ਜੋਧਪੁਰ : ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ ਅਤੇ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਧਮਕੀ ਦੇਣ ਵਾਲੇ ਇਕ ਸ਼ਖ਼ਸ ਨੂੰ ਜੋਧਪੁਰ ਦੇ ਲੂਣੀ ਥਾਣਾ ਖੇਤਰ ਦੇ ਰੋਹਿਚਾ ਕਲਾ ਪਿੰਡ ਤੋਂ ਮੁੰਬਈ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮੁੰਬਈ ਪੁਲਿਸ ਨੇ ਸਥਾਨਕ ਲੂਣੀ ਥਾਣੇ ਦੀ ਪੁਲਿਸ ਦੀ ਮਦਦ ਨਾਲ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਹੈ।
ਜਾਣਕਾਰੀ ਮੁਤਾਬਕਿ ਧਾਕੜ ਰਾਮ ਬਿਸ਼ਨੋਈ ਨੇ ਈਮੇਲ ਜ਼ਰੀਏ ਸਲਮਾਨ ਖ਼ਾਨ ਨੂੰ ਧਮਕੀ ਭਰੀ ਮੇਲ ਕੀਤੀ ਸੀ, ਜਿਸ ’ਚ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਗੱਲ ਕਹੀ ਗਈ ਸੀ। ਇਸ ਤੋਂ ਇਲਾਵਾ ਨੌਜਵਾਨ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਵੀ ਧਮਕੀ ਭਰੀ ਮੇਲ ਕੀਤੀ ਹੈ।
ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਸਿੱਧੂ ਮਸੇਵਾਲਾ ਦੇ ਪਿਤਾ ਨੂੰ ਧਮਕੀ ਦਿੱਤੀ ਗਈ ਸੀ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਇਹ ਧਮਕੀ ਈ-ਮੇਲ ਅਤੇ ਮੋਬਾਈਲ ‘ਤੇ ਮੈਸੇਜ ਦੇ ਜ਼ਰੀਏ ਭੇਜੀ ਗਈ ਸੀ। ਇਹ ਧਮਕੀ ਜੇਲ੍ਹ ‘ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਨਾਮ ਲੈ ਕੇ ਰਾਜਸਥਾਨ ਤੋਂ ਦਿੱਤੀ ਗਈ ਸੀ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਸਿੱਧੂ ਮੂਸੇਵਾਲੇ ਦੇ ਪਿਤੀ ਬਲਕੌਰ ਸਿੰਘ ਨੂੰ ਧਮਕੀਆਂ ਮਿਲੀਆਂ ਸਨ। ਜਿਸ ਵਿੱਚ ਮੂਸੇਵਾਲਾ ਦੇ ਪਿਤਾ ਨੂੰ ਮੂਸੇਵਾਲਾ ਕੋਲ ਪਹੁੰਚਾਉਣ ਦੀ ਗੱਲ ਕਹੀ ਗਈ ਸੀ। ਸਿੱਧੂ ਮੂਸੇਵਾਲਾ ਦੇ ਪਿਤਾ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ। ਪੁਲਿਸ ਨੇ ਜਿਸ ਦੇ ਲਈ ਜਾਂਚ ਸ਼ੁਰੂ ਕਰ ਦਿੱਤੀ ਸੀ। ਪੰਜਾਬ ਪੁਲਿਸ ਨੇ ਰਾਜਸਥਾਨ ਦੇ ਜੋਧਪੁਰ ਤੋਂ ਨਾਬਾਲਗ ਦੋਸ਼ੀ ਨੂੰ ਫੜ ਲਿਆ ਸੀ। ਧਮਕੀ ਦੇਣ ਵਾਲਾ ਦਸਵੀਂ ਜਮਾਤ ਦਾ ਵਿਦਿਆਰਥੀ ਸੀ ਤੇ ਉਸਦੀ ਉਮਰ 14 ਸਾਲ ਸੀ। ਉਹ ਰਾਜਸਥਾਨ ਦੇ ਡਾਗੇਵਾਸ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਇਹ ਧਮਕੀ ਬੱਚੇ ਨੇ ਈਮੇਲ ਦੇ ਜ਼ਰੀਏ ਦਿੱਤੀ ਗਈ ਸੀ ।
ਜ਼ਿਕਰਯੋਗ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੈਂਗਸਟਰਾਂ ਨੇ ਗੋਲੀਆਂ ਮਾਰ ਕੇ ਕਤਲ ਕੀਤਾ ਸੀ। ਸਿੱਧੂ ਮੂਸੇਵਾਲਾ ਦੀ ਮੌਤ ਨੂੰ 9 ਮਹੀਨੇ ਹੋ ਗਏ ਹਨ ਪਰ ਹੁਣ ਤੱਕ ਉਸਦੇ ਪਰਿਵਾਰ ਨੂੰ ਇਨਸਾਫ ਨਹੀਂ ਮਿਿਲਆ ਹੈ। ਇਸਦੇ ਨਾਲ ਹੀ ਸਿੱਧੂ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਸੋਸ਼ਲ ਮੀਡੀਆ ‘ਤੇ ਮੁਹਿੰਮ ਸ਼ੁਰੂ ਕੀਤੀ ਹੋਈ ਹੈ।