International

ਤੁਰਕੀ-ਸੀਰੀਆ ‘ਚ ਮੁੜ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ‘ਤੇ ਤੀਬਰਤਾ 6.3

Earthquake, Turkey, Syria, Earthquake news

ਤੁਰਕੀ ਅਤੇ ਸੀਰੀਆ ‘ਚ ਦੋ ਹਫਤੇ ਪਹਿਲਾਂ ਆਏ ਭੂਚਾਲ ਵਿੱਚ ਹਾਲੇ ਲੋਕ ਮਲਵੇ ਹੇਠਾਂ ਆਪਣੇ ਪਰਿਵਰਾਂ ਦੀ ਲਾਸਾਂ ਹੀ ਇਕੱਠੀਆਂ ਕਰ ਰਹੇ ਹਨ ਕਿ ਇਸ ਦੌਰਾਨ ਇੱਕ ਹੋਰ ਭੂਚਾਲ (Turkey Earthquake) ਦੇ ਝਟਕੇ ਨੇ ਮੁੜ ਤੋਂ ਲੋਕਾਂ ਵਿੱਚ ਦਹਿਸ਼ਤ ਪੈਦਾ ਕਰ ਦਿੱਤੀ ਹੈ। ਤੁਰਕੀ ਅਤੇ ਸੀਰੀਆ ‘ਚ ਸੋਮਵਾਰ ਨੂੰ ਇਕ ਵਾਰ ਫਿਰ ਜ਼ਬਰਦਸਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਿਸ ਦੀ ਤੀਬਰਤਾ 6.4 ਮਾਪੀ ਗਈ।

ਮੀਡੀਆ ਦੇ ਹਵਾਲੇ ਤੋਂ ਆਈ ਖਬਰ ਮੁਤਾਬਕ ਭੂਚਾਲ ਤੋਂ ਬਾਅਦ ਚਾਰੇ ਪਾਸੇ ਹਫੜਾ-ਦਫੜੀ ਦਾ ਮਾਹੌਲ ਹੈ ਅਤੇ ਲੋਕ ਡਰੇ ਹੋਏ ਹਨ ਅਤੇ ਇਧਰ-ਉਧਰ ਭੱਜ ਰਹੇ ਹਨ। ਮੁੱਢਲੀ ਜਾਣਕਾਰੀ ਮੁਤਾਬਿਕ ਭੂਚਾਲ ‘ਚ ਹੁਣ ਤੱਕ ਤਿੰਨ ਲੋਕਾਂ ਦੀ ਮੌਤ ਅਤੇ 200 ਲੋਕਾਂ ਦੇ ਜ਼ਖਮੀ ਹੋਣ ਦੀ ਪੁਸ਼ਟੀ ਹੋ ​​ਚੁੱਕੀ ਹੈ।

ਸੋਮਵਾਰ ਨੂੰ 6.4 ਰਿਐਕਟਰ ਦੀ ਤੀਬਰਤਾ ਦਾ ਭੂਚਾਲ ਆਇਆ, ਜਿਸ ਦਾ ਕੇਂਦਰ ਦੱਖਣੀ ਤੁਰਕੀ ਦੇ ਸ਼ਹਿਰ ਅੰਤਾਕਿਆ ਨੇੜੇ ਸੀ। ਇਸ ਭੂਚਾਲ ਦੇ ਝਟਕੇ ਸੀਰੀਆ, ਮਿਸਰ ਅਤੇ ਲੇਬਨਾਨ ਵਿੱਚ ਵੀ ਮਹਿਸੂਸ ਕੀਤੇ ਗਏ।

https://twitter.com/Bellamari8mazz/status/1627801763167305728?s=20

ਯੂਰਪੀਅਨ ਮੈਡੀਟੇਰੀਅਨ ਸੀਸਮੋਲੋਜੀਕਲ ਸੈਂਟਰ (ਈਐਮਐਸਸੀ) ਮੁਤਾਬਕ ਭੂਚਾਲ ਦਾ ਕੇਂਦਰ 10 ਕਿਲੋਮੀਟਰ (6.2 ਮੀਲ) ਦੀ ਡੂੰਘਾਈ ਵਿੱਚ ਸੀ।

