ ਹੈ ਕਿ ਕੀ ਭਾਰਤ ਵਿੱਚ ਸਾਡੇ ਕੋਲ ਮਨੁੱਖੀ ਅਧਿਕਾਰ ਹਨ?

ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ 550ਵੇਂ ਪ੍ਰਕਾਸ਼ ਪੂਰਬ ਮੌਕੇ ਇਹ ਐਲਾਨ ਕੀਤਾ ਸੀ ਕਿ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।