The Khalas Tv Blog Punjab ਆਪ ਸਰਕਾਰ ਦੇ ਰਾਜ ‘ਚ ਵੀ ਖੁਦ ਕੁ ਸ਼ੀਆਂ ਦਾ ਸਿਲਸਿਲਾ ਜਾਰੀ, 163 ਕਿਸਾਨ-ਮਜ਼ਦੂਰ ਚੜ੍ਹੇ ਕਰਜ਼ੇ ਦੀ ਭੇਂਟ
Punjab

ਆਪ ਸਰਕਾਰ ਦੇ ਰਾਜ ‘ਚ ਵੀ ਖੁਦ ਕੁ ਸ਼ੀਆਂ ਦਾ ਸਿਲਸਿਲਾ ਜਾਰੀ, 163 ਕਿਸਾਨ-ਮਜ਼ਦੂਰ ਚੜ੍ਹੇ ਕਰਜ਼ੇ ਦੀ ਭੇਂਟ

ਅੰਕੜਿਆਂ ਅਨੁਸਾਰ ਜਨਵਰੀ 2022 ਤੋਂ 30 ਅਗਸਤ ਤੱਕ 163 ਕਿਸਾਨਾਂ-ਮਜ਼ਦੂਰਾਂ ਨੇ ਖੁਦਕੁਸ਼ੀਆਂ ਕੀਤੀਆਂ ਹਨ।ਪੰਜਾਬ ਵਿੱਚ ਨਵੀਂ ਸਰਕਾਰ ਬਣਨ ਤੋਂ ਬਾਅਦ 124 ਕਿਸਾਨ-ਮਜ਼ਦੂਰ ਖੁਦਕੁਸ਼ੀਆਂ ਕਰ ਚੁੱਕੇ ਹਨ।

ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਕਿਸਾਨ ਮਜ਼ਦੂਰ ਖੁਦਕੁਸ਼ੀਆਂ ਦੀ ਸਿਲਸਿਲਾ ਨਵੀਂ ਸਰਕਾਰ ਬਣਨ ਤੋਂ ਬਾਅਦ ਵੀ ਨਹੀਂ ਰੁਕਿਆ। ਹਾਲਤ ਇਹ ਹੈ ਕਿ ਆਪ ਸਰਕਾਰ ਦੇ ਕਾਰਜਕਾਲ ਦੌਰਾਨ 124 ਕਿਸਾਨਾਂ ਤੇ ਮਜ਼ਦੂਰਾਂ ਨੇ ਖੁਦਕੁਸ਼ੀ ਕੀਤੀ ਹੈ। ਜਨਵਰੀ 2022 ਤੋਂ 30 ਅਗਸਤ ਤੱਕ 163 ਕਿਸਾਨਾਂ ਅਤੇ ਮਜ਼ਦੂਰਾਂ ਨੇ ਖੁਦਕੁਸ਼ੀ ਕੀਤੀ ਹੈ। ਖੁਦਕੁਸ਼ੀਆਂ ਸਬੰਧੀ ਇਹ ਅੰਕੜੇ ਬੀਕੇਯੂ(ਉਗਰਾਹਾਂ) ਦੇ ਸੁਖਪਾਲ ਸਿੰਘ ਮਾਣਕ ਵੱਲੋਂ ਪਿੰਡਾਂ ਵਿੱਚੋਂ ਆਈਆਂ ਰਿਪੋਰਟਾਂ ਦੇ ਆਧਾਰ ‘ਤੇ ਇਕੱਤਰ ਕੀਤੇ ਗਏ ਹਨ।

ਅੰਕੜਿਆਂ ਅਨੁਸਾਰ ਜਨਵਰੀ 2022 ਤੋਂ 30 ਅਗਸਤ ਤੱਕ 163 ਕਿਸਾਨਾਂ ਅਤੇ ਮਜ਼ਦੂਰਾਂ ਨੇ ਖੁਦਕੁਸ਼ੀ ਕੀਤੀ ਹੈ। ਪੰਜਾਬ ਵਿੱਚ ਨਵੀਂ ਸਰਕਾਰ ਬਣਨ ਮਗਰੋਂ 124 ਕਿਸਾਨਾਂ ਤੇ ਮਜ਼ਦੂਰਾਂ ਨੇ ਖੁਦਕੁਸ਼ੀ ਕੀਤੀ ਹੈ । ਇਸੇ ਵਰ੍ਹੇ ਦੇ ਅਪਰੈਲ ਮਹੀਨੇ ਵਿੱਚ 35 , ਮਈ ਮਹੀਨੇ ਵਿੱਚ 24 , ਜੂਨ ਵਿੱਚ 16 , ਜੁਲਾਈ ਵਿੱਚ 22 ਅਤੇ ਅਗਸਤ ਮਹੀਨੇ ਵਿੱਚ 20 ਖੁਦਕੁਸ਼ੀਆਂ ਹੋਈਆਂ ਹਨ । ਖੁਦਕੁਸ਼ੀ ਕਰਨ ਵਾਲਿਆਂ ਵਿੱਚ ਕਿਸਾਨ , ਮਜ਼ਦੂਰ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਔਰਤਾਂ ਸ਼ਾਮਲ ਹਨ ।