ਹਤਾਏ ਦੇ ਮੇਅਰ, ਲੁਤਫੂ ਸਾਵਾਸ ਨੇ ਹੈਬਰਟੁਰਕ ਪ੍ਰਸਾਰਕ ਨੂੰ ਦੱਸਿਆ ਕਿ ਉਨ੍ਹਾਂ ਨੂੰ ਤਾਜ਼ਾ ਭੂਚਾਲ ਤੋਂ ਬਾਅਦ ਮਲਬੇ ਹੇਠ ਕੁਝ ਲੋਕਾਂ ਦੇ ਫਸੇ ਹੋਣ ਦੀ ਰਿਪੋਰਟ ਮਿਲੀ ਹੈ।

ਗ੍ਰਹਿ ਮੰਤਰੀ ਸੁਲੇਮਾਨ ਸੋਇਲੂ ਨੇ ਕਿਹਾ ਕਿ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ 200 ਤੋਂ ਵੱਧ ਜ਼ਖਮੀ ਹੋ ਗਏ। ਭੂਚਾਲ ਤੋਂ ਕੁਝ ਘੰਟੇ ਪਹਿਲਾਂ,ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਤੁਰਕੀ ਦੇ ਦੌਰੇ ‘ਤੇ ਹਨ। ਉਨ੍ਹਾਂ ਨੇ ਕਿਹਾ ਕਿ ਵਾਸ਼ਿੰਗਟਨ 6 ਫਰਵਰੀ ਦੇ ਭੂਚਾਲ ਅਤੇ ਝਟਕਿਆਂ ਦੇ ਮੱਦੇਨਜ਼ਰ ਬਚਾਅ ਕਾਰਜਾਂ ਵਿੱਚ “ਜਿੰਨਾ ਚਿਰ ਸੰਭਵ ਹੋ ਸਕੇ” ਮਦਦ ਕਰੇਗਾ।

ਦੱਸ ਦੇਈਏ ਕਿ ਦੋ ਹਫ਼ਤੇ ਪਹਿਲਾਂ, ਇੱਕ ਭੂਚਾਲ ਨੇ ਤੁਰਕੀ ਅਤੇ ਸੀਰੀਆ ਵਿੱਚ ਭਾਰੀ ਤਬਾਹੀ ਮਚਾਈ ਸੀ, ਜਿਸ ਵਿੱਚ 47,000 ਤੋਂ ਵੱਧ ਲੋਕ ਮਾਰੇ ਗਏ ਸਨ। ਨਾਲ ਹੀ ਹਜ਼ਾਰਾਂ ਘਰਾਂ ਨੂੰ ਨੁਕਸਾਨ ਪਹੁੰਚਿਆ। ਇਸ ਦੇ ਨਾਲ ਹੀ ਹਜ਼ਾਰਾਂ ਲੋਕ ਹਸਪਤਾਲਾਂ ਵਿੱਚ ਦਾਖ਼ਲ ਹਨ। ਜਿੱਥੇ ਲੋਕਾਂ ਦਾ ਇਲਾਜ ਚੱਲ ਰਿਹਾ ਹੈ। ਇਲਾਜ ਅਧੀਨ ਕੁਝ ਲੋਕਾਂ ਦੀ ਹਾਲਤ ਵੀ ਨਾਜ਼ੁਕ ਬਣੀ ਹੋਈ ਹੈ। ਦੋਹਾਂ ਦੇਸ਼ਾਂ ‘ਚ ਆਏ ਭਿਆਨਕ ਭੂਚਾਲ ਕਾਰਨ ਲੋਕਾਂ ਨੂੰ ਖਾਣ-ਪੀਣ ਨੂੰ ਲੈ ਕੇ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹੇ ‘ਚ ਭਾਰਤ ਸਮੇਤ ਪੂਰੀ ਦੁਨੀਆ ਤੋਂ ਮਦਦ ਦਿੱਤੀ ਜਾ ਰਹੀ ਹੈ ਤਾਂ ਜੋ ਲੋਕਾਂ ਦੀ ਜਾਨ ਬਚਾਈ ਜਾ ਸਕੇ।