‘ਦ ਖ਼ਾਲਸ ਬਿਊਰੋ : ਜਾਪਾਨ ਦੇ ਪੂਰਬੀ ਹਿੱਸੇ ‘ਚ ਤੇਜ਼ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਜਾਪਾਨ ਦੀ ਰਾਜਧਾਨੀ ਟੋਕੀਓ ‘ਚ ਰਿਕਟਰ ਪੈਮਾਨੇ ‘ਤੇ 7.3 ਦੀ ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਾਪਾਨ ਦੇ ਉੱਤਰ-ਪੂਰਬੀ ਹਿੱਸੇ ‘ਚ ਭੂਚਾਲ ਤੋਂ ਬਾਅਦ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਭੂਚਾਲ ਦਾ ਕੇਂਦਰ ਫੁਕੁਸ਼ੀਮਾ ਖੇਤਰ ਦੇ ਨੇੜੇ ਸੀ। ਸ਼ਿਰੋਸ਼ੀ ‘ਚ ਭੂਚਾਲ ਕਾਰਨ ਰੇਲ ਗੱਡੀਆਂ ਪਟੜੀ ਤੋਂ ਉਤਰ ਗਈਆਂ। ਭੂਚਾਲ ਕਾਰਨ ਜਾਪਾਨ ਦੇ ਕਈ ਸ਼ਹਿਰਾਂ ਨੂੰ ਕਾਫੀ ਨੁਕਸਾਨ ਹੋਇਆ ਹੈ।