India International

ਅਫਗਾਨਿਸਤਾਨ ’ਚ 5.7 ਤੀਬਰਤਾ ਦਾ ਭੂਚਾਲ! ਜੰਮੂ-ਕਸ਼ਮੀਰ ਤੋਂ ਪਾਕਿਸਤਾਨ ਤੱਕ ਹਿੱਲੀ ਧਰਤੀ

Earthquake tremors felt in northern India including Punjab

ਬਿਉਰੋ ਰਿਪੋਰਟ: ਅੱਜ ਸਵੇਰੇ ਸਾਢੇ 11 ਵਜੇ ਦੇ ਕਰੀਬ ਜੰਮੂ-ਕਸ਼ਮੀਰ ਤੋਂ ਲੈ ਕੇ ਪਾਕਿਸਤਾਨ ਤੱਕ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 5.4 ਮਾਪੀ ਗਈ ਹੈ। ਨੈਸ਼ਨਲ ਸੈਂਟਰ ਫਾਰ ਸਿਸਮਲੋਜੀ ਮੁਤਾਬਕ ਭੂਚਾਲ ਦਾ ਕੇਂਦਰ ਅਫ਼ਗ਼ਾਨਿਸਤਾਨ ਰਿਹਾ। ਅਫ਼ਗ਼ਾਨਿਸਤਾਨ ’ਚ ਭਾਰਤੀ ਸਮੇਂ ਮੁਤਾਬਕ ਸਵੇਰੇ 11:26 ’ਤੇ 5.7 ਤੀਬਰਤਾ ਦਾ ਭੂਚਾਲ ਆਇਆ। ਫਿਲਹਾਲ ਹਾਲੇ ਤੱਕ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ।

ਭਾਰਤ ਵਿੱਚ ਜੰਮੂ-ਕਸ਼ਮੀਰ ਦੇ ਕੁਝ ਹਿੱਸਿਆਂ ਅਤੇ ਪਾਕਿਸਤਾਨ ਦੇ ਇਸਲਾਮਾਬਾਦ, ਪੇਸ਼ਾਵਰ, ਰਾਵਲਪਿੰਡੀ, ਸਰਗੋਧਾ, ਫੈਸਲਾਬਾਦ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇੱਥੇ ਵੀ ਭੂਚਾਲ ਦੀ ਤੀਬਰਤਾ 5.4 ਮਾਪੀ ਗਈ ਹੈ। ਪੰਜਾਬ ਵਿੱਚ ਵੀ ਮੁਹਾਲੀ ਸਣੇ ਕੁਝ ਥਾਈਂ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਉੱਧਰ ਪਾਕਿਸਤਾਨ ਦੇ ਪੰਜਾਬ ਅਤੇ ਖੈਬਰ ਪਖਤੂਨਖਵਾ ਸੂਬਿਆਂ ਦੇ ਕੁਝ ਹਿੱਸਿਆਂ ’ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।