ਮਈ ਮਹੀਨੇ ਵਿੱਚ ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਲੀ ਕਲਾਂ ਦਾ ਮਜ਼ਦੂਰ ਸੇਵਾ ਸਿੰਘ ਖੁਦਕੁਸ਼ੀ ਕਰ ਗਿਆ । ਨਾ ਫ਼ਸਲ ਬਚੀ ਅਤੇ ਨਾ ਹੀ ਉਸ ਦੀ ਜ਼ਿੰਦਗੀ । ਉਸ ਦੀਆਂ ਚਾਰ ਧੀਆਂ ਨੂੰ ਵਿਰਾਸਤ ਵਿੱਚ ਛੇ ਲੱਖ ਦਾ ਕਰਜ਼ਾ ਮਿਲਿਆ ਹੈ ।

ਪਿੰਡ ਧੰਨ ਸਿੰਘ ਖਾਨਾ ਦਾ 57 ਸਾਲ ਦਾ ਕਿਸਾਨ ਪੁਸ਼ਪਿੰਦਰ ਸਿੰਘ ਆਖਰ ਸੁੰਡੀ ਤੋਂ ਹਾਰ ਗਿਆ , ਪਿਛਲੀਆਂ ਤਿੰਨ ਫ਼ਸਲਾਂ ਸੁੰਡੀ ਦੀ ਲਪੇਟ ਵਿੱਚ ਆਉਣ ਕਾਰਨ ਉਹ ਖੁਦਕੁਸ਼ੀ ਦੇ ਰਾਹ ਪੈ ਗਿਆ । 12 ਲੱਖ ਦਾ ਕਰਜ਼ਾ ਪਰਿਵਾਰ ਲਈ ਵੱਡਾ ਝੋਰਾ ਬਣ ਗਿਆ ਹੈ । ਮੁਕਤਸਰ ਦੇ ਪਿੰਡ ਗੰਧੜ ਦੇ ਕਿਸਾਨ ਨੱਥਾ ਸਿੰਘ ਨੇ ਤਿੰਨ ਦਿਨ ਪਹਿਲਾਂ ਹੀ ਖੁਦਕੁਸ਼ੀ ਕਰ ਲਈ ਹੈ । ਉਹ ਆਪਣੀ ਨਰਮੇ ਦੀ ਫ਼ਸਲ ਨੂੰ ਸਿਰੇ ਨਾ ਲਾ ਸਕਿਆ । ਬੀਤੇ ਦਿਨ ਮੁਕਤਸਰ ਵਿੱਚ ਚੱਲ ਰਹੇ ਕਿਸਾਨ ਧਰਨੇ ਵਿੱਚ ਬਠਿੰਡਾ ਦੇ ਪਿੰਡ ਰਾਏਕੇ ਕਲਾਂ ਦਾ ਕਿਸਾਨ ਬਲਵਿੰਦਰ ਸਿੰਘ ਸਲਫਾਸ ਖਾ ਗਿਆ । ਇਵੇਂ ਹੀ ਅਕਾਲੀ ਹਕੂਮਤ ਸਮੇਂ ਬਠਿੰਡਾ ‘ ਚ ਸਾਲ 2015 ਵਿੱਚ ਚੱਲ ਰਹੇ ਧਰਨੇ ਦੌਰਾਨ ਪਿੰਡ ਚੁੱਘੇ ਕਲਾਂ ਦੇ ਕਿਸਾਨ ਨੇ ਖੁਦਕੁਸ਼ੀ ਕਰ ਲਈ ਸੀ ।

