The Khalas Tv Blog Punjab ਸ੍ਰੀ ਗੁਰੂ ਗੋਬਿੰਦ ਸਿੰਘ ਖਿਲਾਫ ਮਾੜੀ ਭਾਸ਼ਾ ਬੋਲਣ ਵਾਲੇ ਸ਼ਖਸ ਖਿਲਾਫ ਪਿੰਡ ਦਾ ਸਖਤ ਫੈਸਲਾ ! ‘ਖੁਸ਼ੀ ਜਾਂ ਗਮੀ ਵੇਲੇ ਉਸ ਦੇ ਘਰ ਪ੍ਰਕਾਸ਼ ਨਹੀਂ ਹੋਵੇਗਾ’
Punjab

ਸ੍ਰੀ ਗੁਰੂ ਗੋਬਿੰਦ ਸਿੰਘ ਖਿਲਾਫ ਮਾੜੀ ਭਾਸ਼ਾ ਬੋਲਣ ਵਾਲੇ ਸ਼ਖਸ ਖਿਲਾਫ ਪਿੰਡ ਦਾ ਸਖਤ ਫੈਸਲਾ ! ‘ਖੁਸ਼ੀ ਜਾਂ ਗਮੀ ਵੇਲੇ ਉਸ ਦੇ ਘਰ ਪ੍ਰਕਾਸ਼ ਨਹੀਂ ਹੋਵੇਗਾ’

ਬਿਉਰੋ ਰਿਪੋਰਟ – ਸ੍ਰੀ ਫਤਿਹਗੜ੍ਹ ਸਾਹਿਬ ਵਿੱਚ 2 ਲੋਕਾਂ ਦੇ ਵਿਚਾਲੇ ਹੋਈ ਲੜਾਈ ਦੌਰਾਨ ਇੱਕ ਸ਼ਖਸ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਖਿਲਾਫ ਮਾੜੀ ਭਾਸ਼ਾ ਬੋਲੀ, ਜਿਸ ਤੋਂ ਬਾਅਦ ਨਿਹੰਗ ਸਿੱਖ ਜਥੇਬੰਦੀਆਂ ਇਕੱਠੀਆਂ ਹੋ ਗਈਆਂ। ਇਸ ਪੂਰੇ ਮਾਮਲੇ ਵਿੱਚ ਮੁਲਜ਼ਮ ਦੇ ਖਿਲਾਫ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਕਿਸੇ ਵੀ ਤਰ੍ਹਾਂ ਦਾ ਸਬੰਧ ਨਾ ਰੱਖਣ ਦਾ ਪਿੰਡ ਵਾਲਿਆਂ ਨੇ ਮਤਾ ਵੀ ਪਾਸ ਕੀਤਾ ਹੈ।

ਸ਼ਿਕਾਇਤ ਕਰਤਾ ਪ੍ਰਗਟ ਸਿੰਘ ਨੇ ਜਾਣਕਾਰੀ ਦਿੱਤੀ ਹੈ ਕਿ ਵਰਿੰਦਰ ਸਿੰਘ ਨੇ ਉਸ ਨੂੰ ਦੇਖ ਕੇ ਅਚਾਨਕ ਗੁੱਸੇ ਵਿੱਚ ਆ ਗਿਆ ਅਤੇ ਉਸ ਨੂੰ ਗਾਲਾਂ ਕੱਢਣ ਲੱਗ ਪਿਆ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਖਿਲਾਫ ਵੀ ਮੰਦੀ ਭਾਸ਼ਾ ਬੋਲੀ। ਜਿਸ ਤੋਂ ਬਾਅਦ ਜਦੋਂ ਕੋਲ ਖੜ੍ਹੇ ਪਿੰਡ ਦੇ ਲੋਕਾਂ ਨੇ ਉਸ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਗਾਲ੍ਹਾਂ ਕੱਢਦਾ ਰਿਹਾ।

ਪ੍ਰਗਟ ਸਿੰਘ ਨੇ ਨਿਹੰਗ ਸਿੰਘ ਧੜੇ ਨੂੰ ਇਸ ਮਾਮਲੇ ਦੀ ਇਤਲਾਹ ਦਿੱਤੀ ਅਤੇ ਨਿਹੰਗ ਸਿੰਘ ਨੇ ਪਿੰਡ ਕਮਾਲੀ ਵਿਖੇ ਪਹੁੰਚ ਕੇ ਵਰਿੰਦਰ ਸਿੰਘ ਨਾਲ ਕੁੱਟਮਾਰ ਕੀਤੀ। ਜਿਸ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਅਧਿਕਾਰੀ ਰਕੇਸ਼ ਯਾਦਵ ਨੇ ਦੱਸਿਆ ਕਿ ਪੁਲਿਸ ਨੇ ਵਰਿੰਦਰ ਸਿੰਘ ਅਤੇ ਉਸ ਦੀ ਪਤਨੀ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਜ਼ਖ਼ਮੀ ਵਰਿੰਦਰ ਸਿੰਘ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਹੈ।

ਦੱਸਿਆ ਜਾ ਰਿਹਾ ਹੈ ਕਿ ਪਿੰਡ ਵਿੱਚ ਇੱਕ ਮਤਾ ਵੀ ਪਾਸ ਕੀਤਾ ਗਿਆ ਹੈ ਜਿਸ ਵਿੱਚ ਲਿਖਿਆ ਗਿਆ ਹੈ ਕਿ ਵਰਿੰਦਰ ਸਿੰਘ ਦੇ ਘਰ ਕੋਈ ਵੀ ਖੁਸ਼ੀ ਹੋਵੇ ਜਾਂ ਗਮੀ ਹੋਵੇ ਪਰ ਉਸਦੇ ਘਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ –  ਕਿਸਾਨਾਂ ਰੇਲ ਰੋਕੋ ਮੋਰਚੇ ਦਾ ਕੀਤਾ ਐਲਾਨ

Exit mobile version