ਕਰਜ਼ੇ ਦੇ ਬੋਝ ਹੇਠ ਆ ਕੇ ਪਿਛਲੇ ਪੰਜ ਮਹੀਨਿਆਂ ਦੌਰਾਨ ਪੰਜਾਬ ਦੇ ਕਰੀਬ ਸਵਾ ਸੌ ਕਿਸਾਨਾਂ ਵੱਲੋਂ ਖੁਦਕੁਸ਼ੀ ਕੀਤੀ ਗਈ ਹੈ। ਖੁਦਕੁਸ਼ੀ ਦੀ ਸਿਲਸਿਲਾ ਕਦੋਂ ਰੁਕੇਗਾ ਇਸ ਸਵਾਲ ਦਾ ਜਵਾਬ ਸਮੁੱਚੀ ਕਿਸਾਨੀ ਤਲਾਸ਼ ਕਰ ਰਹੀ ਹੈ। ਇਸ ਵਾਰ ਨਰਨਾ ਪੱਟੀ ‘ਚ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਨੇ ਸੱਥਰ ਵਿਛਾਏ ਹਨ। ਮੁਕਤਸਰ ਅਤੇ  ਫ਼ਾਜਲਿਕਾ ਵਿੱਚ ਸੂਬੇ ਵਿੱਚ ਪਏ ਭਾਰੀ ਮੀਂਹ ਨੇ ਹਜ਼ਾਰਾਂ ਏਕੜ ਫ਼ਸਲ ਨੂੰ ਤਬਾਹ ਕਰ ਦਿੱਤਾ ਹੈ, ਜਦਕਿ ਬਠਿੰਡਾ ਅਤੇ ਮਾਨਸਾ ਜਿਲ੍ਹੇ ਵਿੱਚ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਨੇ ਨਰਮੇ ਦੀ ਫ਼ਸਲ ਦੇ ਖੇਤ ਤਬਾਹ ਕਰ ਦਿੱਤੇ ਹਨ।

ਜਿਸ ਕਰਕੇ ਸੂਬੇ ਵਿੱਚ ਕਿੰਨੇ ਹੀ ਮਜ਼ਦੂਰ ਅਤੇ ਕਿਸਾਨਾਂ ਨੇ ਖੁਦਕੁਸ਼ੀ ਕਰ ਲਈ ਕਿਉਂਕਿ ਉਹ ਆਪਣੀ ਫਸਲ ਨੂੰ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਤੋਂ ਬਚਾਅ ਨਹੀਂ ਸਕੇ। ਬੀਕੇਯੂ(ਉਗਰਾਹਾਂ)ਦੇ ਸੁਖਪਾਲ ਸਿੰਘ ਮਾਣਕ ਵੱਲੋਂ ਪਿੰਡਾਂ ਚੋਂ ਆਈਆਂ ਰਿਪੋਰਟਾਂ ਦੇ ਆਧਾਰ ‘ਤੇ ਅੰਕੜਾ ਇਕੱਤਰ ਕੀਤਾ ਗਿਆ ਹੈ।

ਬੀਕੇਯੂ ਆਗੂ ਸ਼ਿੰਗਾਰਾ ਸਿੰਘ ਮਾਨ ਆਖਦੇ ਹਨ ਕਿ ਸਾਲ 2017 ਦੀਆਂ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਆਖਦੇ ਹੁੰਦੇ ਸਨ ਕਿ ਕਿਸਾਨ ਥੋੜਾ ਸਮਾਂ ਹੋਰ ਉਡੀਕ ਕਰ ਲੈਣ , ਖੁਦਕੁਸ਼ੀ ਨਾ ਕਰਨ । ਕਿਸਾਨ ਆਗੂ ਆਖਦਾ ਹੈ ਕਿ ਕਾਂਗਰਸੀ ਹਕੂਮਤ ਦੌਰਾਨ ਖੁਦਕੁਸ਼ੀਆਂ ਦਾ ਦੌਰ ਨਹੀਂ ਰੁਕ ਸਕਿਆ ਸੀ । ਉਨ੍ਹਾਂ ਕਿਹਾ ਕਿ ਸਾਲ 2022 ਦੀਆਂ ਚੋਣਾਂ ਦੇ ਪ੍ਰਚਾਰ ਦੌਰਾਨ ਭਗਵੰਤ ਮਾਨ ਕਿਸਾਨਾਂ ਨੂੰ ਖੁਦਕੁਸ਼ੀ ਵਰਗਾ ਕਦਮ ਨਾ ਚੁੱਕਣ ਦੀ ਅਪੀਲ ਕਰਦੇ ਰਹੇ ਹਨ । ਕਿਸਾਨ ਆਖਦੇ ਹਨ ਕਿ ਨਵੀਂ ਸਰਕਾਰ ਵੀ ਸੱਤਾ ਵਿੱਚ ਆ ਗਈ ਹੈ ਪ੍ਰੰਤੂ ਕਿਸਾਨ ਘਰਾਂ ਦੀ ਤਕਦੀਰ ਫਿਰ ਵੀ ਨਹੀਂ ਬਦਲੀ ਹੈ ।

Exit mobile version